21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਜ਼ਿਲ੍ਹਾ ਪੱਧਰੀ ਖੇਡਾਂ ’ਚ ਗੁਰੂ ਗੋਬਿੰਦ ਸਿੰਘ ਸਕੂਲ ਦੀ ਹੈਂਡਬਾਲ ਟੀਮ ਰਹੀ ਜੇਤੂ

ਅੱਡਾ ਸਰਾਂ, 20 ਅਗਸਤ (ਹਰਜਿੰਦਰ ਸਿੰਘ ਮਸੀਤੀ)- ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਣੋਵਾਲ ਵੈਦ ਦੀ ਅੰਡਰ-14 ਲੜਕਿਆਂ ਦੀ ਹੈਂਡਬਾਲ ਟੀਮ ਨੇ 70ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 16 ਜ਼ੋਨਾਂ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਟੀਮ ਦੇ ਜੇਤੂ ਖਿਡਾਰੀਆਂ ਨੀਰਜ ਕੁਮਾਰ ਲਾਖਾ, ਉਂਕਾਰ ਸਿੰਘ, ਗੁਰਤੇਜ ਸਿੰਘ, ਹਰਸ਼ਵੀਰ ਸਿੰਘ, ਸੁਖਮਨਦੀਪ ਸਿੰਘ, ਸਹਿਜ ਸਿੰਘ, ਅਯਾਨ ਰਾਏ, ਜੁਗਰਾਜ ਸਿੰਘ, ਹਰਸ਼ਪ੍ਰੀਤ ਸਿੰਘ, ਕਰਨ ਮਰਵਾਹਾ, ਸੁਖਮਨਪ੍ਰੀਤ ਸਿੰਘ ਅਤੇ ਗੁਰਵੀਰ ਸਿੰਘ ਨੂੰ ਸਕੂਲ ਵਿਚ ਸਨਮਾਨ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 21-08-2026
ਅੱਡਾ ਸਰਾਂ, 20 ਅਗਸਤ (ਹਰਜਿੰਦਰ ਸਿੰਘ ਮਸੀਤੀ)- ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਣੋਵਾਲ ਵੈਦ ਦੀ ਅੰਡਰ-14 ਲੜਕਿਆਂ ਦੀ ਹੈਂਡਬਾਲ ਟੀਮ ਨੇ 70ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 16 ਜ਼ੋਨਾਂ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਟੀਮ ਦੇ ਜੇਤੂ ਖਿਡਾਰੀਆਂ ਨੀਰਜ ਕੁਮਾਰ ਲਾਖਾ, ਉਂਕਾਰ ਸਿੰਘ, ਗੁਰਤੇਜ ਸਿੰਘ, ਹਰਸ਼ਵੀਰ ਸਿੰਘ, ਸੁਖਮਨਦੀਪ ਸਿੰਘ, ਸਹਿਜ ਸਿੰਘ, ਅਯਾਨ ਰਾਏ, ਜੁਗਰਾਜ ਸਿੰਘ, ਹਰਸ਼ਪ੍ਰੀਤ ਸਿੰਘ, ਕਰਨ ਮਰਵਾਹਾ, ਸੁਖਮਨਪ੍ਰੀਤ ਸਿੰਘ ਅਤੇ ਗੁਰਵੀਰ ਸਿੰਘ ਨੂੰ ਸਕੂਲ ਵਿਚ ਸਨਮਾਨ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਹਰਜੀਤ ਸਿੰਘ ਨੇ ਜੇਤੂਆਂ ਦਾ ਸਨਮਾਨ ਕਰਦੇ ਹੋਏ ਆਖਿਆ ਕਿ ਟੀਮ ਦਾ ਇਹ ਸ਼ਾਨਦਾਰ ਪ੍ਰਦਰਸ਼ਨ ਖੇਡ ਅਧਿਆਪਕਾਂ ਉਂਕਾਰ ਸਿੰਘ, ਅਮਨਪ੍ਰੀਤ ਸਿੰਘ ਤੇ ਸੰਦੀਪ ਕੌਰ ਦੀ ਮਿਹਨਤ ਤੇ ਨਿਰੰਤਰ ਮਾਰਗਦਰਸ਼ਨ ਸਦਕਾ ਸੰਭਵ ਹੋਇਆ ਹੈ। ਇਸ ਮੌਕੇ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਸੋਸਾਇਟੀ ਦੇ ਪ੍ਰਧਾਨ ਤਰਸੇਮ ਸਿੰਘ, ਮੀਤ ਪ੍ਰਧਾਨ ਬਲਬੀਰ ਸਿੰਘ ਤੱਗੜ, ਸਕੱਤਰ ਸੁਰਿੰਦਰਪਾਲ ਸਿੰਘ ਅਤੇ ਮੈਨੇਜਮੈਂਟ ਮੈਂਬਰ ਜੇ.ਐੱਸ. ਸੰਧੂ, ਰਾਜਵਿੰਦਰ ਢਿੱਲੋਂ ਤੇ ਮੋਹਨ ਰੂਪ ਰਾਏ ਨੇ ਜੇਤੂ ਖਿਡਾਰੀਆਂ, ਪ੍ਰਿੰਸੀਪਲ ਤੇ ਸਮੂਹ ਸਟਾਫ਼ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਹਾਰਦਿਕ ਵਧਾਈ ਦਿੱਤੀ।
ਪਿਛਲੀ ਖ਼ਬਰ ਸੇਂਟ ਸੋਲਜਰ ਸਕੂਲ ’ਚ ਨਸ਼ਿਆਂ ਖ਼ਿਲਾਫ਼ ਤੇ ਟਰੈਫ਼ਿਕ ਨਿਯਮਾਂ ਸੰਬੰਧੀ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਐਨ.ਪੀ.ਐਸ. ਮੁਲਾਜ਼ਮ ਸਤੌਜ ਵਿਖੇ 23 ਨੂੰ ਕਰਨਗੇ ਰੋਸ ਪ੍ਰਦਰਸ਼ਨ - ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।