13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪੱਧਰੀ ਅਜਲਾਸ ’ਚ 11 ਮੈਂਬਰੀ ਕਮੇਟੀ ਦੀ ਚੋਣ ਜਗਤਾਰ ਸਿੰਘ ਭਿੰਡਰ ਜ਼ਿਲ੍ਹਾ ਪ੍ਰਧਾਨ ਤੇ ਕੁਲਵਿੰਦਰ ਚਾਹਲ ਸਕੱਤਰ ਬਣੇ

ਗੜ੍ਹਸ਼ੰਕਰ, 12 ਅਗਸਤ (ਧਾਲੀਵਾਲ)-ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਹੁਸ਼ਿਆਰਪੁਰ ਦਾ ਅਜਲਾਸ ਇੱਥੇ ਸ੍ਰੀ ਅਨੰਦਪੁਰ ਸਾਹਿਬ ਰੋਡ ’ਤੇ ਸਥਿਤ ਗੁਰਦੁਆਰਾ ਬਾਬਾ ਬੰਦਾ ਸਿੰਘ ਜੀ ਬਹਾਦਰ ਵਿਖੇ ਹੋਇਆ। ਇਸ ਮੌਕੇ ਜ਼ਿਲ੍ਹਾ ਸਕੱਤਰ ਕੁਲਵਿੰਦਰ ਚਾਹਲ ਨੇ ਜਥੇਬੰਦੀ ਦੀਆਂ ਸਰਗਰਮੀਆਂ ਦੀ ਰੀਵਿਊ ਰਿਪੋਰਟ ਪੇਸ਼ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਨੇ ਸੰਯੁਕਤ ਕਿਸਾਨ ਮੋਰਚੇ ਦੇ ਦੇਸ਼ ਵਿਆਪੀ ਅਤੇ ਪੰਜਾਬ ਵਿਆਪੀ ਸੱਦਿਆਂ ਨੂੰ ਲਾਗੂ ਕੀਤਾ ਹੈ।

ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫ਼ਾਰ ਵਿਮੈਨ ਚੱਬੇਵਾਲ ਦੀਆਂ ਬੀ ਕਾਮ ਭਾਗ ਚੌਥਾ ਦੀਆਂ ਅੱਵਲ ਰਹੀਆਂ ਵਿਦਿਆਰਥਣਾਂ ਨਾਲ ਪ੍ਰਿੰ.ਡਾ ਮਨਜੀਤ ਕੌਰ ਅਤੇ ਕਾਮਰਸ ਵਿਭਾਗ ਦੇ ਮੁਖੀ ਪ੍ਰੋਫੈਸਰ ਮੀਨਾ ਕੁਮਾਰੀ। ਤਸਵੀਰ: ਰਾਜੀਵ ਭਾਰਦਵਾਜ 13-08-2026
ਗੜ੍ਹਸ਼ੰਕਰ, 12 ਅਗਸਤ (ਧਾਲੀਵਾਲ)-ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਹੁਸ਼ਿਆਰਪੁਰ ਦਾ ਅਜਲਾਸ ਇੱਥੇ ਸ੍ਰੀ ਅਨੰਦਪੁਰ ਸਾਹਿਬ ਰੋਡ ’ਤੇ ਸਥਿਤ ਗੁਰਦੁਆਰਾ ਬਾਬਾ ਬੰਦਾ ਸਿੰਘ ਜੀ ਬਹਾਦਰ ਵਿਖੇ ਹੋਇਆ। ਇਸ ਮੌਕੇ ਜ਼ਿਲ੍ਹਾ ਸਕੱਤਰ ਕੁਲਵਿੰਦਰ ਚਾਹਲ ਨੇ ਜਥੇਬੰਦੀ ਦੀਆਂ ਸਰਗਰਮੀਆਂ ਦੀ ਰੀਵਿਊ ਰਿਪੋਰਟ ਪੇਸ਼ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਨੇ ਸੰਯੁਕਤ ਕਿਸਾਨ ਮੋਰਚੇ ਦੇ ਦੇਸ਼ ਵਿਆਪੀ ਅਤੇ ਪੰਜਾਬ ਵਿਆਪੀ ਸੱਦਿਆਂ ਨੂੰ ਲਾਗੂ ਕੀਤਾ ਹੈ। ਸੂਬਾ ਆਬਜ਼ਰਵਰ ਭੁਪਿੰਦਰ ਸਿੰਘ ਵੜੈਚ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਸਿੰਘ ਢੇਸੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੀ ਖੇਤੀਬਾੜੀ ਨੂੰ ਦੇਸੀ ਵਿਦੇਸ਼ੀ ਕਾਰਪੋਰੇਟਾਂ ਦੇ ਹਵਾਲੇ ਕਰਨ ਜਾ ਰਹੀ ਹੈ ਜਿਸਦੀ ਤਾਜ਼ਾ ਉਦਾਹਰਨ ਭਾਰਤ ਅਮਰੀਕਾ ਵਪਾਰ ਸਮਝੌਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਮੰਗਾਂ ਮਨਵਾਉਣ ਲਈ ਦਿੱਲੀ ਦੇ ਕਿਸਾਨੀ ਘੋਲ ਵਰਗਾ ਤਿੱਖਾ ਘੋਲ ਲੜਨਾ ਪਵੇਗਾ। ਇਸੇ ਲਈ ਜਥੇਬੰਦੀ ਨੂੰ ਮਜ਼ਬੂਤ ਅਤੇ ਜੁਝਾਰੂ ਬਣਾਉਣਾ ਪਵੇਗਾ। ਡੀ.ਟੀ.ਐੱਫ. ਆਗੂ ਮੁਕੇਸ਼ ਕੁਮਾਰ ਅਤੇ ਪੈਨਸ਼ਨਰ ਆਗੂ ਹੰਸ ਰਾਜ ਗੜ੍ਹਸ਼ੰਕਰ, ਸਤਪਾਲ ਕਲੇਰ ਨੇ ਭਰਾਤਰੀ ਜਥੇਬੰਦੀਆਂ ਦੇ ਸੰਦੇਸ਼ ਦਿੱਤੇ। ਇਸ ਮੌਕੇ ਚੁਣੀ ਗਈ 11 ਮੈਂਬਰੀ ਕਮੇਟੀ ਵਿਚ ਜਗਤਾਰ ਸਿੰਘ ਭਿੰਡਰ ਨੂੰ ਜ਼ਿਲ੍ਹਾ ਪ੍ਰਧਾਨ, ਕੁਲਵਿੰਦਰ ਸਿੰਘ ਚਾਹਲ ਨੂੰ ਜ਼ਿਲ੍ਹਾ ਸਕੱਤਰ, ਭੁਪਿੰਦਰ ਸਿੰਘ ਭੂੰਗਾ ਮੀਤ ਪ੍ਰਧਾਨ, ਸਤਨਾਮ ਸਿੰਘ ਮੁਖਲਿਆਣਾ ਖ਼ਜ਼ਾਨਚੀ, ਰਾਮ ਜੀਤ ਸਿੰਘ ਦੇਨੋਵਾਲ ਕਲਾਂ, ਕੁਲਵਿੰਦਰ ਸਿੰਘ ਗੋਲੇਵਾਲ, ਸੁਖਵਿੰਦਰ ਸਿੰਘ ਸੋਢੀ, ਦਰਸ਼ਨ ਸਿੰਘ, ਗੁਰਦੀਪ ਸਿੰਘ ਹਰਖੋਵਾਲ, ਮੇਜਰ ਸਿੰਘ ਅਤੇ ਹਰਮੇਸ਼ ਸਿੰਘ ਢੇਸੀ ਨੂੰ ਕਮੇਟੀ ਮੈਂਬਰ ਚੁਣਿਆ ਗਿਆ। ਅਖੀਰ ਵਿਚ ਭਾਰਤ ਅਮਰੀਕਾ ਵਪਾਰ ਸਮਝੌਤਾ ਰੱਦ ਕਰਨ, ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿਚ ਪੰਜਾਬ ਦੀ ਸਥਾਈ ਮੈਂਬਰੀ ਬਹਾਲ ਕਰਨ, ਯੂ.ਏ.ਪੀ.ਏ., ਐਨ.ਐੱਸ.ਏ., ਏਸਮਾ ਆਦਿ ਕਾਲੇ ਕਾਨੂੰਨ ਰੱਦ ਕਰਨ, ਕਿਸਾਨਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਅਤੇ ਪੰਜਾਬ ਵਿਧਾਨ ਸਭਾ ਵਿਚ ਭਾਖੜਾ ਬਿਆਨ ਪ੍ਰਬੰਧਕੀ ਬੋਰਡ ਵਿਚ ਪੰਜਾਬ ਦੀ ਸਥਾਈ ਮੈਂਬਰੀ ਲਈ ਮਤਾ ਪਾਸ ਕਰਨ ਦੇ ਮਤੇ ਅਜਲਾਸ ਵਿਚ ਪੇਸ਼ ਕੀਤੇ ਗਏ।
ਪਿਛਲੀ ਖ਼ਬਰ ਭਾਈ ਗੁਰਦਾਸ ਮਾਡਰਨ ਸਕੂਲ ਲੱਖਣਕਲਾਂ ’ਚ ਤੀਆਂ ਮੌਕੇ ਪ੍ਰਿੰ. ਬਲਜਿੰਦਰ ਕੌਰ ਸਮੇਤ ਬੱਚਿਆਂ ਪਾਈਆਂ ਕਿੱਕਲੀਆਂ ਅਗਲੀ ਖ਼ਬਰ ਗੜ੍ਹਸ਼ੰਕਰ ਤੋਂ ਲਹਿਰਾ ਨੂੰ ਜਾਣ ਵਾਲੀ ਸੜਕ ਨੇ ਧਾਰਿਆ ਛੱਪੜ ਦਾ ਰੂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।