21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਅਕਾਲੀ ਆਗੂ ਅਮਰਜੀਤ ਸਿੰਘ ਚੌਹਾਨ ਨਮਿੱਤ ਸ਼ਰਧਾਂਜਲੀ ਸਮਾਗਮ 23 ਨੂੰ

ਹੁਸ਼ਿਆਰਪੁਰ, 20 ਅਗਸਤ (ਨਰਿੰਦਰ ਸਿੰਘ ਬੱਡਲਾ)- ਉੱਘੇ ਸਾਈਕਲਿਸਟ, ਸਟੇਟ ਐਵਾਰਡੀ ਬਲਰਾਜ ਸਿੰਘ ਚੌਹਾਨ ਦੇ ਪਿਤਾ ਸਾਬਕਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਹੁਸ਼ਿਆਰਪੁਰ ਅਮਰਜੀਤ ਸਿੰਘ ਚੌਹਾਨ (90) ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੀ ਆਤਮਿਕ ਸ਼ਾਂਤੀ ਨਮਿੱਤ ਰੱਖੇ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਸੁਤੈਹਰੀ ਰੋਡ ਹੁਸ਼ਿਆਰਪੁਰ ਵਿਖੇ 23 ਅਗਸਤ ਦਿਨ ਐਤਵਾਰ ਨੂੰ ਸਵੇਰੇ 10 ਵਜੇ ਪਾਏ ਜਾਣਗੇ। ਉਪਰੰਤ ਕੀਰਤਨ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਵਿਖੇ ਦੁਪਹਿਰ 12 ਤੋਂ 2 ਵਜੇ ਤੱਕ ਹੋਵੇਗਾ।

ਅਜੀਤ ਡੈਸਕ 21-08-2026
ਹੁਸ਼ਿਆਰਪੁਰ, 20 ਅਗਸਤ (ਨਰਿੰਦਰ ਸਿੰਘ ਬੱਡਲਾ)- ਉੱਘੇ ਸਾਈਕਲਿਸਟ, ਸਟੇਟ ਐਵਾਰਡੀ ਬਲਰਾਜ ਸਿੰਘ ਚੌਹਾਨ ਦੇ ਪਿਤਾ ਸਾਬਕਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਹੁਸ਼ਿਆਰਪੁਰ ਅਮਰਜੀਤ ਸਿੰਘ ਚੌਹਾਨ (90) ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੀ ਆਤਮਿਕ ਸ਼ਾਂਤੀ ਨਮਿੱਤ ਰੱਖੇ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਸੁਤੈਹਰੀ ਰੋਡ ਹੁਸ਼ਿਆਰਪੁਰ ਵਿਖੇ 23 ਅਗਸਤ ਦਿਨ ਐਤਵਾਰ ਨੂੰ ਸਵੇਰੇ 10 ਵਜੇ ਪਾਏ ਜਾਣਗੇ। ਉਪਰੰਤ ਕੀਰਤਨ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਵਿਖੇ ਦੁਪਹਿਰ 12 ਤੋਂ 2 ਵਜੇ ਤੱਕ ਹੋਵੇਗਾ। ਇਸ ਮੌਕੇ ਵੱਖ-ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਤੇ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ। ਇਸ ਦੁੱਖ ਦੀ ਘੜੀ ‘ਚ ਸਾਬਕਾ ਮੰਤਰੀ ਬੀਬੀ ਮਹਿੰਦਰ ਕੌਰ ਜੋਸ਼, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਜਤਿੰਦਰ ਸਿੰਘ ਲਾਲੀ ਬਾਜਵਾ, ਰਣਵੀਰ ਸਿੰਘ ਬਡਿਆਲ ਸਾਬਕਾ ਸਕੱਤਰ ਸ਼੍ਰੋਮਣੀ ਕਮੇਟੀ, ਸਤਨਾਮ ਸਿੰਘ ਬੰਟੀ ਚੱਗਰਾਂ, ਸੰਜੀਵ ਤਲਵਾੜ, ਨਿਰਮਲ ਸਿੰਘ ਭੀਲੋਵਾਲ, ਪ੍ਰੇਮ ਸਿੰਘ ਪਿੱਪਲਾਂਵਾਲਾ, ਸਾਬਕਾ ਕੌਂਸਲਰ ਵਿਕਰਮਜੀਤ ਸਿੰਘ ਕਲਸੀ, ਨਰਿੰਦਰ ਸਿੰਘ, ਮਾ: ਕੁਲਵਿੰਦਰ ਸਿੰਘ ਜੰਡਾ, ਡਾ: ਜਸਵੰਤ ਸਿੰਘ ਮੰਡਿਆਲ, ਸਾਬਕਾ ਕੋਚ ਪ੍ਰੇਮ ਸਿੰਘ, ਸਰਪੰਚ ਰਣਜੀਤ ਸਿੰਘ ਲਾਚੋਵਾਲ, ਕਮਲਜੀਤ ਧੂ਼ਤ, ਨਛੱਤਰ ਸਿੰਘ, ਗੁਰਿੰਦਰ ਸਿੰਘ ਗੋਲਡੀ, ਦਵਿੰਦਰ ਸਿੰਘ ਬਾਹੋਵਾਲ, ਹਰਸਿਮਰਨ ਸਿੰਘ ਹਰਜੀ ਬਾਜਵਾ, ਐਡ: ਸ਼ਮਸ਼ੇਰ ਸਿੰਘ ਭਾਰਦਵਾਜ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ, ਸਤਵੰਤ ਸਿੰਘ ਸਿਆਣ, ਯੂਥ ਅਕਾਲੀ ਦਲ (ਬ) ਦੇ ਆਗੂ ਹਰਜਾਪ ਸਿੰਘ ਮੱਖਣ, ਨੰਬਰਦਾਰ ਸੁਖਵਿੰਦਰ ਸਿੰਘ ਆਦਿ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਪਿਛਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਸੀਟਾਂ ਦਿੱਤੀਆਂ ਜਾਣਗੀਆਂ- ਸ਼ੁਭਮ ਸ਼ਰਮਾ ਅਗਲੀ ਖ਼ਬਰ ਮੁਢਲੀ ਵੋਟਰ ਸੂਚੀ ਸੰਬੰਧੀ 12 ਸਤੰਬਰ ਤੱਕ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗ- ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।