14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਜ਼ਿਲ੍ਹਾ ਜਥੇਬੰਦੀ ਅਕਾਲੀ ਦਲ (ਬ) ਵਲੋਂ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਨਿੰਦਾ

ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਹੋਏ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ (ਬ) ਹੁਸ਼ਿਆਰਪੁਰ ਵੱਲੋਂ ਪੁਰਜ਼ੋਰ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ। ਇਸ ਸੰਬੰਧੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਰਗੇ ਪਵਿੱਤਰ ਅਸਥਾਨ ਦੇ ਅੰਦਰ ਕਿਸੇ ਵਿਅਕਤੀ ’ਤੇ ਹਮਲਾ ਕਰਨਾ ਬੇਹੱਦ ਨਿੰਦਣਯੋਗ ਤੇ ਮੰਦਭਾਗੀ ਘਟਨਾ ਹੈ।

ਜਤਿੰਦਰ ਸਿੰਘ ਲਾਲੀ ਬਾਜਵਾ। 14-08-2026
ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਹੋਏ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ (ਬ) ਹੁਸ਼ਿਆਰਪੁਰ ਵੱਲੋਂ ਪੁਰਜ਼ੋਰ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ। ਇਸ ਸੰਬੰਧੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਰਗੇ ਪਵਿੱਤਰ ਅਸਥਾਨ ਦੇ ਅੰਦਰ ਕਿਸੇ ਵਿਅਕਤੀ ’ਤੇ ਹਮਲਾ ਕਰਨਾ ਬੇਹੱਦ ਨਿੰਦਣਯੋਗ ਤੇ ਮੰਦਭਾਗੀ ਘਟਨਾ ਹੈ। ਲਾਲੀ ਬਾਜਵਾ ਨੇ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਦੁਨੀਆ ਭਰ ਦੀ ਸਿੱਖ ਸੰਗਤ ਲਈ ਅਤਿਅੰਤ ਸਤਿਕਾਰਯੋਗ ਧਾਰਮਿਕ ਅਸਥਾਨ ਹੈ। ਅਜਿਹੇ ਪਵਿੱਤਰ ਸਥਾਨ ਦੀ ਮਰਿਆਦਾ ਤੇ ਸ਼ਾਂਤੀ ਨੂੰ ਭੰਗ ਕਰਨ ਵਾਲੀ ਕਿਸੇ ਵੀ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਹਮਲਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਮੌਕੇ ਦਵਿੰਦਰ ਸਿੰਘ ਬਾਹੋਵਾਲ, ਸ਼ਮਸ਼ੇਰ ਸਿੰਘ ਭਾਰਦਵਾਜ, ਹਰਿੰਦਰਪਾਲ ਸਿੰਘ ਝਿੰਗੜ, ਰਾਣਾ ਰਣਵੀਰ ਸਿੰਘ, ਸੰਤੋਖ ਸਿੰਘ ਔਜਲਾ, ਜਪਿੰਦਰ ਅਟਵਾਲ, ਰਵਿੰਦਰਪਾਲ ਸਿੰਘ ਮਿੰਟੂ, ਸਤਵਿੰਦਰ ਆਹਲੂਵਾਲੀਆ ਤੇ ਗੁਰਪ੍ਰੀਤ ਸਿੰਘ ਕੋਹਲੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮਨੁੱਖਤਾ ਦੀ ਸੇਵਾ ਲਈ ਗੁਰਦੁਆਰਾ ਗੁਰੂ ਰਾਮਦਾਸ ਪੁਰੀ ਅਰਮਾਨ ਪੁਰਾ ਦਾ ਵੱਡਾ ਉਪਰਾਲਾ ਮਰੀਜ਼ਾਂ ਲਈ ਦਵਾਈਆਂ ਤੋਂ ਲੈ ਕੇ 24... ਅਗਲੀ ਖ਼ਬਰ ਪਿੰਡ ਕਾਲੂਵਾਲ ਕੋਟਲਾ ਦੀ ਪੰਚਾਇਤ ਨੂੰ ਵਿਧਾਇਕ ਘੁੰਮਣ ਵਲੋਂ 2 ਲੱਖ ਦਾ ਚੈੱਕ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।