12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਹੁਸ਼ਿਆਰਪੁਰ ’ਚ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਧਾਰਮਿਕ ਸਮਾਗਮ ਅੱਜ :ਬ੍ਰਹਮ ਸ਼ੰਕਰ ਜਿੰਪਾ ਮੁੱਖ ਮੰਤਰੀ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਸ਼ੇਸ਼ ਤੌਰ ’ਤੇ ਪਹੁੰਚਣਗੇ

ਹੁਸ਼ਿਆਰਪੁਰ, 11 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ‘ਮਿੰਨੀ ਕਾਸ਼ੀ’ ਦੇ ਨਾਮ ਨਾਲ ਪ੍ਰਸਿੱਧ ਹੁਸ਼ਿਆਰਪੁਰ ਸ਼ਹਿਰ ਵਿਚ 12 ਅਗਸਤ ਨੂੰ ਭਗਵਾਨ ਸ਼ਿਵ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਦੁਸਹਿਰਾ ਗਰਾਊਂਡ ਵਿਖੇ ਹੋਣ ਜਾ ਰਿਹਾ ਹੈ। ਵਿਧਾਇਕ ਜਿੰਪਾ ਨੇ ਸਮੂਹ ਇਲਾਕਾ ਵਾਸੀਆਂ ਨੂੰ ਇਸ ਭਗਤੀ ਮਈ ਸਮਾਗਮ ਵਿਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਦੱਸਿਆ ਕਿ ਇਸ ਵਿਸ਼ਾਲ ਧਾਰਮਿਕ ਸਮਾਗਮ ਵਿਚ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਅਤੇ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨਿਤ ਪ੍ਰਸਿੱਧ ਗਾਇਕ ਕੈਲਾਸ਼ ਖ਼ੇਰ ਪਹਿਲੀ ਵਾਰ ਹੁਸ਼ਿਆਰਪੁਰ ਸ਼ਹਿਰ ਦੀ ਪਵਿੱਤਰ ਧਰਤੀ ’ਤੇ ਪਹੁੰਚ ਰਹੇ ਹਨ।

ਵਿਧਾਇਕ ਬ੍ਰਹਮ ਸ਼ੰਕਰ ਜਿੰਪਾ। 12-08-2026
ਹੁਸ਼ਿਆਰਪੁਰ, 11 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ‘ਮਿੰਨੀ ਕਾਸ਼ੀ’ ਦੇ ਨਾਮ ਨਾਲ ਪ੍ਰਸਿੱਧ ਹੁਸ਼ਿਆਰਪੁਰ ਸ਼ਹਿਰ ਵਿਚ 12 ਅਗਸਤ ਨੂੰ ਭਗਵਾਨ ਸ਼ਿਵ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਦੁਸਹਿਰਾ ਗਰਾਊਂਡ ਵਿਖੇ ਹੋਣ ਜਾ ਰਿਹਾ ਹੈ। ਵਿਧਾਇਕ ਜਿੰਪਾ ਨੇ ਸਮੂਹ ਇਲਾਕਾ ਵਾਸੀਆਂ ਨੂੰ ਇਸ ਭਗਤੀ ਮਈ ਸਮਾਗਮ ਵਿਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਦੱਸਿਆ ਕਿ ਇਸ ਵਿਸ਼ਾਲ ਧਾਰਮਿਕ ਸਮਾਗਮ ਵਿਚ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਅਤੇ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨਿਤ ਪ੍ਰਸਿੱਧ ਗਾਇਕ ਕੈਲਾਸ਼ ਖ਼ੇਰ ਪਹਿਲੀ ਵਾਰ ਹੁਸ਼ਿਆਰਪੁਰ ਸ਼ਹਿਰ ਦੀ ਪਵਿੱਤਰ ਧਰਤੀ ’ਤੇ ਪਹੁੰਚ ਰਹੇ ਹਨ। ਭਗਵਾਨ ਸ਼ਿਵ ਦੇ ਭਜਨਾਂ ਲਈ ਦੁਨੀਆ ਭਰ ਵਿਚ ਮਸ਼ਹੂਰ ਕੈਲਾਸ਼ ਖੇਰ ਭਗਵਾਨ ਸ਼ਿਵ ਦੀ ਭਗਤੀ ਨਾਲ ਸਰਾਬੋਰ ਆਪਣੀ ਵਿਸ਼ੇਸ਼ ਪੇਸ਼ਕਾਰੀ ਦੇਣਗੇ। ਉਨ੍ਹਾਂ ਦੱਸਿਆ ਕਿ ਇਸ ਇਤਿਹਾਸਕ ਧਾਰਮਿਕ ਸਮਾਗਮ ਦੀ ਸ਼ੋਭਾ ਵਧਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਸਮਾਗਮ ਦੀ ਸ਼ੁਰੂਆਤ ਬੁੱਧਵਾਰ ਸ਼ਾਮ 6:30 ਵਜੇ ਤੋਂ ਹੋਵੇਗੀ। ਉਨ੍ਹਾਂ ਦੱਸਿਆ ਕਿ ਸਮਾਗਮ ਵਿਚ ਪਹੁੰਚਣ ਵਾਲੇ ਸਮੂਹ ਸ਼ਰਧਾਲੂਆਂ ਲਈ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਲੰਗਰ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਹੈ।
ਪਿਛਲੀ ਖ਼ਬਰ ਪਿੰਡ ਹਲੇੜ ਦਲਪੱਤ ਉਰਫ਼ ਮੁਸਾਹਿਬਪੁਰ ਵਿਖੇ ਸਰਬਜੋਤ ਸਿੰਘ ਸਾਬੀ ਨੇ ਕੀਤੀ ਲੋਕ ਮਿਲਣੀ ਅਗਲੀ ਖ਼ਬਰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਵਰਚੂਅਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।