13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਮੁਹੱਲਾ ਬਸੰਤ ਨਗਰ ’ਚ ਗੋਲੀਆਂ ਚੱਲਣ ਨਾਲ ਦਹਿਸ਼ਤ ਦਾ ਮਾਹੌਲ

ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)- ਸ਼ਹਿਰ ਦੇ ਮੁਹੱਲਾ ਬਸੰਤ ਨਗਰ ’ਚ ਗੋਲੀ ਚੱਲਣ ਦਾ ਸਮਾਚਾਰ ਸਾਹਮਣੇ ਆਇਆ ਹੈ ਜਿਸ ਨਾਲ ਮੁਹੱਲੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਰਿਸ਼ਤੇਦਾਰ ਜੋ ਕਿ ਮੁਹੱਲਾ ਬਸੰਤ ਨਗਰ ’ਚ ਰਹਿੰਦੇ ਹਨ, ਦਾ ਕਿਸੇ ਨਾਲ ਝਗੜਾ ਹੋ ਗਿਆ ਸੀ।

ਅਜੀਤ ਡੈਸਕ 13-08-2026
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)- ਸ਼ਹਿਰ ਦੇ ਮੁਹੱਲਾ ਬਸੰਤ ਨਗਰ ’ਚ ਗੋਲੀ ਚੱਲਣ ਦਾ ਸਮਾਚਾਰ ਸਾਹਮਣੇ ਆਇਆ ਹੈ ਜਿਸ ਨਾਲ ਮੁਹੱਲੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਰਿਸ਼ਤੇਦਾਰ ਜੋ ਕਿ ਮੁਹੱਲਾ ਬਸੰਤ ਨਗਰ ’ਚ ਰਹਿੰਦੇ ਹਨ, ਦਾ ਕਿਸੇ ਨਾਲ ਝਗੜਾ ਹੋ ਗਿਆ ਸੀ। ਉਹ ਝਗੜਾ ਸੁਲਝਾਉਣ ਲਈ ਉੱਥੇ ਗਏ ਤਾਂ ਦੂਜੀ ਧਿਰ ਨੇ ਉਨ੍ਹਾਂ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਮਾਮਲੇ ਨੂੰ ਵਧਦਾ ਦੇਖ ਕੇ ਕੁੱਝ ਲੋਕਾਂ ਨੇ ਬਚਾਅ ਕਰਦੇ ਹੋਏ, ਆਪਸ ’ਚ ਬੈਠ ਕੇ ਮਾਮਲੇ ਦਾ ਹੱਲ ਕਰਨ ਲਈ ਕਿਹਾ ਜਿਸ ਤੋਂ ਬਾਅਦ ਉਹ ਮੁਹੱਲਾ ਬਸੰਤ ਨਗਰ ਗਏ ਉੱਥੇ ਪਹੁੰਚਦੇ ਹੀ ਦੂਜੀ ਧਿਰ ਨੇ ਉਨ੍ਹਾਂ ’ ਤੇ ਕਥਿਤ ਤੌਰ ’ਤੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਅਨੁਸਾਰ ਹਮਲਾਵਰਾਂ ਨੇ ਕਥਿਤ ਤੌਰ ’ਤੇ 3 ਫਾਇਰ ਕੀਤੇ ਪਰ ਉਹ ਵਾਲ ਵਾਲ ਬੱਚ ਗਏ। ਉਨ੍ਹਾਂ ਦੱਸਿਆ ਕਿ ਇਸ ਘਟਨਾ ਸੰਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਅਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਨਗਰ ਸੁਧਾਰ ਟਰੱਸਟ ਦੀ ਵੱਡੀ ਕਾਰਵਾਈ 20 ਸਾਲ ਪੁਰਾਣੇ ਦੋ ਪਲਾਟ ਕਰਵਾਏ ਕਬਜ਼ਾ-ਮੁਕਤ ਅਗਲੀ ਖ਼ਬਰ ਲਾਪਰਵਾਹ ਟਿੱਪਰ ਚਾਲਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ-ਧੀ ਦੀ ਮੌਤ, 3 ਹੋਰ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।