18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਮਨਿਸਟਰੀਅਲ ਕਾਮਿਆਂ ਵਲੋਂ 2 ਦਿਨਾਂ ਕਲਮ ਛੋੜ ਹੜਤਾਲ

ਸ੍ਰੀ ਮੁਕਤਸਰ ਸਾਹਿਬ , 17 ਅਗਸਤ ( ਹਰਮਹਿੰਦਰਪਾਲ )- ਪੰਜਾਬ ਰਾਜ ਮਨਿਸਟਰੀਅਲ ਸਰਵਿਸਜ਼ ਯੂਨੀਅਨ ਵਲੋਂ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ , ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਕਰਨ , ਕੱਚੇ ਮੁਲਾਜ਼ਮ ਪੱਕੇ ਕਰਨ , ਖਾਲੀ ਪੋਸਟਾਂ ਭਰਨ ਅਤੇ ਮੁਲਾਜ਼ਮ ਮਾਰੂ ਪੱਤਰਾਂ ਨੂੰ ਵਾਪਸ ਲੈਣ ਸੰਬੰਧੀ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ , ਜਿਸ ਦੇ ਚਲਦਿਆਂ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸਰਕਾਰੀ ਦਫ਼ਤਰਾਂ ਵਿਚ ਮਨਿਸਟਰੀਅਲ ਕਰਮਚਾਰੀਆਂ ਵਲੋਂ ਮੁਕੰਮਲ ਕਲਮਛੋੜ ਹੜਤਾਲ / ਕੰਪਿਊਟਰ ਬੰਦ ਹੜਤਾਲ ਕਰਕੇ ਆਪਣਾ ਰੋਸ ਦਰਜ ਕਰਵਾਇਆ । ਪੰਜਾਬ ਰਾਜ ਮਨਿਸਟਰੀਅਲ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਖੁਸ਼ਕਰਨ ਸਿੰਘ , ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਅਤੇ ਡੀ .

ਅਜੀਤ ਡੈਸਕ 18-08-2026
ਸ੍ਰੀ ਮੁਕਤਸਰ ਸਾਹਿਬ , 17 ਅਗਸਤ ( ਹਰਮਹਿੰਦਰਪਾਲ )- ਪੰਜਾਬ ਰਾਜ ਮਨਿਸਟਰੀਅਲ ਸਰਵਿਸਜ਼ ਯੂਨੀਅਨ ਵਲੋਂ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ , ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਕਰਨ , ਕੱਚੇ ਮੁਲਾਜ਼ਮ ਪੱਕੇ ਕਰਨ , ਖਾਲੀ ਪੋਸਟਾਂ ਭਰਨ ਅਤੇ ਮੁਲਾਜ਼ਮ ਮਾਰੂ ਪੱਤਰਾਂ ਨੂੰ ਵਾਪਸ ਲੈਣ ਸੰਬੰਧੀ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ , ਜਿਸ ਦੇ ਚਲਦਿਆਂ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸਰਕਾਰੀ ਦਫ਼ਤਰਾਂ ਵਿਚ ਮਨਿਸਟਰੀਅਲ ਕਰਮਚਾਰੀਆਂ ਵਲੋਂ ਮੁਕੰਮਲ ਕਲਮਛੋੜ ਹੜਤਾਲ / ਕੰਪਿਊਟਰ ਬੰਦ ਹੜਤਾਲ ਕਰਕੇ ਆਪਣਾ ਰੋਸ ਦਰਜ ਕਰਵਾਇਆ । ਪੰਜਾਬ ਰਾਜ ਮਨਿਸਟਰੀਅਲ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਖੁਸ਼ਕਰਨ ਸਿੰਘ , ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਅਤੇ ਡੀ . ਸੀ . ਦਫ਼ਤਰ ਕਰਮਚਾਰੀ ਯੁਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸੂਬਾ ਬਾਡੀ ਵਲੋਂ ਸਰਕਾਰ ਨੂੰ 15 ਅਗਸਤ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਸੀ ਕਿ ਸਰਕਾਰ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਮਹਿੰਗਾਈ ਭੱਤੇ ਸਬੰਧੀ ਦਿੱਤੇ ਗੲੈ ਫੈਸਲੇ ਨੂੰ ਲਾਗੂ ਕਰਕੇ ਕਰਮਚਾਰੀਆਂ ਦਾ ਬਕਾਇਆ ਮਹਿੰਗਾਈ ਭੱਤਾ ਤੁਰੰਤ ਜਾਰੀ ਕਰੇ , ਜੇਕਰ ਸਰਕਾਰ ਵਲੋਂ ਅਜਿਹਾ ਨਹੀਂ ਕੀਤਾ ਜਾਂਦਾ ਤਾਂ 17 ਅਤੇ 18 ਅਗਸਤ ਨੂੰ ਪੰਜਾਬ ਦੇ ਸਮੂਹ ਮਨਿਸਟਰੀਅਲ ਕਰਮਚਾਰੀਆਂ ਵਲੋਂ ਕਲਮਛੋੜ ਹੜਤਾਲ ਕੀਤੀ ਜਾਵੇਗੀ । ਪ੍ਰੰਤੂ ਅਫ਼ਸੋਸ ਦੀ ਗੱਲ ਹੈ ਕਿ ਸਰਕਾਰ ਵਲੋਂ ਕਰਮਚਾਰੀਆਂ ਦੇ ਕਿਸੇ ਵੀ ਹੱਕੀ ਤੇ ਜਾਇਜ਼ ਮੰਗ ਨੂੰ ਬਿਲਕੁਲ ਵੀ ਗੰਭੀਰਤਾ ਨਾਲ ਨਹੀਂ ਲਿਆ ਗਿਆ , ਜਿਸ ਦੇ ਰੋਸ ਵਜੋਂ ਅੱਜ 17 ਅਤੇ 18 ਅਗਸਤ ਦੀ ਕਲਮਛੋੜ ਹੜਤਾਲ ਕੀਤੀ ਜਾ ਰਹੀ ਹੈ । ਕਲਮਛੋੜ ਹੜਤਾਲ ਦੇ ਚਲਦਿਆਂ ਜ਼ਿਲ੍ਹੇ ਦੇ ਸਮੂਹ ਦਫ਼ਤਰ ਜਿਵੇਂ ਡਿਪਟੀ ਕਮਿਸ਼ਨਰ ਦਫ਼ਤਰ , ਉਪ ਮੰਡਲ ਮੈਜਿਸਟ੍ਰੇਟ ਦਫ਼ਤਰ , ਤਹਿਸੀਲ ਦਫ਼ਤਰ , ਸਬ ਤਹਿਸੀਲ , ਜਲ ਸਪਲਾਈ ਵਿਭਾਗ , ਰੋਡਵੇਜ਼ ਵਿਭਾਗ , ਜੰਗਲਾਤ ਵਿਭਾਗ , ਨਹਿਰੀ ਵਿਭਾਗ , ਸਿੱਖਿਆ ਵਿਭਾਗ , ਸਿਹਤ ਵਿਭਾਗ , ਬਾਗਬਾਨੀ ਵਿਭਾਗ , ਖੇਤੀਬਾੜੀ ਵਿਭਾਗ , ਭਲਾਈ ਵਿਭਾਗ , ਸਮਾਜਿਕ ਸੁਰੱਖਿਆ ਵਿਭਾਗ , ਆਬਕਾਰੀ ਤੇ ਕਰਮ ਵਿਭਾਗ ਆਦਿ ਵਿਚ ਮੁਕੰਮਲ ਤੌਰ ’ ਤੇ ਕੰਮ ਬੰਦ ਰਿਹਾ । ਆਗੂਆਂ ਨੇ ਦੱਸਿਆ ਕਿ 18 ਅਗਸਤ ਨੂੰ ਜਥੇਬੰਦੀ ਦੀ ਸੂਬਾ ਬਾਡੀ ਵਲੋਂ ਅਗਲਾ ਸੰਘਰਸ਼ ਊਲੀਕਿਆ ਜਾਵੇਗਾ , ਇਸ ਤੋਂ ਇਲਾਵਾ ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝੀ ਐਕਸ਼ਨ ਤਾਲਮੇਲ ਕਮੇਟੀ ਵਲੋਂ 27 ਅਗਸਤ ਦੇ ਮਹਾਂਬੰਦ ਦੌਰਾਨ ਮਨਿਸਟਰੀਲ ਕਾਮੇ ਮੁਕੰਮਲ ਕਲਮਛੋੜ ਹੜਤਾਲ ’ ਤੇ ਰਹਿਣਗੇ । ਇਸ ਮੌਕੇ ਆਗੂਆਂ ਨੇ ਵੱਡੀ ਗਿਣਤੀ ਵਿਚ ਮਨਿਸਟਰੀਅਲ ਕਾਮੇ ਹਾਜ਼ਰ ਸਨ ।
ਪਿਛਲੀ ਖ਼ਬਰ ਆਜ਼ਾਦੀ ਦਿਹਾੜੇ ’ਤੇ ਹੌਲਦਾਰ ਗੁਰਸੇਵਕ ਸਿੰਘ ਸਨਮਾਨਿਤ ਅਗਲੀ ਖ਼ਬਰ ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਬਣਾਉਣ ਦਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।