18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਬਣਾਉਣ ਦਾ ਸਵਾਗਤ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ)-ਭਾਰਤੀ ਜਨਤਾ ਪਾਰਟੀ ਵਲੋਂ ਸਾਬਕਾ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੂੰ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਬਣਾਇਆ ਗਿਆ ਹੈ। ਮਨਪ੍ਰੀਤ ਸਿੰਘ ਬਾਦਲ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਬਾਦਲ ਨਾਲ ਸਬੰਧਿਤ ਹਨ।

>? 18-08-2026
ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ)-ਭਾਰਤੀ ਜਨਤਾ ਪਾਰਟੀ ਵਲੋਂ ਸਾਬਕਾ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੂੰ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਬਣਾਇਆ ਗਿਆ ਹੈ। ਮਨਪ੍ਰੀਤ ਸਿੰਘ ਬਾਦਲ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਬਾਦਲ ਨਾਲ ਸਬੰਧਿਤ ਹਨ। ਉਨ੍ਹਾਂ ਦਾ ਜਨਮ ਇੱਥੇ 26 ਜੁਲਾਈ 1962 ਨੂੰ ਹੋਇਆ। ਆਪ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਭਤੀਜੇ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਮਰਹੂਮ ਗੁਰਦਾਸ ਸਿੰਘ ਬਾਦਲ ਦੇ ਸਪੁੱਤਰ ਹਨ। ਆਪ ਪਹਿਲੀ ਵਾਰ 1995 ਦੀ ਜ਼ਿਮਨੀ ਚੋਣ ਵਿੱਚ ਗਿੱਦੜਬਾਹ ਹਲਕੇ ਤੋਂ ਵਿਧਾਇਕ ਬਣੇ, ਆਪ ਗਿੱਦੜਬਾਹਾ ਹਲਕੇ ਤੋਂ ਲਗਾਤਾਰ ਚਾਰ ਵਾਰ ਵਿਧਾਇਕ ਬਣੇ ਤੇ ਦੋ ਵਾਰ ਪੰਜਾਬ ਦੇ ਵਿੱਤ ਮੰਤਰੀ ਰਹੇ। ਹੁਣ ਭਾਜਪਾ ਵਲੋਂ ਕੌਮੀ ਪੱਧਰ ’ਤੇ ਮਿਲੀ ਜ਼ਿੰਮੇਵਾਰੀ ਨਾਲ ਇਸ ਨੂੰ ਮਨਪ੍ਰੀਤ ਸਿੰਘ ਬਾਦਲ ਦੇ ਸਿਆਸੀ ਸਫਰ ਦਾ ਇਕ ਮਹੱਤਵਪੂਰਨ ਮੋੜ ਮੰਨਿਆ ਜਾ ਰਿਹਾ ਹੈ। ਸ੍ਰੀ ਮੁਕਤਸਰ ਸਾਹਿਬ ਜੀ ਦੇ ਨਾਲ ਸਬੰਧਿਤ ਭਾਜਪਾ ਦੇ ਆਗੂਆਂ ਦੇ ਵਰਕਰਾਂ ਨੇ ਉਨ੍ਹਾਂ ਦੀ ਨਿਯੁਕਤੀ ਦਾ ਭਰਵਾਂ ਸਵਾਗਤ ਕੀਤਾ ਹੈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ, ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ, ਕਿਸਾਨ ਮੋਰਚੇ ਦੇ ਸੂਬਾ ਜਨਰਲ ਸਕੱਤਰ ਗੁਰਚਰਨ ਸਿੰਘ ਸੰਧੂ, ਐਡਵੋਕੇਟ ਪ੍ਰਿਤਪਾਲ ਸ਼ਰਮਾ, ਅਸ਼ਵਨੀ ਗਿਰਧਰ, ਸੰਦੀਪ ਗਿਰਧਰ, ਰਵਿੰਦਰ ਕਟਾਰੀਆ, ਹਰਜੀਤ ਸਿੰਘ ਨੀਲਾ ਮਾਨ, ਐਡਵੋਕੇਟ ਗੁਰਚਰਨ ਸਿੰਘ ਬਰਾੜ ਸਮੇਤ ਹੋਰ ਆਗੂਆਂ ਤੇ ਵਰਕਰਾਂ ਨੇ ਮਨਪ੍ਰੀਤ ਸਿੰਘ ਬਾਦਲ ਨੂੰ ਵਧਾਈ ਦਿੰਦਿਆਂ ਭਾਜਪਾ ਹਾਈਕਮਾਨ ਦਾ ਧੰਨਵਾਦ ਕੀਤਾ ਹੈ।
ਪਿਛਲੀ ਖ਼ਬਰ ਮਨਿਸਟਰੀਅਲ ਕਾਮਿਆਂ ਵਲੋਂ 2 ਦਿਨਾਂ ਕਲਮ ਛੋੜ ਹੜਤਾਲ ਅਗਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਦੀ ਬਲਾਕ ਪੱਧਰੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।