13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਰੈਲੀ ਕੱਢੀ

ਹੁਸ਼ਿਆਰਪੁਰ, 12 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਨੈਸ਼ਨਲ ਏਡਜ਼ ਕੰਟਰੋਲ ਆਰਗੇਨਾਈਜ਼ੇਸ਼ਨ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਵੱਲੋਂ 12 ਅਗਸਤ ਤੋਂ 12 ਅਕਤੂਬਰ 2026 ਤੱਕ 60 ਦਿਨਾਂ ਦੀ ਵਿਸ਼ੇਸ਼ ਐਚ. ਆਈ.

ਅਜੀਤ ਡੈਸਕ 13-08-2026
ਹੁਸ਼ਿਆਰਪੁਰ, 12 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਨੈਸ਼ਨਲ ਏਡਜ਼ ਕੰਟਰੋਲ ਆਰਗੇਨਾਈਜ਼ੇਸ਼ਨ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਵੱਲੋਂ 12 ਅਗਸਤ ਤੋਂ 12 ਅਕਤੂਬਰ 2026 ਤੱਕ 60 ਦਿਨਾਂ ਦੀ ਵਿਸ਼ੇਸ਼ ਐਚ.ਆਈ.ਵੀ. ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੀ ਸ਼ੁਰੂਆਤ ਸਿਵਲ ਸਰਜਨ ਡਾ: ਮਨਦੀਪ ਕਮਲ ਵਲੋਂ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਦੀ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਤੇ ਉੱਚ-ਜੋਖਮ ਵਾਲੇ ਸਮੂਹਾਂ ਵਿਚ ਐਚ.ਆਈ.ਵੀ./ਏਡਜ਼ ਤੇ ਜਿਨਸੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਸਬੰਧੀ ਜਾਗਰੂਕਤਾ ਵਧਾਉਣਾ ਹੈ। ਇਸ ਮੁਹਿੰਮ ਤਹਿਤ 95-95-99 ਦੇ ਟੀਚੇ ਨੂੰ ਪ੍ਰਾਪਤ ਕਰਨ ਤੇ ਐਚ.ਆਈ.ਵੀ. ਦੀ ਰੋਕਥਾਮ ਲਈ ਲੋਕਾਂ ਨੂੰ ਟੈਸਟਿੰਗ, ਇਲਾਜ ਤੇ ਕਾਊਂਸਲਿੰਗ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ, ਡਾ. ਕਪਿਲ ਡੋਗਰਾ ਡੀ.ਡੀ.ਐਚ.ਓ., ਡਾ. ਨਵਜੋਤ ਸਿੰਘ ਐਸ.ਐਮ.ਓ., ਡਾ. ਸ਼ਕਤੀ ਡੀ.ਟੀ.ਓ., ਰਵਿੰਦਰ ਜੱਸਲ ਡਿਪਟੀ ਮਾਸ ਮੀਡੀਆ ਅਫ਼ਸਰ, ਰੋਹਿਤ ਸ਼ਰਮਾ ਬਲਾਕ ਐਜੂਕੇਟਰ, ਸਰਬਜੀਤ ਸਿੰਘ ਕਾਉਂਸਲਰ ਆਈ.ਸੀ.ਟੀ.ਸੀ., ਰਾਜਵੀਰ ਸਿੰਘ ਕਾਉਂਸਲਰ ਏ.ਆਰ.ਟੀ. ਸੈਂਟਰ, ਸਰਬਜੀਤ ਕੌਰ, ਹਰਪ੍ਰੀਤ ਕੌਰ ਸਟਾਫ਼ ਨਰਸ ਆਦਿ ਸ਼ਾਮਿਲ ਸਨ।
ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹੋਈ ਅਗਲੀ ਖ਼ਬਰ ਕੇ.ਐਮ.ਐਸ. ਕਾਲਜ ਵਿਖੇ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।