21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਵਿੱਤ ਮੰਤਰੀ ਨੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਨੂੰ ਤਨਖ਼ਾਹ ’ਚ ਵਾਧੇ ਦੀ ਮੰਗ 10 ਦਿਨ ’ਚ ਪੂਰੀ ਕਰਨ ਦਾ ਦਿੱਤਾ ਭਰੋਸਾ

ਹੁਸ਼ਿਆਰਪੁਰ, 20 ਅਗਸਤ (ਬਲਜਿੰਦਰਪਾਲ ਸਿੰਘ)- ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ (ਸਿਹਤ ਵਿਭਾਗ, ਪੰਜਾਬ) ਦੇ ਕਰਮਚਾਰੀਆਂ ਦੀ ਪਿਛਲੇ 4 ਸਾਲਾਂ ਤੋਂ ਲਟਕ ਰਹੀ ਤਨਖ਼ਾਹਾਂ ‘ਚ 20 ਫ਼ੀਸਦੀ ਵਾਧੇ ਦੀ ਮੰਗ ਨੂੰ ਲੈ ਕੇ ਬੀਤੇ ਦਿਨ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਦੇ ਫ਼ੈਸਲਿਆਂ ਅਤੇ ਯੂਨੀਅਨ ਦੀ ਅਗਲੀ ਰਣਨੀਤੀ ਬਾਰੇ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਜਸਮੇਲ ਸਿੰਘ ਦਿਉਲ ਤੇ ਜਨਰਲ ਸਕੱਤਰ ਗੁਰਜੰਟ ਸਿੰਘ ਖੰਨਾ ਨੇ ਦੱਸਿਆ ਕਿ ਉਹ ਆਪਣੀ ਹੱਕੀ ਮੰਗ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ।

ਅਜੀਤ ਡੈਸਕ 21-08-2026
ਹੁਸ਼ਿਆਰਪੁਰ, 20 ਅਗਸਤ (ਬਲਜਿੰਦਰਪਾਲ ਸਿੰਘ)- ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ (ਸਿਹਤ ਵਿਭਾਗ, ਪੰਜਾਬ) ਦੇ ਕਰਮਚਾਰੀਆਂ ਦੀ ਪਿਛਲੇ 4 ਸਾਲਾਂ ਤੋਂ ਲਟਕ ਰਹੀ ਤਨਖ਼ਾਹਾਂ ‘ਚ 20 ਫ਼ੀਸਦੀ ਵਾਧੇ ਦੀ ਮੰਗ ਨੂੰ ਲੈ ਕੇ ਬੀਤੇ ਦਿਨ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਦੇ ਫ਼ੈਸਲਿਆਂ ਅਤੇ ਯੂਨੀਅਨ ਦੀ ਅਗਲੀ ਰਣਨੀਤੀ ਬਾਰੇ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਜਸਮੇਲ ਸਿੰਘ ਦਿਉਲ ਤੇ ਜਨਰਲ ਸਕੱਤਰ ਗੁਰਜੰਟ ਸਿੰਘ ਖੰਨਾ ਨੇ ਦੱਸਿਆ ਕਿ ਉਹ ਆਪਣੀ ਹੱਕੀ ਮੰਗ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਹੁਣ ਤੱਕ ਸਿਹਤ ਮੰਤਰੀ, ਵਿੱਤ ਮੰਤਰੀ ਤੇ ਵਿਭਾਗੀ ਅਧਿਕਾਰੀਆਂ ਨਾਲ ਲਗਪਗ 70 ਮੀਟਿੰਗਾਂ ਹੋ ਚੁੱਕੀਆਂ ਹਨ। ਹਰ ਮੀਟਿੰਗ ਵਿਚ ਕਰਮਚਾਰੀਆਂ ਨੂੰ ਸਿਰਫ਼ ਭਰੋਸਾ ਹੀ ਦਿੱਤਾ ਜਾਂਦਾ ਰਿਹਾ ਹੈ ਕਿ ਮੰਗ ਨੂੰ ਜਲਦੀ ਅਮਲੀ ਰੂਪ ਦਿੱਤਾ ਜਾਵੇਗਾ, ਪਰ ਅਫ਼ਸੋਸ ਕਿ ਲੰਬਾ ਸਮਾਂ ਬੀਤਣ ਦੇ ਬਾਵਜੂਦ ਵੀ ਅਜੇ ਤੱਕ ਮਸਲਾ ਹੱਲ ਨਹੀਂ ਹੋਇਆ। ਆਗੂਆਂ ਨੇ ਦੱਸਿਆ ਕਿ ਬੀਤੀ 19 ਅਗਸਤ ਨੂੰ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਕਾਰਾਤਮਿਕ ਰੁਖ਼ ਅਖ਼ਤਿਆਰ ਕਰਦਿਆਂ ਸਬੰਧਿਤ ਵਿਭਾਗ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ 10 ਦਿਨਾਂ ਦੇ ਅੰਦਰ-ਅੰਦਰ ਕਰਮਚਾਰੀਆਂ ਦੀ ਇਸ ਮੰਗ ਨੂੰ ਅਮਲੀ ਰੂਪ ਦੇ ਕੇ ਲਾਗੂ ਕੀਤਾ ਜਾਵੇ। ਉਨ੍ਹਾਂ ਸਰਕਾਰ ਤੇ ਵਿਭਾਗ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਵਿੱਤ ਮੰਤਰੀ ਦੀ ਹਦਾਇਤ ਦੇ ਬਾਵਜੂਦ 10 ਦਿਨਾਂ ਦੇ ਅੰਦਰ ਕਰਮਚਾਰੀਆਂ ਦੀ ਮੰਗ ਨੂੰ ਪੂਰਾ ਨਾ ਕੀਤਾ ਗਿਆ ਤਾਂ ਪੰਜਾਬ ‘ਚ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀ ਮੁਕੰਮਲ ਕੰਮ ਬੰਦ ਕਰਕੇ ਹੜਤਾਲ ਕਰਨਗੇ, ਇਸ ਉਪਰੰਤ ਪੰਜਾਬ ਭਰ ਦੇ ਸਾਰੇ ਕਰਮਚਾਰੀ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿਖੇ ਪੱਕਾ ਮੋਰਚਾ ਲਗਾਉਣ ਲਈ ਮਜਬੂਰ ਹੋਣਗੇ।
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਅਵਿਨਾਸ਼ ਰਾਏ ਖੰਨਾ ਦਾ ਸਨਮਾਨ ਅਗਲੀ ਖ਼ਬਰ ਗੱਡੀ ਦਾ ਟਾਇਰ ਫੱਟਣ ਨਾਲ ਬੀਅਰ ਦੀ ਭਰੀ ਗੱਡੀ ਪਲਟੀ - 1 ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।