10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਕਰੋੜਾਂ ਰੁਪਏ ਦੀ ਲਾਗਤ ਨਾਲ ਖੁੱਡਾ, ਖੁਣ-ਖੁਣ ਕਲਾਂ ਤੋਂ ਟਾਹਲੀ ਮੋੜ ਤੱਕ ਬਣੇਗੀ ਸੜਕ ਮੈਂਬਰ ਪਾਰਲੀਮੈਂਟ ਚੱਬੇਵਾਲ ਤੇ ਵਿਧਾਇਕ ਰਾਜਾ ਨੇ ਕੀਤਾ ਉਦਘਾਟਨ

ਖੁੱਡਾ, 9 ਅਗਸਤ (ਸਰਬਜੀਤ ਸਿੰਘ)- ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਪਿੰਡ ਖੁੱਡਾ ਤੋਂ ਟਾਹਲੀ ਮੋੜ ਤੱਕ ਬਣਨ ਵਾਲੀ ਕਰੀਬ 7 ਕਿੱਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦੇ ਆਰੰਭ ਦਾ ਉਦਘਾਟਨ ਮੈਂਬਰ ਪਾਰਲੀਮੈਂਟ ਰਾਜਕੁਮਾਰ ਚੱਬੇਵਾਲ ਅਤੇ ਟਾਂਡਾ ਹਲਕੇ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਸਾਂਝੇ ਤੌਰ ’ ਤੇ ਕੀਤਾ। ਇਸ ਸੜਕ ਦੇ ਨਿਰਮਾਣ ’ਤੇ ਕਰੀਬ 6 ਕਰੋੜ 15 ਲੱਖ ਰੁਪਏ ਦੀ ਰਾਸ਼ੀ ਖ਼ਰਚ ਕੀਤੀ ਜਾਵੇਗੀ।

ਅਜੀਤ ਡੈਸਕ 10-08-2026
ਖੁੱਡਾ, 9 ਅਗਸਤ (ਸਰਬਜੀਤ ਸਿੰਘ)- ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਪਿੰਡ ਖੁੱਡਾ ਤੋਂ ਟਾਹਲੀ ਮੋੜ ਤੱਕ ਬਣਨ ਵਾਲੀ ਕਰੀਬ 7 ਕਿੱਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦੇ ਆਰੰਭ ਦਾ ਉਦਘਾਟਨ ਮੈਂਬਰ ਪਾਰਲੀਮੈਂਟ ਰਾਜਕੁਮਾਰ ਚੱਬੇਵਾਲ ਅਤੇ ਟਾਂਡਾ ਹਲਕੇ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਸਾਂਝੇ ਤੌਰ ’ ਤੇ ਕੀਤਾ। ਇਸ ਸੜਕ ਦੇ ਨਿਰਮਾਣ ’ਤੇ ਕਰੀਬ 6 ਕਰੋੜ 15 ਲੱਖ ਰੁਪਏ ਦੀ ਰਾਸ਼ੀ ਖ਼ਰਚ ਕੀਤੀ ਜਾਵੇਗੀ। ਇਸ ਮੌਕੇ ਸੰਸਦ ਮੈਂਬਰ ਰਾਜਕੁਮਾਰ ਚੱਬੇਵਾਲ ਨੇ ਕਿਹਾ ਕਿ ਪੇਂਡੂ ਖੇਤਰਾਂ ਵਿਚ ਮਜ਼ਬੂਤ ਸੜਕੀ ਨੈੱਟਵਰਕ ਵਿਕਾਸ ਦੀ ਬੁਨਿਆਦ ਹੈ। ਇਸ ਸੜਕ ਦੇ ਬਣਨ ਨਾਲ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਵਿਚ ਵੱਡੀ ਸਹੂਲਤ ਮਿਲੇਗੀ ਅਤੇ ਲੰਬੇ ਸਮੇਂ ਤੋਂ ਚੱਲ ਰਹੀ ਸੜਕ ਸਬੰਧੀ ਸਮੱਸਿਆ ਦਾ ਹੱਲ ਹੋਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਯੋਜਨਾ ਤਹਿਤ ਪੇਂਡੂ ਖੇਤਰਾਂ ਨੂੰ ਬਿਹਤਰ ਸੰਪਰਕ ਮਾਰਗ ਮੁਹੱਈਆ ਕਰਵਾਉਣ ਲਈ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀ ਪਹਿਲ ਹੈ। ਸੜਕ ਬਣਨ ਨਾਲ ਪਿੰਡ ਵਾਸੀਆਂ ਨੂੰ ਟਾਂਡਾ ਸਮੇਤ ਆਸ-ਪਾਸ ਦੇ ਪ੍ਰਮੁੱਖ ਸਥਾਨਾਂ ਤੱਕ ਪਹੁੰਚਣ ਵਿਚ ਸਹੂਲਤ ਮਿਲੇਗੀ।ਉਦਘਾਟਨ ਮੌਕੇ ਇਲਾਕੇ ਦੇ ਪਤਵੰਤੇ, ਪੰਚਾਇਤ ਨੁਮਾਇੰਦੇ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਅੱਜ ਮਨਾਇਆ ਜਾਵੇਗਾ ਰਾਸ਼ਟਰੀ ਡੀਵਰਮਿੰਗ ਦਿਵਸ - ਸਿਵਲ ਸਰਜਨ ਅਗਲੀ ਖ਼ਬਰ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।