ਨੰਦ ਸਿੰਘ ਮੈਮੋਰੀਅਲ ਪਬਲਿਕ ਸਕੂਲ ਵਿਚ ਆਜ਼ਾਦੀ ਦਿਵਸ ਸਮਾਰੋਹ ਮਨਾਇਆ
ਐਮਾਂ ਮਾਂਗਟ, 14 ਅਗਸਤ (ਗੁਰਾਇਆ)- ਨੰਦ ਸਿੰਘ ਮੈਮੋਰੀਅਲ ਪਬਲਿਕ ਸਕੂਲ ਵਿੱਚ 15 ਅਗਸਤ ਆਜ਼ਾਦੀ ਦਿਵਸ ਬੜੇ ਉਤਸ਼ਾਹ, ਜੋਸ਼ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਲੋਂ ਇੱਕ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸਕੂਲ ਦੇ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਐਮਾਂ ਮਾਂਗਟ, 14 ਅਗਸਤ (ਗੁਰਾਇਆ)- ਨੰਦ ਸਿੰਘ ਮੈਮੋਰੀਅਲ ਪਬਲਿਕ ਸਕੂਲ ਵਿੱਚ 15 ਅਗਸਤ ਆਜ਼ਾਦੀ ਦਿਵਸ ਬੜੇ ਉਤਸ਼ਾਹ, ਜੋਸ਼ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਲੋਂ ਇੱਕ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸਕੂਲ ਦੇ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਭਰਪੂਰ ਗੀਤਾਂ ਅਤੇ ਡਾਂਸ ਪੇਸ਼ਕਾਰੀਆਂ ਕੀਤੀਆਂ ਗਈਆਂ। ਬੱਚਿਆਂ ਨੇ ਆਪਣੀਆਂ ਸ਼ਾਨਦਾਰ ਪੇਸ਼ਕਾਰੀਆਂ ਰਾਹੀਂ ਦੇਸ਼ ਪ੍ਰਤੀ ਪਿਆਰ, ਸਤਿਕਾਰ ਅਤੇ ਏਕਤਾ ਦਾ ਸੰਦੇਸ਼ ਦਿੱਤਾ। ਇਸ ਦੇ ਨਾਲ ਹੀ ਕਸ਼ਮੀਰੀ ਡਾਂਸ ਦੀ ਖੂਬਸੂਰਤ ਪੇਸ਼ਕਾਰੀ ਨੇ ਸਭ ਦਾ ਮਨ ਮੋਹ ਲਿਆ। ਵਿਦਿਆਰਥੀਆਂ ਨੇ ਵੱਖ-ਵੱਖ ਰਾਜਾਂ ਦੀ ਸੱਭਿਆਚਾਰਕ ਵਿਭਿੰਨਤਾ ਨੂੰ ਆਪਣੀਆਂ ਪੇਸ਼ਕਾਰੀਆਂ ਰਾਹੀਂ ਬਹੁਤ ਹੀ ਸੁੰਦਰ ਢੰਗ ਨਾਲ ਦਰਸਾਇਆ। ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਆਤਮ-ਵਿਸ਼ਵਾਸ ਨਾਲ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨੇ ਦਰਸ਼ਕਾਂ ਨੂੰ ਪ੍ਰਭਾਵਿਤ ਕੀਤਾ ਅਤੇ ਪੂਰਾ ਮਾਹੌਲ ਦੇਸ਼ਭਗਤੀ ਅਤੇ ਖੁਸ਼ੀ ਨਾਲ ਭਰ ਦਿੱਤਾ। ਸਕੂਲ ਪ੍ਰਬੰਧਨ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ ਗਈ। ਸਮਾਗਮ ਨੇ ਵਿਦਿਆਰਥੀਆਂ ਵਿੱਚ ਦੇਸ਼ ਪ੍ਰੇਮ, ਏਕਤਾ, ਸੱਭਿਆਚਾਰਕ ਵਿਰਾਸਤ ਅਤੇ ਰਾਸ਼ਟਰੀ ਗੌਰਵ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ।