12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਬਜ਼ੁਰਗਾਂ ਦੀਆਂ ਅੱਖਾਂ ਦੀ ਜਾਂਚ ਕੀਤੀ

ਭੰਗਾਲਾ, 11 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਸਿਵਲ ਸਰਜਨ ਹੁਸ਼ਿਆਰਪੁਰ ਡਾ. ਮੰਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸ.

ਅਜੀਤ ਡੈਸਕ 12-08-2026
ਭੰਗਾਲਾ, 11 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਸਿਵਲ ਸਰਜਨ ਹੁਸ਼ਿਆਰਪੁਰ ਡਾ. ਮੰਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸ.ਐਮ.ਓ. ਬੁੱਢਾਬੜ ਡਾ. ਨੀਲਮ ਦੀ ਅਗਵਾਈ ਹੇਠ ਬਜ਼ੁਰਗਾਂ ਦੀਆਂ ਅੱਖਾਂ ਦੀ ਜਾਂਚ ਲਈ ਵਿਸ਼ੇਸ਼ ਕੈਂਪ ਸੀ.ਐੱਚ.ਸੀ. ਬੁੱਢਾਬੜ ਵਿਖੇ ਲਗਾਇਆ ਗਿਆ ਜਿਸ ਦੌਰਾਨ ਲੋੜਵੰਦ ਲੋਕਾਂ ਨੂੰ ਐਨਕਾਂ ਵੀ ਦਿੱਤੀਆਂ ਗਈਆਂ। ਲੋਕਾਂ ਨੂੰ ਅੱਖਾਂ ਦੀਆਂ ਬਿਮਾਰੀਆਂ ਤੋਂ ਰਾਹਤ ਦਿਵਾਉਣ ਅਤੇ ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਸਿਹਤ ਵਿਭਾਗ ਵਲੋਂ ਇਹ ਇੱਕ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ। ਕੈਂਪ ਦੌਰਾਨ ਅਪਥਾਲਮਿਕ ਅਫ਼ਸਰ ਦੀਪਕ ਨੇ ਦੱਸਿਆ ਕਿ ਬਜ਼ੁਰਗਾਂ ਦੀਆਂ ਅੱਖਾਂ ਦੀ ਵਿਸ਼ੇਸ਼ ਜਾਂਚ ਕੀਤੀ ਗਈ ਤੇ ਲੋੜਵੰਦ ਮਰੀਜ਼ਾਂ ਨੂੰ ਸਿਹਤ ਵਿਭਾਗ ਵਲੋਂ ਮੁਫ਼ਤ ਐਨਕਾਂ ਵੰਡੀਆਂ ਗਈਆਂ। ਇਸ ਮੌਕੇ ਅੱਖਾਂ ਨਾਲ ਸਬੰਧਿਤ ਸਮੱਸਿਆਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਦਿਆਂ ਸਮੇਂ-ਸਿਰ ਅੱਖਾਂ ਦੀ ਜਾਂਚ ਅਤੇ ਲੋੜ ਅਨੁਸਾਰ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਵਧਦੀ ਉਮਰ ਦੇ ਨਾਲ ਅੱਖਾਂ ਦੀ ਰੌਸ਼ਨੀ ਘੱਟ ਹੋਣਾ ਤੇ ਮੋਤੀਆਬਿੰਦ ਵਰਗੀਆਂ ਸਮੱਸਿਆਵਾਂ ਆਮ ਹਨ, ਇਸ ਲਈ ਬਜ਼ੁਰਗਾਂ ਨੂੰ ਨਿਯਮਿਤ ਤੌਰ ’ਤੇ ਅੱਖਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ, ਜਿਨ੍ਹਾਂ ਮਰੀਜ਼ਾਂ ਨੂੰ ਐਨਕਾਂ ਦੀ ਲੋੜ ਸੀ, ਉਨ੍ਹਾਂ ਨੂੰ ਮੁਫ਼ਤ ਐਨਕਾਂ ਮੁਹੱਈਆ ਕਰਵਾਈਆਂ ਗਈਆਂ। ਉਨ੍ਹਾਂ ਕਿਹਾ ਕਿ ਸਰਕਾਰ ਤੇ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਨਾਗਰਿਕ ਤੱਕ ਬੁਨਿਆਦੀ ਸਿਹਤ ਸਹੂਲਤਾਂ ਪਹੁੰਚਾਉਣਾ ਹੈ। ਇਸੇ ਲੜੀ ਤਹਿਤ ਬਜ਼ੁਰਗਾਂ ਦੀਆਂ ਅੱਖਾਂ ਦੀ ਜਾਂਚ ਕਰਕੇ ਲੋੜ ਅਨੁਸਾਰ ਉਨ੍ਹਾਂ ਨੂੰ ਮੁਫ਼ਤ ਐਨਕਾਂ ਪ੍ਰਦਾਨ ਕੀਤੀਆਂ ਗਈਆਂ ਹਨ।
ਪਿਛਲੀ ਖ਼ਬਰ ਪੈਨਸ਼ਨਰਜ਼ ਵੈੱਲਫੇਅਰ ਫੈਡਰੇਸ਼ਨ (ਪੰਜਾਬ) ਮੁਕੇਰੀਆਂ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 15 ਤੱਕ ਕੀਤੀ ਜਾ ਸਕੇਗੀ ਰਜਿਸਟਰੇਸ਼ਨ-ਡੀ.ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।