13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਰੋਟਰੀ ਕਲੱਬ ਮਿਡ ਟਾਊਨ ਵਲੋਂ ਭਾਗੋਵਾਲ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਪ੍ਰਦਾਨ

ਹੁਸ਼ਿਆਰਪੁਰ, 12 ਅਗਸਤ (ਹਰਪ੍ਰੀਤ ਕੌਰ)- ਰੋਟਰੀ ਕਲੱਬ ਮਿਡ ਟਾਊਨ ਹੁਸ਼ਿਆਰਪੁਰ ਵੱਲੋਂ ਸਰਕਾਰੀ ਹਾਈ ਸਕੂਲ ਭਾਗੋਵਾਲ ਦੇ ਹੋਣਹਾਰ ਬੱਚਿਆਂ ਨੂੰ ਸਲਾਨਾ ਸਕਾਲਰਸ਼ਿਪ ਪ੍ਰਦਾਨ ਕੀਤੀ ਗਈ। ਕਲੱਬ ਦੇ ਪ੍ਰਧਾਨ ਰਾਕੇਸ਼ ਕਪੂਰ ਨੇ ਕਿਹਾ ਕਿ ਸਕਾਲਰਸ਼ਿਪ ਦਾ ਮਕਸਦ ਸਿਰਫ਼ ਆਰਥਿਕ ਸਹਾਇਤਾ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਵਿਦਿਆਰਥੀਆਂ ਨੂੰ ਅੱਗੇ ਵਧਣ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪ੍ਰੇਰਿਤ ਕਰਨਾ ਵੀ ਹੈ।

ਅਜੀਤ ਡੈਸਕ 13-08-2026
ਹੁਸ਼ਿਆਰਪੁਰ, 12 ਅਗਸਤ (ਹਰਪ੍ਰੀਤ ਕੌਰ)- ਰੋਟਰੀ ਕਲੱਬ ਮਿਡ ਟਾਊਨ ਹੁਸ਼ਿਆਰਪੁਰ ਵੱਲੋਂ ਸਰਕਾਰੀ ਹਾਈ ਸਕੂਲ ਭਾਗੋਵਾਲ ਦੇ ਹੋਣਹਾਰ ਬੱਚਿਆਂ ਨੂੰ ਸਲਾਨਾ ਸਕਾਲਰਸ਼ਿਪ ਪ੍ਰਦਾਨ ਕੀਤੀ ਗਈ। ਕਲੱਬ ਦੇ ਪ੍ਰਧਾਨ ਰਾਕੇਸ਼ ਕਪੂਰ ਨੇ ਕਿਹਾ ਕਿ ਸਕਾਲਰਸ਼ਿਪ ਦਾ ਮਕਸਦ ਸਿਰਫ਼ ਆਰਥਿਕ ਸਹਾਇਤਾ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਵਿਦਿਆਰਥੀਆਂ ਨੂੰ ਅੱਗੇ ਵਧਣ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪ੍ਰੇਰਿਤ ਕਰਨਾ ਵੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਸਕਾਰਾਤਮਕ ਸੋਚ ਨਾਲ ਆਪਣੇ ਟੀਚਿਆਂ ਵੱਲ ਅੱਗੇ ਵਧਣ ਦਾ ਸੱਦਾ ਦਿੱਤਾ। ਪ੍ਰੋਜੈਕਟ ਚੇਅਰਮੈਨ ਜੋਗਿੰਦਰ ਸਿੰਘ ਨੇ ਦੱਸਿਆ ਕਿ ਰੋਟਰੀ ਕਲੱਬ ਮਿਡ ਟਾਊਨ ਲੰਬੇ ਸਮੇਂ ਤੋਂ ਸਿੱਖਿਆ, ਸਿਹਤ, ਵਾਤਾਵਰਨ ਸੰਭਾਲ ਅਤੇ ਸਮਾਜ ਸੇਵਾ ਦੇ ਵੱਖ-ਵੱਖ ਖੇਤਰਾਂ ਵਿੱਚ ਸਰਗਰਮ ਭੂਮਿਕਾ ਨਿਭਾ ਰਿਹਾ ਹੈ। ਕਲੱਬ ਦਾ ਉਦੇਸ਼ ਆਰਥਿਕ ਤੌਰ ‘ਤੇ ਕਮਜ਼ੋਰ ਪਰ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਾ ਹੈ ਤਾਂ ਜੋ ਉਨ੍ਹਾਂ ਦੀ ਪੜ੍ਹਾਈ ਕਿਸੇ ਕਾਰਨ ਪ੍ਰਭਾਵਿਤ ਨਾ ਹੋਵੇ। ਇਸ ਮੌਕੇ ਕਲੱਬ ਦੇ ਸੀਨੀਅਰ ਮੈਂਬਰ ਮਨੋਜ ਓਹਰੀ, ਸਤੀਸ਼ ਗੁਪਤਾ, ਸੰਜੀਵ ਓਹਰੀ, ਪਰਵੀਨ ਪੱਬੀ, ਜੋਗਿੰਦਰ ਸਿੰਘ, ਜਗਮੀਤ ਸਿੰਘ ਸੇਠੀ, ਐਲ.ਐਨ ਵਰਮਾ, ਗੈਵਿਨ ਕਪੂਰ ਆਦਿ ਹਾਜ਼ਰ ਸਨ। ਸਕੂਲ ਦੀ ਮੁੱਖ ਅਧਿਆਪਕਾ ਰਾਜ ਕੁਮਾਰੀ ਤੇ ਅਸ਼ੋਕ ਕੁਮਾਰ ਨੇ ਰੋਟਰੀ ਕਲੱਬ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸਾਈਕਲ ’ਤੇ 191 ਦੇਸ਼ ਘੁੰਮ ਕੇ ਹੁਸ਼ਿਆਰਪੁਰ ਪਹੁੰਚੇ ਸੋਮੇਨ ਦੇਬਨਾਥ ਦਾ ਸਾਈਕਲਿਸਟ ਬਲਰਾਜ ਚੌਹਾਨ ਵਲੋਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।