21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਜ਼ਿਲ੍ਹਾ ਕਚਹਿਰੀਆਂ ’ਚ ਖੜ੍ਹੇ ਮੀਂਹ ਦੇ ਪਾਣੀ ਤੇ ਉੱਗੀ ਜੰਗਲੀ ਬੂਟੀ ਨੇ ਕੱਢੀ ਸਫ਼ਾਈ ਮੁਹਿੰਮ ਦੀ ਫ਼ੂਕ

ਹੁਸ਼ਿਆਰਪੁਰ, 20 ਅਗਸਤ (ਬਲਜਿੰਦਰਪਾਲ ਸਿੰਘ)- ਇਕ ਪਾਸੇ ਬਰਸਾਤਾਂ ਦੇ ਮੌਸਮ ‘ਚ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਲੋਕਾਂ ਨੂੰ ਆਪਣਾ ਚੌਗਿਰਦਾ ਸਾਫ਼-ਸੁਥਰਾ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਪਰ ਦੂਸਰੇ ਪਾਸੇ ਹਾਲਾਤ ਇਹ ਬਣੇ ਹੋਏ ਹਨ ਕਿ ਪ੍ਰਮੁੱਖ ਸਰਕਾਰੀ ਅਦਾਰਿਆਂ ‘ਚ ਵੀ ਸਫ਼ਾਈ ਦਾ ਨਾਮੋ-ਨਿਸ਼ਾਨ ਦੇਖਣ ਨੂੰ ਨਹੀਂ ਮਿਲ ਰਿਹਾ। ਇਸ ਸਭ ਦੇ ਚੱਲਦਿਆਂ ਇੰਝ ਪ੍ਰਤੀਤ ਹੋ ਰਿਹਾ ਹੈ, ਜਿਵੇਂ ਸਫ਼ਾਈ ਮੁਹਿੰਮ ਸਿਰਫ਼ ਕਾਗ਼ਜ਼ੀ ਕਾਰਵਾਈ ਤੱਕ ਹੀ ਸੀਮਿਤ ਹੋਵੇ।

ਜ਼ਿਲ੍ਹਾ ਕਚਹਿਰੀਆਂ ’ਚ ਖੜ੍ਹੇ ਮੀਂਹ ਦੇ ਪਾਣੀ ’ਚ ਜੰਮੀ ਬੂਟੀ ਤੇ ਹੋਰ ਬਨਸਪਤੀ ਦਾ ਦ੍ਰਿਸ਼। ਤਸਵੀਰ: ਹਮਸ਼ਾਇਨ ਸਟੂਡੀਓ 21-08-2026
ਹੁਸ਼ਿਆਰਪੁਰ, 20 ਅਗਸਤ (ਬਲਜਿੰਦਰਪਾਲ ਸਿੰਘ)- ਇਕ ਪਾਸੇ ਬਰਸਾਤਾਂ ਦੇ ਮੌਸਮ ‘ਚ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਲੋਕਾਂ ਨੂੰ ਆਪਣਾ ਚੌਗਿਰਦਾ ਸਾਫ਼-ਸੁਥਰਾ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਪਰ ਦੂਸਰੇ ਪਾਸੇ ਹਾਲਾਤ ਇਹ ਬਣੇ ਹੋਏ ਹਨ ਕਿ ਪ੍ਰਮੁੱਖ ਸਰਕਾਰੀ ਅਦਾਰਿਆਂ ‘ਚ ਵੀ ਸਫ਼ਾਈ ਦਾ ਨਾਮੋ-ਨਿਸ਼ਾਨ ਦੇਖਣ ਨੂੰ ਨਹੀਂ ਮਿਲ ਰਿਹਾ। ਇਸ ਸਭ ਦੇ ਚੱਲਦਿਆਂ ਇੰਝ ਪ੍ਰਤੀਤ ਹੋ ਰਿਹਾ ਹੈ, ਜਿਵੇਂ ਸਫ਼ਾਈ ਮੁਹਿੰਮ ਸਿਰਫ਼ ਕਾਗ਼ਜ਼ੀ ਕਾਰਵਾਈ ਤੱਕ ਹੀ ਸੀਮਿਤ ਹੋਵੇ। ਇਸ ਦੀ ਤਾਜ਼ਾ ਉਦਾਹਰਣ ਉਸ ਸਮੇਂ ਸਾਹਮਣੇ ਆਈ, ਜਦੋਂ ਨਵੀਆਂ ਬਣੀਆਂ ਕਚਹਿਰੀਆਂ ‘ਚ ਜਗ੍ਹਾ-ਜਗ੍ਹਾ ਮੀਂਹ ਦੇ ਲੰਮੇ ਸਮੇਂ ਤੋਂ ਖੜ੍ਹੇ ਪਾਣੀ ‘ਚ ਘਾਸ ਤੇ ਜੰਗਲੀ ਬੂਟੀ ਉੱਗੀ ਹੋਈ ਦੇਖਣ ਨੂੰ ਮਿਲੀ। ਐਡਵੋਕੇਟ ਸਰਬਜੀਤ ਸਿੰਘ ਭੂੰਗਾ ਨੇ ਕਿਹਾ ਕਿ ਨਵੀਆਂ ਕਚਹਿਰੀਆਂ ‘ਚ ਸਾਫ਼-ਸਫ਼ਾਈ ਦੀ ਵਿਵਸਥਾ ਚਰਮਾ ਚੁੱਕੀ ਹੈ ਅਤੇ ਪਾਣੀ ਦੀ ਨਿਕਾਸੀ ਦਾ ਸਹੀ ਪ੍ਰਬੰਧ ਨਾ ਹੋਣ ਕਾਰਨ ਕਚਹਿਰੀਆਂ ‘ਚ ਲੰਮੇ ਸਮੇਂ ਤੋਂ ਮੀਂਹ ਦਾ ਪਾਣੀ ਛੱਪੜੀਆਂ ਬਣ ਕੇ ਖੜ੍ਹਾ ਹੈ, ਜਿਸ ‘ਚ ਜੰਗਲ ਬੂਟੀ ਤੇ ਹੋਰ ਬਨਸਪਤੀ ਉੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਦਾਅਵਿਆਂ ਦੀ ਫੂਕ ਉਸ ਸਮੇਂ ਨਿਕਲਦੀ ਸਾਹਮਣੇ ਆ ਰਹੀ ਹੈ, ਜਦੋਂ ਸ਼ਹਿਰ ਦੀ ਇਕ ਪ੍ਰਮੁੱਖ ਇਮਾਰਤ ‘ਚ ਸਫ਼ਾਈ ਦੀ ਵਿਵਸਥਾ ਦਾ ਇਹ ਹਾਲ ਹੈ। ਉਨ੍ਹਾਂ ਕਿਹਾ ਕਿ ਇਸ ਖੜ੍ਹੇ ਪਾਣੀ ‘ਚ ਬੇਹੱਦ ਮੱਛਰ ਪੈਦਾ ਹੋ ਰਿਹਾ ਹੈ, ਜਿਸ ਦੇ ਚੱਲਦਿਆਂ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕਚਹਿਰੀਆਂ ‘ਚ ਰੋਜ਼ਾਨਾ ਹਰੇਕ ਵਿਭਾਗ ਨਾਲ ਸਬੰਧਿਤ ਉਚ ਅਧਿਕਾਰੀ ਪਹੁੰਚਦੇ ਹਨ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਉਨ੍ਹਾਂ ਨੂੰ ਇਹ ਸਭ ਕੁੱਝ ਨਜ਼ਰ ਨਹੀਂ ਆ ਰਿਹਾ। ਉਨ੍ਹਾਂ ਕਿਹਾ ਕਿ ਕਚਹਿਰੀਆਂ ‘ਚ ਸਫ਼ਾਈ ਦੀ ਅਜਿਹੀ ਵਿਵਸਥਾ ਦੇਖ ਕੇ ‘ਸਵੱਛ ਭਾਰਤ ਮਿਸ਼ਨ’ ਵੀ ਫ਼ੇਲ੍ਹ ਹੁੰਦਾ ਨਜ਼ਰ ਆ ਰਿਹਾ ਹੈ। ਉਨ੍ਹਾਂ ਸਬੰਧਿਤ ਵਿਭਾਗ ਦੇ ਉਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਸਮੱਸਿਆ ਦੇ ਹੱਲ ਲਈ ਤੁਰੰਤ ਕਾਰਵਾਈ ਕੀਤੀ ਜਾਵੇ ਤੇ ਕਚਹਿਰੀਆਂ ‘ਚ ਸਫ਼ਾਈ ਦੀ ਦਸ਼ਾ ਸੁਧਾਰੀ ਜਾਵੇ।
ਪਿਛਲੀ ਖ਼ਬਰ ਮਨਿਸਟਰੀਅਲ ਕਰਮਚਾਰੀਆਂ ਵਲੋਂ ਕਲਮਛੋੜ ਹੜਤਾਲ ਚੌਥੇ ਦਿਨ ਵੀ ਜਾਰੀ ਅਗਲੀ ਖ਼ਬਰ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ’ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸੈਮੀਨਾਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।