21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਮੈਡੀਕਲ ਕੈਂਪ ਲਗਾਇਆ

ਚੱਬੇਵਾਲ, 20 ਅਗਸਤ (ਰਾਜੀਵ ਭਾਰਦਵਾਜ)- ਸ੍ਰੀ ਗੁਰੂ ਰਵਿਦਾਸ ਸਭਾ ਪਿੰਡ ਜੈਤਪੁਰ ਵਿਖੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸਿਹਤ ਸਬੰਧੀ ਮੈਡੀਕਲ ਕੈਂਪ ਲਗਵਾਇਆ ਗਿਆ। ਜਾਣਕਾਰੀ ਦਿੰਦੇ ਹੋਏ ਸ੍ਰੀ ਗੁਰੂ ਰਵਿਦਾਸ ਸਭਾ ਜੈਤਪੁਰ ਦੇ ਪ੍ਰਧਾਨ ਜਤਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਆਜ਼ਾਦੀ ਦਿਹਾੜੇ ਤੇ ਮੈਡੀਕਲ ਕੈਂਪ ਲਗਾਇਆ ਗਿਆ।

ਅਜੀਤ ਡੈਸਕ 21-08-2026
ਚੱਬੇਵਾਲ, 20 ਅਗਸਤ (ਰਾਜੀਵ ਭਾਰਦਵਾਜ)- ਸ੍ਰੀ ਗੁਰੂ ਰਵਿਦਾਸ ਸਭਾ ਪਿੰਡ ਜੈਤਪੁਰ ਵਿਖੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸਿਹਤ ਸਬੰਧੀ ਮੈਡੀਕਲ ਕੈਂਪ ਲਗਵਾਇਆ ਗਿਆ। ਜਾਣਕਾਰੀ ਦਿੰਦੇ ਹੋਏ ਸ੍ਰੀ ਗੁਰੂ ਰਵਿਦਾਸ ਸਭਾ ਜੈਤਪੁਰ ਦੇ ਪ੍ਰਧਾਨ ਜਤਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਆਜ਼ਾਦੀ ਦਿਹਾੜੇ ਤੇ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਸ਼ੁਰੂ ਕਰਨ ਮੌਕੇ ਮੁੱਖ ਗ੍ਰੰਥੀ ਸੋਢੀ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ ਕੈਂਪ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਬੰਬੇਲੀ ਵੱਲੋਂ ਕੀਤਾ ਗਿਆ। ਡਾਕਟਰ ਲਖਵੀਰ ਸਿੰਘ ਸੰਸਥਾ ਅਨਹਦ ਦੇ ਮੁਖੀ ਵੱਲੋਂ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਮੌਕੇ ਪ੍ਰਧਾਨ ਜਤਿੰਦਰ ਸਿੰਘ, ਗੁਰਪ੍ਰੀਤ ਸਿੰਘ ਫ਼ੌਜੀ, ਨੰਬਰਦਾਰ ਦਲਜੀਤ ਸਿੰਘ, ਸਤਨਾਮ ਸਿੰਘ, ਮਾ: ਮੱਖਣ ਸਿੰਘ, ਪਰਮਜੀਤ ਸਿੰਘ,ਡਾ. ਜੋਗਿੰਦਰ ਸਿੰਘ, ਕਸ਼ਮੀਰ ਸਿੰਘ, ਸੋਢੀ ਸਿੰਘ, ਡਾ. ਮਨਜਿੰਦਰ ਬਾਲੀ, ਬਲਵੀਰ ਸਿੰਘ, ਵਿਨੋਦ, ਰਣਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੈਰਾਮਾਊਂਟ ਮਾਡਰਨ ਸਕੂਲ ’ਚ ਜਨਰਲ ਨਾਲੇਜ ਕੁਇਜ਼ ਮੁਕਾਬਲਾ ਕਰਵਾਇਆ ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਸੀਟਾਂ ਦਿੱਤੀਆਂ ਜਾਣਗੀਆਂ- ਸ਼ੁਭਮ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।