11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਐਸ.ਕੇ.ਐਮ. ਵਲੋਂ ਭਾਰਤ ਛੱਡੋ ਅੰਦੋਲਨ ਦੀ ਵਰ੍ਹੇਗੰਢ ਮੌਕੇ ਧਰਨਾ

ਹੁਸ਼ਿਆਰਪੁਰ, 10 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਭਾਰਤ ਛੱਡੋ ਅੰਦੋਲਨ ਦੀ 84ਵੀਂ ਵਰ੍ਹੇਗੰਢ ਮੌਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਜੇਲ੍ਹ ਭਰੋ ਅਤੇ ਹੋਰ ਵਿਰੋਧ ਪ੍ਰਦਰਸ਼ਨਾਂ ਦੇ ਸੱਦੇ ਦਾ ਸਮਰਥਨ ਕਰਦਿਆਂ ਐਸ. ਕੇ.

ਅਜੀਤ ਡੈਸਕ 11-08-2026
ਹੁਸ਼ਿਆਰਪੁਰ, 10 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਭਾਰਤ ਛੱਡੋ ਅੰਦੋਲਨ ਦੀ 84ਵੀਂ ਵਰ੍ਹੇਗੰਢ ਮੌਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਜੇਲ੍ਹ ਭਰੋ ਅਤੇ ਹੋਰ ਵਿਰੋਧ ਪ੍ਰਦਰਸ਼ਨਾਂ ਦੇ ਸੱਦੇ ਦਾ ਸਮਰਥਨ ਕਰਦਿਆਂ ਐਸ.ਕੇ.ਐਮ ਵਲੋਂ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਅਧਿਕਾਰੀ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਮਿੰਨੀ ਸਕੱਤਰੇਤ ਸਾਹਮਣੇ ਲਗਾਏ ਧਰਨੇ ਦੌਰਾਨ ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਵਲੋਂ ਕਿਸਾਨਾਂ ਨਾਲ ਕੀਤਾ ਗਿਆ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ, ਜਿਸ ਕਾਰਨ ਕਿਸਾਨਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਅੱਜ ਕਿਸਾਨ ਆਰਥਿਕ ਪੱਖੋਂ ਕਮਜ਼ੋਰ ਹੋ ਰਹੇ ਹਨ ਅਤੇ ਕੇਂਦਰ ਸਰਕਾਰ ਵਲੋਂ ਆਪਣੇ ਚਹੇਤਿਆਂ ਨੂੰ ਸਾਰੇ ਹੱਕ ਦੇ ਰਹੀ ਹੈ, ਜਿਸ ਨੂੰ ਕਿਸਾਨ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰਨਗੇ। ਇਸ ਮੌਕੇ ਕਿਸਾਨ ਆਗੂ ਹਰਬੰਸ ਸਿੰਘ ਸੰਘਾ, ਦਵਿੰਦਰ ਸਿੰਘ ਕਕੋਂ, ਸੁਖਦੇਵ ਸਿੰਘ ਪ੍ਰਧਾਨ ਕਾਹਰੀ, ਸੋਢੀ ਕਾਹਰੀ, ਬਲਜੀਤ ਸਿੰਘ ਸਾਹਰੀ, ਬਿੱਟੂ ਸਾਹਰੀ, ਜੋਗਾ ਸਿੰਘ ਸਾਹਰੀ, ਮਲਕੀਤ ਸਿੰਘ, ਸਤਪਾਲ ਚੱਬੇਵਾਲ, ਸੰਤੋਸ਼ ਕੁਮਾਰ ਅਤੇ ਗੁਰਚਰਨ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਰਾਜਾ ਗਿੱਲ ਵਲੋਂ ਪਿੰਡ ਰੂਪੋਵਾਲ ਵਿਖੇ ਨਵੇਂ ਬਣ ਰਹੇ ਹੈਲਥ ਸੈਂਟਰ ਦੇ ਕੰਮ ਦਾ ਉਦਘਾਟਨ ਅਗਲੀ ਖ਼ਬਰ ਕਿਸਾਨ ਮਜ਼ਦੂਰ ਹਿਤਕਾਰੀ ਸਭਾ ਪੰਜਾਬ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।