11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਲਹਿਰਾਉਣਗੇ ਤਿਰੰਗਾ- ਡੀ.ਸੀ. ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 10 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਆਜ਼ਾਦੀ ਦਿਹਾੜੇ ਮੌਕੇ ਸਥਾਨਕ ਪੁਲਿਸ ਲਾਈਨ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣਗੇ।

ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ। ਤਸਵੀਰ : ਹਮਸ਼ਾਇਨ ਸਟੂਡੀਓ 11-08-2026
ਹੁਸ਼ਿਆਰਪੁਰ, 10 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਆਜ਼ਾਦੀ ਦਿਹਾੜੇ ਮੌਕੇ ਸਥਾਨਕ ਪੁਲਿਸ ਲਾਈਨ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣਗੇ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅੱਜ ਪੁਲਿਸ ਲਾਈਨ ਵਿਖੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਤਿਆਰੀਆਂ ਅਤੇ ਪ੍ਰਬੰਧਾਂ ਬਾਰੇ ਵਿਚਾਰਾਂ ਕਰਦਿਆਂ ਕਿਹਾ ਕਿ ਸਾਰਿਆਂ ਨੂੰ ਆਜ਼ਾਦੀ ਦਿਹਾੜੇ ਦੇ ਸਮਾਗਮ ਵਿਚ ਪੂਰੇ ਉਤਸ਼ਾਹ ਨਾਲ ਸ਼ਿਰਕਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲੋੜੀਂਦੀਆਂ ਤਿਆਰੀਆਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਜ਼ਿਲ੍ਹਾ ਪੱਧਰੀ ਸਮਾਗਮ ਦੇਸ਼ ਭਗਤੀ ਦੇ ਜਜ਼ਬੇ ਤੇ ਜੋਸ਼ ਨਾਲ ਮਨਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਵੱਖ-ਵੱਖ ਟੁਕੜੀਆਂ ਵਲੋਂ ਪਰੇਡ ਵਿਚ ਸ਼ਾਮਿਲ ਹੋ ਕੇ ਮਾਰਗ ਪਾਰਟ ਕੀਤਾ ਜਾਵੇਗਾ ਅਤੇ ਵੱਖ-ਵੱਖ ਵਿਭਾਗਾਂ ਦੀਆਂ ਝਾਕੀਆਂ ਵਲੋਂ ਆਪਣੀਆਂ ਪ੍ਰਾਪਤੀਆਂ ਦੀ ਪੇਸ਼ਕਾਰੀ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਟਰੈਫ਼ਿਕ ਅਤੇ ਸੁਰੱਖਿਆ ਦੇ ਲੋੜੀਂਦੇ ਪ੍ਰਬੰਧ ਅਮਲ ਵਿਚ ਲਿਆਉਣ ਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਹਿਰ ਵਿਚ ਸਜਾਵਟ ਅਤੇ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ 13 ਅਗਸਤ ਨੂੰ ਫੁੱਲ ਡਰੈੱਸ ਰਿਹਰਸਲ ਹੋਵੇਗੀ ਜਿਸ ਦੀਆਂ ਤਿਆਰੀਆਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਸਮਾਗਮ ਦੌਰਾਨ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤਾਂ ‘ਤੇ ਆਧਾਰਤ ਕੋਰੀਓਗ੍ਰਾਫ਼ੀ ਪੇਸ਼ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਮੀਣਾ, ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਪਿਛਲੀ ਖ਼ਬਰ ਭਾਰਤ ਛੱਡੋ ਅੰਦੋਲਨ ਦੀ 84ਵੀਂ ਵਰ੍ਹੇਗੰਢ ਮੌਕੇ ਦੋਆਬਾ ਕਿਸਾਨ ਕਮੇਟੀ ਪੰਜਾਬ ਨੇ ਰੋਸ ਪ੍ਰਦਰਸ਼ਨ ਕਰਦੇ ਹੋਏ ਰਾਸ਼ਟਰਪਤੀ ਦੇ... ਅਗਲੀ ਖ਼ਬਰ ਡੀ.ਸੀ. ਦਫ਼ਤਰ ਸਾਹਮਣੇ ਕੁਲ ਹਿੰਦ ਕਿਸਾਨ ਸਭਾ, ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਅਤੇ ਸੀਟੂ ਨੇ ਲਗਾਇਆ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।