21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਮਨਿਸਟਰੀਅਲ ਕਰਮਚਾਰੀਆਂ ਵਲੋਂ ਕਲਮਛੋੜ ਹੜਤਾਲ ਚੌਥੇ ਦਿਨ ਵੀ ਜਾਰੀ

ਹੁਸ਼ਿਆਰਪੁਰ, 20 ਅਗਸਤ (ਨਰਿੰਦਰ ਸਿੰਘ ਬੱਡਲਾ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਸੱਦੇ ‘ਤੇ ਅੱਜ ਚੌਥੇ ਦਿਨ ਵੀ ਪੰਜਾਬ ਭਰ ਦੇ ਸਾਰੇ ਦਫ਼ਤਰਾਂ ਤੇ ਚੰਡੀਗੜ੍ਹ ਸਥਿਤ ਡਾਇਰੈਕਟੋਰੇਟ ਦਫ਼ਤਰਾਂ ਦੇ ਮਨਿਸਟੀਰੀਅਲ ਕਰਮਚਾਰੀਆਂ ਨੇ ਕਲਮਛੋੜ ਹੜਤਾਲ ਜਾਰੀ ਰੱਖੀ। ਇਸ ਜ਼ਿਲ੍ਹੇ ਦੇ ਡੀ .

ਅਜੀਤ ਡੈਸਕ 21-08-2026
ਹੁਸ਼ਿਆਰਪੁਰ, 20 ਅਗਸਤ (ਨਰਿੰਦਰ ਸਿੰਘ ਬੱਡਲਾ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਸੱਦੇ ‘ਤੇ ਅੱਜ ਚੌਥੇ ਦਿਨ ਵੀ ਪੰਜਾਬ ਭਰ ਦੇ ਸਾਰੇ ਦਫ਼ਤਰਾਂ ਤੇ ਚੰਡੀਗੜ੍ਹ ਸਥਿਤ ਡਾਇਰੈਕਟੋਰੇਟ ਦਫ਼ਤਰਾਂ ਦੇ ਮਨਿਸਟੀਰੀਅਲ ਕਰਮਚਾਰੀਆਂ ਨੇ ਕਲਮਛੋੜ ਹੜਤਾਲ ਜਾਰੀ ਰੱਖੀ। ਇਸ ਜ਼ਿਲ੍ਹੇ ਦੇ ਡੀ . ਸੀ.ਦਫ਼ਤਰ, ਸਿੱਖਿਆ ਵਿਭਾਗ ਦੇ ਦਫ਼ਤਰ, ਸਿੰਚਾਈ ਵਿਭਾਗ, ਪੀ.ਡਬਲਯੂ.ਡੀ, ਬਾਗ਼ਬਾਨੀ ਵਿਭਾਗ, ਐਸ.ਡੀ.ਐਮ. ਦਫ਼ਤਰ, ਵਾਟਰ ਸਪਲਾਈ ਸੈਨੀਟੇਸ਼ਨ ਵਿਭਾਗ ਖੇਤੀਬਾੜੀ ਵਿਭਾਗ, ਸਿਵਲ ਸਰਜਨ ਦਫ਼ਤਰ, ਜ਼ਿਲ੍ਹਾ ਉਦਯੋਗ ਕੇਂਦਰ ਦਫ਼ਤਰ, ਆਬਕਾਰੀ ਵਿਭਾਗ, ਖੇਤੀਬਾੜੀ ਵਿਭਾਗ, ਆਈ.ਟੀ.ਆਈ, ਖਜ਼ਾਨਾ ਵਿਭਾਗ, ਪੋਲੀਟੈਕਨੀਕਲ ਆਦਿ ਦੇ ਕਰਮਚਾਰੀਆਂ ਨੇ ਹੜਤਾਲ ਕੀਤੀ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਨੀਰੁੱਧ ਮੋਦਗਿਲ ਨੇ ਕਿਹਾ ਕਿ ਇਹ ਹੜਤਾਲ ਸਰਕਾਰ ਦੇ ਅੜੀਅਲ ਵਤੀਰੇ ਵਿਰੁੱਧ ਜਾਰੀ ਰਹੇਗੀ। ਅੱਜ ਸਾਰੇ ਕਰਮਚਾਰੀ ਦਫ਼ਤਰਾਂ ‘ਚ ਹਾਜ਼ਰ ਸਨ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਬ-ਕਮੇਟੀ ਦੀਆਂ ਮੀਟਿੰਗਾਂ ‘ਚ ਕੁੱਝ ਛੋਟੀਆਂ-ਮੋਟੀਆਂ ਮੰਗਾਂ ਮੰਨ ਲੈਦੇ ਹਨ ਪਰ ਅਫ਼ਸਰਸ਼ਾਹੀ ਵਲੋਂ ਇਨ੍ਹਾਂ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਂਦਾ। ਜਥੇਬੰਦੀ ਦੇ ਪ੍ਰੈੱਸ ਸਕੱਤਰ ਗੁਰਵਿੰਦਰ ਸ਼ਾਹਨੇ ਨੇ ਦੱਸਿਆ ਕਿ 27 ਅਗਸਤ ਨੂੰ ਸਾਰੇ ਵਿਭਾਗਾਂ ਦੇ ਕਰਮਚਾਰੀ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਦਫ਼ਤਰ ਦੇ ਬਾਹਰ ਰੋਸ ਰੈਲੀ ਕਰਨਗੇ, ਇਹ ਰੈਲੀ ਮੁਲਾਜ਼ਮ ਅਤੇ ਪੈਨਸ਼ਨਰ ਫ਼ਰੰਟ, ਮੁਲਾਜ਼ਮ ਮੰਚ ਅਤੇ ਮਨਿਸਟੀਰੀਆਲ ਸਟਾਫ਼ ਵਲੋਂ ਕੀਤੀ ਜਾਵੇਗੀ।
ਪਿਛਲੀ ਖ਼ਬਰ ਵਜ਼ੀਫ਼ਾ ਰਾਸ਼ੀ ਸੰਬੰਧੀ ਆਮਦਨ ਤੇ ਜਾਤੀ ਸਰਟੀਫਿਕੇਟ ਬਣਵਾਉਣ ਲਈ ਵਿਦਿਆਰਥੀਆਂ ਦੀ ਹੋ ਰਹੀ ਭਾਰੀ ਖੱਜਲ ਖੁਆਰੀ ਅਗਲੀ ਖ਼ਬਰ ਜ਼ਿਲ੍ਹਾ ਕਚਹਿਰੀਆਂ ’ਚ ਖੜ੍ਹੇ ਮੀਂਹ ਦੇ ਪਾਣੀ ਤੇ ਉੱਗੀ ਜੰਗਲੀ ਬੂਟੀ ਨੇ ਕੱਢੀ ਸਫ਼ਾਈ ਮੁਹਿੰਮ ਦੀ ਫ਼ੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।