21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਅੱਜ ਦੇ ਪੰਜਾਬ ਬੰਦ ਦਾ ਸਮਰਥਨ ਕਰੇਗਾ - ਜੱਸੋਵਾਲ

ਹੁਸ਼ਿਆਰਪੁਰ, 20 ਅਗਸਤ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਹਲਕਾ ਗੜ੍ਹਸ਼ੰਕਰ ਤੋਂ ਆਗੂ ਤਰਸੇਮ ਸਿੰਘ ਜੱਸੋਵਾਲ ਨੇ ਕੌਮੀ ਇਨਸਾਫ਼ ਮੋਰਚੇ ਵਲੋਂ 21 ਅਗਸਤ ਦੇ ਦਿੱਤੇ ਪੰਜਾਬ ਬੰਦ ਦੀ ਪੁਰਜ਼ੋਰ ਹਮਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਆਦੇਸ਼ਾਂ ਅਨੁਸਾਰ ਪਾਰਟੀ ਦੇ ਆਗੂ ਤੇ ਵਰਕਰ ਇਸ ਬੰਦ ‘ਚ ਪੂਰਨ ਸਮਰਥਨ ਕਰਨਗੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ, ਵਿੱਦਿਅਕ ਸੰਸਥਾਵਾਂ ਤੇ ਹੋਰਨਾਂ ਅਦਾਰਿਆਂ ਨੂੰ ਅਪੀਲ ਕੀਤੀ ਕਿ ਉਹ ਇਨਸਾਫ਼ ਲੈਣ ਲਈ ਇਸ ਬੰਦ ਦਾ ਸਾਥ ਦੇਣ।

ਅਜੀਤ ਡੈਸਕ 21-08-2026
ਹੁਸ਼ਿਆਰਪੁਰ, 20 ਅਗਸਤ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਹਲਕਾ ਗੜ੍ਹਸ਼ੰਕਰ ਤੋਂ ਆਗੂ ਤਰਸੇਮ ਸਿੰਘ ਜੱਸੋਵਾਲ ਨੇ ਕੌਮੀ ਇਨਸਾਫ਼ ਮੋਰਚੇ ਵਲੋਂ 21 ਅਗਸਤ ਦੇ ਦਿੱਤੇ ਪੰਜਾਬ ਬੰਦ ਦੀ ਪੁਰਜ਼ੋਰ ਹਮਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਆਦੇਸ਼ਾਂ ਅਨੁਸਾਰ ਪਾਰਟੀ ਦੇ ਆਗੂ ਤੇ ਵਰਕਰ ਇਸ ਬੰਦ ‘ਚ ਪੂਰਨ ਸਮਰਥਨ ਕਰਨਗੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ, ਵਿੱਦਿਅਕ ਸੰਸਥਾਵਾਂ ਤੇ ਹੋਰਨਾਂ ਅਦਾਰਿਆਂ ਨੂੰ ਅਪੀਲ ਕੀਤੀ ਕਿ ਉਹ ਇਨਸਾਫ਼ ਲੈਣ ਲਈ ਇਸ ਬੰਦ ਦਾ ਸਾਥ ਦੇਣ। ਉਨ੍ਹਾਂ ਦੱਸਿਆ ਕਿ ਇਹ ਬੰਦ ਸਵੇਰੇ 7 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਰੱਖਿਆ ਜਾਵੇਗਾ ਅਤੇ ਇਸ ਦੌਰਾਨ ਐਂਬੂਲੈਂਸਾਂ, ਏਅਰਪੋਰਟ ਯਾਤਰਾ, ਵਿਆਹ ਸਮਾਗਮ, ਸੋਗ ਸਮਾਗਮਾਂ ‘ਤੇ ਜਾਣ ਵਾਲਿਆਂ ਨੂੰ ਨਹੀਂ ਰੋਕਿਆ ਜਾਵੇਗਾ ਤੇ ਮੈਡੀਕਲ ਦੁਕਾਨਾਂ ਵੀ ਖੁੱਲ੍ਹੀਆਂ ਰਹਿਣਗੀਆਂ।
ਪਿਛਲੀ ਖ਼ਬਰ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਅਗਲੀ ਖ਼ਬਰ ਪੈਰਾਮਾਊਂਟ ਮਾਡਰਨ ਸਕੂਲ ’ਚ ਜਨਰਲ ਨਾਲੇਜ ਕੁਇਜ਼ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।