13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਬਾਬਾ ਦੀਪ ਸਿੰਘ ਸੁਸਾਇਟੀ ਵਲੋਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ

ਗੜ੍ਹਦੀਵਾਲਾ , 12 ਅਗਸਤ ( ਚੱਗਰ )- ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਟਾਂਡਾ ਰੋਡ ‘ ਤੇ ਸਥਿਤ ਸੁਸਾਇਟੀ ਦੇ ਦਫ਼ਤਰ ਵਿਖੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਜੱਟਾਂ ਦੀ ਅਗਵਾਈ ਹੇਠ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ । ਜਿਸ ਦੌਰਾਨ 300 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਸਮੱਗਰੀ ਦਿੱਤੀ ਗਈ ਜਿਨ੍ਹਾਂ ਵਿਚ ਅਨਾਥ ਬੱਚੇ , ਵਿਧਵਾ ਔਰਤਾਂ ਤੇ ਬਜ਼ੁਰਗ ਪ੍ਰਾਣੀ ਸ਼ਾਮਿਲ ਸਨ ।

ਅਜੀਤ ਡੈਸਕ 13-08-2026
ਗੜ੍ਹਦੀਵਾਲਾ , 12 ਅਗਸਤ ( ਚੱਗਰ )- ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਟਾਂਡਾ ਰੋਡ ‘ ਤੇ ਸਥਿਤ ਸੁਸਾਇਟੀ ਦੇ ਦਫ਼ਤਰ ਵਿਖੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਜੱਟਾਂ ਦੀ ਅਗਵਾਈ ਹੇਠ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ । ਜਿਸ ਦੌਰਾਨ 300 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਸਮੱਗਰੀ ਦਿੱਤੀ ਗਈ ਜਿਨ੍ਹਾਂ ਵਿਚ ਅਨਾਥ ਬੱਚੇ , ਵਿਧਵਾ ਔਰਤਾਂ ਤੇ ਬਜ਼ੁਰਗ ਪ੍ਰਾਣੀ ਸ਼ਾਮਿਲ ਸਨ । ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਨੇ ਸਾਰੇ ਐਨ . ਆਰ . ਆਈ . ਵੀਰਾਂ ਜਿਨ੍ਹਾਂ ਵਿਚ ਹਰਜੀਤ ਸਿੰਘ ਕੈਨੇਡਾ , ਗੁਰਿੰਦਰ ਸਿੰਘ ਮੈਲਬਾਰਨ ਤੇ ਮੈਲਬਾਰਨ ਦੀ ਸਮੂਹ ਸਾਧ ਸੰਗਤ ਸ਼ਾਮਿਲ ਹੈ , ਦਾ ਧੰਨਵਾਦ ਕੀਤਾ ਜੋ ਹਰ ਮਹੀਨੇ ਇਸ ਰਾਸ਼ਨ ਵੰਡ ਸਮਾਗਮ ਵਿਚ ਸਹਿਯੋਗ ਦਿੰਦੇ ਹਨ । ਇਸ ਮੌਕੇ ਸੰਸਥਾ ਵਲੋਂ ਮੈਡੀਕਲ ਕੈਂਪ ਵੀ ਲਗਾਇਆ ਗਿਆ । ਇਸ ਮੌਕੇ ਕੈਸ਼ੀਅਰ ਪ੍ਰਸ਼ੋਤਮ ਸਿੰਘ ਬਾਹਗਾ , ਮਨਿੰਦਰ ਸਿੰਘ , ਬਿੱਟੂ ਬਾਹਗਾ , ਵਿਪਨ ਪਹਿਲਵਾਨ , ਮਨਜੀਤ ਸਿੰਘ ਸਮੇਤ ਸੁਸਾਇਟੀ ਅਹੁਦੇਦਾਰ ਹਾਜ਼ਰ ਸਨ ।
ਪਿਛਲੀ ਖ਼ਬਰ ਕੈਂਬਰਿਜ ਸਕੂਲ ਦਸੂਹਾ ਨੇ ਬੈਡਮਿੰਟਨ ਚੈਂਪੀਅਨਸ਼ਿਪ ਜਿੱਤਿਆ ਕਾਂਸੀ ਦਾ ਤਗਮਾ ਅਗਲੀ ਖ਼ਬਰ ਜਥੇਦਾਰ ਕੁਲਦੀਪ ਸਿੰਘ ਮੂੜ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।