15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਸਖ਼ਤ ਨਿਖੇਧੀ

ਚੱਬੇਵਾਲ, 14 ਅਗਸਤ (ਰਾਜੀਵ ਭਾਰਦਵਾਜ)-ਗੁਰਦੁਆਰਾ ਨਾਂਦੇੜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਕਾਤਲਾਨਾ ਹਮਲੇ ਦੀ ਪਾਰਟੀ ਦੇ ਸਥਾਨਕ ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ, ਸੀਨੀਅਰ ਕੌਮੀ ਪ੍ਰਧਾਨ ਨਿਰਮਲ ਸਿੰਘ ਭੀਲੋਵਾਲ, ਬੀ. ਸੀ.

ਅਜੀਤ ਡੈਸਕ 15-08-2026
ਚੱਬੇਵਾਲ, 14 ਅਗਸਤ (ਰਾਜੀਵ ਭਾਰਦਵਾਜ)-ਗੁਰਦੁਆਰਾ ਨਾਂਦੇੜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਕਾਤਲਾਨਾ ਹਮਲੇ ਦੀ ਪਾਰਟੀ ਦੇ ਸਥਾਨਕ ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ, ਸੀਨੀਅਰ ਕੌਮੀ ਪ੍ਰਧਾਨ ਨਿਰਮਲ ਸਿੰਘ ਭੀਲੋਵਾਲ, ਬੀ.ਸੀ. ਵਿੰਗ ਦੇ ਦੋਆਬਾ ਪ੍ਰਧਾਨ ਸਤਨਾਮ ਸਿੰਘ ਬੰਟੀ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਅਜਿਹਾ ਹਮਲਾ ਇੱਕ ਸ਼ਰਮਨਾਕ ਕਾਰਾ ਹੈ , ਜਿਸ ਦੇ ਜ਼ਿੰਮੇਵਾਰ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇੱਕ ਸਾਬਕਾ ਉਪ ਮੁੱਖ ਮੰਤਰੀ ਤੇ ਅਜਿਹਾ ਹਮਲਾ ਲੋਕਤੰਤਰਿਕ ਕਦਰਾਂ ਕੀਮਤਾਂ ਦਾ ਘਾਣ ਹੈ। ਇਸ ਘਟਨਾ ਨਾਲ ਪਾਰਟੀ ਦੇ ਸਮੂਹ ਵਰਕਰਾਂ ਵਿਚ ਭਾਰੀ ਰੋਹ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਹਮਲੇ ਦੀ ਸਾਜ਼ਿਸ਼ ਸੰਬੰਧੀ ਨਿਰਪੱਖ ਜਾਂਚ ਕੀਤੀ ਜਾਵੇ। ਇਸ ਮੌਕੇ ਸੁਰਿੰਦਰਪਾਲ ਸਿੰਘ ਸੰਧੂ, ਨਵਜੋਤ ਸਿੰਘ ਅਤੇ ਬੂਟਾ ਗਿੱਲ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਸੇਂਟ ਸੋਲਜਰ ਸਕੂਲਾਂ ’ਚ 80ਵਾਂ ਆਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ਐਲਨ ਵਿਖੇ ਅਗਲੇ ਹਫ਼ਤੇ ਤੋਂ ਨੀਟ-ਰਪੀਟਰਜ਼ ਬੈਚ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।