11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਨਤੀਜਾ ਸ਼ਾਨਦਾਰ ਰਿਹਾ

ਦਸੂਹਾ, 10 ਅਗਸਤ (ਕੌਸ਼ਲ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਮਈ 2026 ਦੇ ਐਲਾਨੇ ਨਤੀਜਿਆਂ ਵਿਚ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਬੀ. ਕਾਮ ਸਮੈਸਟਰ ਚੌਥੇ ਦਾ ਨਤੀਜਾ ਸ਼ਾਨਦਾਰ ਰਿਹਾ।

ਸਥਾਨ ਹਾਸਿਲ ਕਰਨ ਵਾਲੀਆਂ ਹੋਣਹਾਰ ਵਿਦਿਆਰਥਣਾਂ ਦੀਆਂ ਤਸਵੀਰਾਂ। ਤਸਵੀਰ : ਕੌਸ਼ਲ 11-08-2026
ਦਸੂਹਾ, 10 ਅਗਸਤ (ਕੌਸ਼ਲ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਮਈ 2026 ਦੇ ਐਲਾਨੇ ਨਤੀਜਿਆਂ ਵਿਚ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਬੀ.ਕਾਮ ਸਮੈਸਟਰ ਚੌਥੇ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਮੌਕੇ ਕਾਲਜ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ 8.42 ਨਤੀਜੇ ਨਾਲ ਜ਼ਿਲ੍ਹੇ ਵਿਚੋਂ ਤੀਜਾ ਅਤੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਵਿਦਿਆਰਥਣ ਸੁਖਮਨੀ ਨੇ 8.33 ਨਤੀਜੇ ਨਾਲ ਕਾਲਜ ਵਿਚੋਂ ਦੂਜਾ ਅਤੇ ਸਹਿਜਦੀਪ ਕੌਰ ਨੇ 7.67 ਨਤੀਜੇ ਨਾਲ ਕਾਲਜ ਵਿਚੋਂ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥਣਾਂ ਦੀ ਇਸ ਸਫਲਤਾ ਲਈ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ. ਜਸਵੀਰ ਸਿੰਘ ਰੰਧਾਵਾ, ਉਪ ਪ੍ਰਧਾਨ ਅਜਮੇਰ ਪਾਲ ਸਿੰਘ ਘੁੰਮਣ, ਮੈਨੇਜਰ ਗੁਰਪ੍ਰੀਤ ਸਿੰਘ ਚੀਮਾ, ਉਪ ਮੈਨੇਜਰ ਦੀਪ ਜਗਨ ਸਿੰਘ ਗਿੱਲ, ਸਕੱਤਰ ਭੁਪਿੰਦਰ ਸਿੰਘ, ਜੁਆਇੰਟ ਸਕੱਤਰ ਮਹਿੰਦਰ ਸਿੰਘ, ਪ੍ਰਿੰਸੀਪਲ ਡਾ. ਵਰਿੰਦਰ ਕੌਰ ਅਤੇ ਸਮੂਹ ਸਟਾਫ਼ ਨੇ ਸੰਬੰਧਿਤ ਵਿਭਾਗ ਦੇ ਮੁਖੀ (ਵਾਈਸ ਪ੍ਰਿੰ.) ਡਾ. ਰਮਨੀਕ ਕੌਰ, ਅਧਿਆਪਕਾਂ, ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਧੂੜ ਪਰਿਵਾਰ ਨੇ ਹਮੇਸ਼ਾ ਪਿੰਡ ਅਤੇ ਇਲਾਕੇ ਦੇ ਵਿਕਾਸ ਵਿੱਚ ਵੱਡਾ ਯੋਗਦਾਨ ਪਾਇਆ - ਸਰਬਜੋਤ ਸਿੰਘ ਸਾਬੀ ਅਗਲੀ ਖ਼ਬਰ ਹੁਸ਼ਿਆਰਪੁਰ ਵਿਖੇ ਯੂਥ ਕਾਂਗਰਸ ਦੇ ਮਨਾਏ ਸਥਾਪਨਾ ਦਿਵਸ ਮੌਕੇ ਰੋਹਿਨੀਸ਼ ਓਹਰੀ, ਜੱਸ ਸੰਘਾ, ਰਿਸ਼ੂ ਆਦੀਆ, ਬਲਵਿੰਦਰ ਬਿੱਟੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।