14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੀਕਰੀ ਵਲੋਂ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਨਿਖੇਧੀ

ਬੁੱਲ੍ਹੋਵਾਲ, 13 ਅਗਸਤ (ਲੁਗਾਣਾ) - ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ ਸਾਹਿਬ ਦੇ ਗੁਰੂ ਘਰਾਂ ਦੇ ਦਰਸ਼ਨ ਦੀਦਾਰ ਕਰਨ ਲਈ ਗਏ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਸ਼ਾਮ ਚੁਰਾਸੀ ਦੇ ਹਲਕਾ ਇੰਚਾਰਜ ਸੰਦੀਪ ਸਿੰਘ ਸੀਕਰੀ ਨੇ ਕਿਹਾ ਕਿ ਇਹ ਘਟਨਾ ਬਹੁਤ ਹੀ ਮੰਦਭਾਗੀ, ਸਿੱਖੀ ਰਵਾਇਤਾਂ ਦੇ ਉਲਟ ਅਤਿ ਦੁਖਦਾਈ ਘਟਨਾ ਹੈ। ਗੁਰਦੁਆਰਾ ਸਾਹਿਬ ਇਕ ਪਵਿੱਤਰ ਅਸਥਾਨ ਹੈ ਜਿਥੇ ਹਿੰਸਕ ਘਟਨਾਵਾਂ ਦਾ ਵਾਪਰਨਾ ਗੁਰਦੁਆਰਾ ਸਾਹਿਬ ਦੀ ਮਾਣ ਮਰਿਆਦਾ ਦੇ ਬਿਲਕੁਲ ਉਲਟ ਹੈ।

ਅਜੀਤ ਡੈਸਕ 14-08-2026
ਬੁੱਲ੍ਹੋਵਾਲ, 13 ਅਗਸਤ (ਲੁਗਾਣਾ) - ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ ਸਾਹਿਬ ਦੇ ਗੁਰੂ ਘਰਾਂ ਦੇ ਦਰਸ਼ਨ ਦੀਦਾਰ ਕਰਨ ਲਈ ਗਏ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਸ਼ਾਮ ਚੁਰਾਸੀ ਦੇ ਹਲਕਾ ਇੰਚਾਰਜ ਸੰਦੀਪ ਸਿੰਘ ਸੀਕਰੀ ਨੇ ਕਿਹਾ ਕਿ ਇਹ ਘਟਨਾ ਬਹੁਤ ਹੀ ਮੰਦਭਾਗੀ, ਸਿੱਖੀ ਰਵਾਇਤਾਂ ਦੇ ਉਲਟ ਅਤਿ ਦੁਖਦਾਈ ਘਟਨਾ ਹੈ। ਗੁਰਦੁਆਰਾ ਸਾਹਿਬ ਇਕ ਪਵਿੱਤਰ ਅਸਥਾਨ ਹੈ ਜਿਥੇ ਹਿੰਸਕ ਘਟਨਾਵਾਂ ਦਾ ਵਾਪਰਨਾ ਗੁਰਦੁਆਰਾ ਸਾਹਿਬ ਦੀ ਮਾਣ ਮਰਿਆਦਾ ਦੇ ਬਿਲਕੁਲ ਉਲਟ ਹੈ। ਉਨ੍ਹਾਂ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਕਰਾਉਣ ਲਈ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ।
ਪਿਛਲੀ ਖ਼ਬਰ ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਮੌਤ ਅਗਲੀ ਖ਼ਬਰ ਚੌਹਾਲ ਵਿਖੇ 3 ਦਿਨਾ ਲੰਗਰ 17 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।