10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਦਸਮੇਸ਼ ਗਰਲਜ਼ ਕਾਲਜ ਦੀ ਵਿਦਿਆਰਥਣ ਹਰਜੋਤ ਕੌਰ ਨੇ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਨਾਲ ਸੰਸਥਾ ਦਾ ਨਾਂਅ ਕੀਤਾ ਰੌਸ਼ਨ

ਮੁਕੇਰੀਆਂ, 9 ਅਗਸਤ (ਰਾਮਗੜ੍ਹੀਆ)- ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਆਪਣੀ ਮਿਹਨਤ ਸਦਕਾ ਯੂਨੀਵਰਸਿਟੀ ਪੱਧਰ ’ਤੇ ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕਰ ਰਹੀਆਂ ਹਨ। ਕਾਲਜ ਪ੍ਰਿੰਸੀਪਲ ਡਾ.

ਅਜੀਤ ਡੈਸਕ 10-08-2026
ਮੁਕੇਰੀਆਂ, 9 ਅਗਸਤ (ਰਾਮਗੜ੍ਹੀਆ)- ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਆਪਣੀ ਮਿਹਨਤ ਸਦਕਾ ਯੂਨੀਵਰਸਿਟੀ ਪੱਧਰ ’ਤੇ ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕਰ ਰਹੀਆਂ ਹਨ। ਕਾਲਜ ਪ੍ਰਿੰਸੀਪਲ ਡਾ. ਕਰਮਜੀਤ ਕੌਰ ਬਰਾੜ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਬੀ.ਸੀ.ਏ (ਸਮੈਸਟਰ-ਚੌਥਾ) ਦੇ ਐਲਾਨੇ ਗਏ ਨਤੀਜਿਆਂ ਵਿਚ ਕਾਲਜ ਦੀ ਵਿਦਿਆਰਥਣ ਹਰਜੋਤ ਕੌਰ ਨੇ 8.83 ਐਸ.ਜੀ.ਪੀ.ਏ ਰਾਹੀਂ ਯੂਨੀਵਰਸਿਟੀ ਵਿਚੋਂ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੇ ਮਾਤਾ- ਪਿਤਾ ਤੇ ਸੰਸਥਾ ਦਾ ਮਾਣ ਵਧਾਇਆ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਸ. ਰਵਿੰਦਰ ਸਿੰਘ ਚੱਕ ਤੇ ਸਮੂਹ ਟਰੱਸਟ ਮੈਂਬਰ ਨੇ ਕਾਲਜ ਪ੍ਰਿੰਸੀਪਲ, ਕੰਪਿਊਟਰ ਵਿਭਾਗ ਦੇ ਮੁਖੀ ਮੈਡਮ ਪੂਜਾ, ਮੈਡਮ ਸ਼ਿਵਾਨੀ, ਮੈਡਮ ਨੇਹਾ, ਮੈਡਮ ਪਰਮਿੰਦਰ ਕੌਰ, ਮੈਡਮ ਵਿਧੂ, ਸਫਲ ਵਿਦਿਆਰਥਣ ਤੇ ਉਸ ਦੇ ਮਾਤਾ- ਪਿਤਾ ਨੂੰ ਦਿਲੋਂ ਵਧਾਈ ਦਿੱਤੀ।
ਪਿਛਲੀ ਖ਼ਬਰ ਪਿੰਡ ਝੱਜ ਬ੍ਰਾਹਮਣਾਂ ਵਿਚ ਵਾਸੀਆਂ ਨੂੰ ਲਾਮਬੰਦ ਕਰਦੇ ਹੋਏ ਸਾਬਕਾ ਮੰਤਰੀ ਗਿਲਜੀਆਂ। ਨਿਕੰਮੀ ਸਰਕਾਰ ਤੋਂ ਹਰੇਕ ਵਰਗ ਨਿ... ਅਗਲੀ ਖ਼ਬਰ ਭਾਈ ਘਨੱਈਆ ਸੇਵਾ ਸੰਮਤੀ ਰੱਲ੍ਹਣ ਵੱਲੋਂ ਨੀਟ ਦੀ ਪ੍ਰੀਖਿਆ ਪਾਸ ਕਰਨ ਵਾਲੀ ਵਿਦਿਆਰਥਣ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।