14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਪਰਾਲੀ ਪ੍ਰਬੰਧਨ ਸੰਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ

ਮਾਹਿਲਪੁਰ, 12 ਅਗਸਤ (ਰਜਿੰਦਰ ਸਿੰਘ)- ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਸਬੰਧੀ ਪਿੰਡ ਮੁੱਗੋਵਾਲ ਵਿਖੇ ਪਰਾਲੀ ਪ੍ਰਬੰਧਨ ਬਾਬਤ ਬਲਾਕ ਪੱਧਰੀ ਜਾਗਰੂਕਤਾ ਕੈਂਪ ਕਰਵਾਇਆ ਗਿਆ। ਕੈਂਪ ਦੀ ਸ਼ੂਰੁਆਤ ਵਿਚ ਡਾ.

ਅਜੀਤ ਡੈਸਕ 13-08-2026
ਮਾਹਿਲਪੁਰ, 12 ਅਗਸਤ (ਰਜਿੰਦਰ ਸਿੰਘ)- ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਸਬੰਧੀ ਪਿੰਡ ਮੁੱਗੋਵਾਲ ਵਿਖੇ ਪਰਾਲੀ ਪ੍ਰਬੰਧਨ ਬਾਬਤ ਬਲਾਕ ਪੱਧਰੀ ਜਾਗਰੂਕਤਾ ਕੈਂਪ ਕਰਵਾਇਆ ਗਿਆ। ਕੈਂਪ ਦੀ ਸ਼ੂਰੁਆਤ ਵਿਚ ਡਾ. ਮਨਿੰਦਰ ਸਿੰਘ ਬੌਂਸ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਨੇ ਆਏ ਹੋਏ ਕਿਸਾਨਾਂ ਦਾ ਸਵਾਗਤ ਕੀਤਾ ਤੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਅਤੇ ਉਪਲਬਧ ਮਸ਼ੀਨਰੀ ਤੇ ਤਕਨੀਕਾਂ ਰਾਹੀਂ ਇਸ ਦਾ ਯੋਗ ਪ੍ਰਬੰਧ ਕਰਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ। ਡਾ. ਬੌਂਸ ਨੇ ਸਾਉਣੀ ਦੀਆ ਫ਼ਸਲਾਂ ਝੋਨਾ, ਮੱਕੀ, ਬਾਸਮਤੀ, ਕਮਾਦ, ਮੂੰਗਫਲੀ, ਸੋਇਆਬੀਨ ਆਦਿ ਦੇ ਸਰਵਪੱਖੀ ਕੀਟ ਤੇ ਨਦੀਨ ਪ੍ਰਬੰਧਨ ਬਾਰੇ ਵੀ ਜ਼ਰੂਰੀ ਨੁਕਤੇ ਸਾਂਝੇ ਕੀਤੇ। ਡਾ. ਅਜੈਬ ਸਿੰਘ ਸਹਾਇਕ ਪ੍ਰੋਫੈਸਰ ਨੇ ਝੋਨੇ ਦੀ ਪਰਾਲੀ ਪ੍ਰਬੰਧਨ ਦੀ ਸਫਲਤਾ ਲਈ ਸੁਪਰ ਐੱਸ.ਐਮ.ਐਸ. ਨਾਲ ਝੋਨੇ ਦੀ ਵਾਢੀ ਯਕੀਨੀ ਕਰਨ ’ਤੇ ਜ਼ੋਰ ਦਿੱਤਾ। ਪਸ਼ੂ ਵਿਗਿਆਨ ਦੇ ਮਾਹਿਰ ਡਾ.ਪਰਮਿੰਦਰ ਸਿੰਘ ਨੇ ਝੋਨੇ ਦੀ ਪਰਾਲੀ ਦੀ ਖੁੰਬ ਉਤਪਾਦਨ, ਊਰਜਾ, ਮਲਚ, ਗੱਤਾ ਉਦਯੋਗ, ਗੋਬਰ ਗੈੱਸ ਪਲਾਂਟ ਤੇ ਪਸ਼ੂ ਖ਼ੁਰਾਕ ਵਜੋਂ ਵਰਤੋਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਦੁਧਾਰੂ ਪਸ਼ੂਆਂ ਦੀ ਸੰਭਾਲ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਇਲਾਕੇ ਦੇ ਅਗਾਂਹਵਧੂ ਕਿਸਾਨ ਕਮਲਜੀਤ ਸਿੰਘ, ਗੁਰਵਿੰਦਰ ਸਿੰਘ, ਪਵਨਦੀਪ ਸਿੰਘ, ਰਘਵੀਰ ਸਿੰਘ, ਭਾਗ ਸਿੰਘ, ਕੁਲਦੀਪ ਸਿੰਘ ਆਦਿ ਮੌਜੂਦ ਸਨ। ਅੰਤ ਵਿਚ ਪਿੰਡ ਮੁੱਗੋਵਾਲ ਦੇ ਸਰਪੰਚ ਭੁਪਿੰਦਰ ਸਿੰਘ ਨੇ ਆਏ ਹੋਏ ਮਾਹਿਰਾਂ ਤੇ ਹਾਜ਼ਰ ਕਿਸਾਨਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਚੱਬੇਵਾਲ ਹਲਕੇ ਦੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਕੋਰ ਕਮੇਟੀ ਦਾ ਸਨਮਾਨ ਅਗਲੀ ਖ਼ਬਰ ਪੱਦੀ ਸੂਰਾ ਸਿੰਘ ਦੇ ਐਨ.ਸੀ.ਸੀ. ਕੈਡਿਟਾਂ ਨੇ ਕੱਢੀ ਤਿਰੰਗਾ ਸਾਈਕਲ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।