22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਚੀਫ਼ ਇੰਜੀ. ਨਿਰਮਲ ਸਿੰਘ ਆਪਣੇ ਸਾਥੀਆਂ ਸਮੇਤ ਭੰਗਾਲੇ ਮੋਰਚੇ ’ਚ ਹੋਏ ਸ਼ਾਮਿਲ

ਮੁਕੇਰੀਆਂ, 21 ਅਗਸਤ (ਰਾਮਗੜ੍ਹੀਆ)- ਕੌਮੀ ਇੰਨਸਾਫ ਮੋਰਚਾ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਸਬੰਧ ਵਿਚ ਪੰਜਾਬ ਬੰਦ ਦੇ ਦਿੱਤੇ ਸੱਦੇ ’ਤੇ ਅੱਜ ਅਕਾਲੀ ਦਲ ਪੁਨਰ ਸੁਰਜੀਤ ਦੇ ਹਲਕੇ ਮੁਕੇਰੀਆਂ ਤੋਂ ਪ੍ਰਧਾਨ ਸ. ਨਿਰਮਲ ਸਿੰਘ ਚੀਫ਼ ਇੰਜੀਨੀਅਰ ਨੇ ਆਪਣੇ ਸਾਥੀਆਂ ਸਮੇਤ ਭੰਗਾਲਾ ਵਿਚ ਲੱਗੇ ਮੋਰਚੇ ’ਚ ਸ਼ਮੂਲੀਅਤ ਕੀਤੀ।

ਅਜੀਤ ਡੈਸਕ 22-08-2026
ਮੁਕੇਰੀਆਂ, 21 ਅਗਸਤ (ਰਾਮਗੜ੍ਹੀਆ)- ਕੌਮੀ ਇੰਨਸਾਫ ਮੋਰਚਾ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਸਬੰਧ ਵਿਚ ਪੰਜਾਬ ਬੰਦ ਦੇ ਦਿੱਤੇ ਸੱਦੇ ’ਤੇ ਅੱਜ ਅਕਾਲੀ ਦਲ ਪੁਨਰ ਸੁਰਜੀਤ ਦੇ ਹਲਕੇ ਮੁਕੇਰੀਆਂ ਤੋਂ ਪ੍ਰਧਾਨ ਸ. ਨਿਰਮਲ ਸਿੰਘ ਚੀਫ਼ ਇੰਜੀਨੀਅਰ ਨੇ ਆਪਣੇ ਸਾਥੀਆਂ ਸਮੇਤ ਭੰਗਾਲਾ ਵਿਚ ਲੱਗੇ ਮੋਰਚੇ ’ਚ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਮੋਹਣ ਸਿੰਘ ਸਾਬਕਾ ਸਰਪੰਚ ਕੋਆਪ੍ਰੇਟਿਵ ਸੁਸਾਇਟੀ ਪ੍ਰਧਾਨ, ਸੂਬੇਦਾਰ ਸੁਰਿੰਦਰ ਸਿੰਘ, ਇੰਸਪੈਕਟਰ ਸਰੂਪ ਸਿੰਘ, ਚੰਨਣ ਸਿੰਘ, ਚਰਨਜੀਤ ਸਿੰਘ, ਸੁਖਜਿੰਦਰ ਸਿੰਘ ਸਿੰਘਪੁਰ ਜੱਟਾਂ ਯੂਥ ਪ੍ਰਧਾਨ, ਨਿਰਮਲ ਸਿੰਘ, ਕੁਲਦੀਪ ਸਿੰਘ, ਜਸਵੰਤ ਸਿੰਘ, ਜਗਜੀਤ ਸਿੰਘ ਅਤੇ ਭੁਪਿੰਦਰ ਸਿੰਘ ਨੇ ਇਸ ਪ੍ਰਦਰਸ਼ਨ ਵਿਚ ਸ਼ਾਮਿਲ ਹੋਏ। ਇਸ ਮੌਕੇ ਗੱਲਬਾਤ ਕਰਦਿਆਂ ਚੀਫ਼ ਨਿਰਮਲ ਸਿੰਘ ਨੇ ਕਿਹਾ ਕਿ ਲੰਬੇ ਸਮੇਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਲਗਾਤਾਰ ਕੇਂਦਰ ਦੀਆਂ ਸਰਕਾਰਾਂ ਤੇ ਪੰਜਾਬ ਦੀਆਂ ਸਰਕਾਰਾਂ ਨੇ ਅਣਗੌਲਿਆ ਕੀਤਾ ਹੈ ਜੋ ਕਿ ਬੰਦੀ ਸਿੰਘਾਂ ਦੇ ਨਾਲ ਬਹੁਤ ਵੱਡਾ ਧੋਖਾ ਬੇਇਨਸਾਫ਼ੀ ਹੈ।
ਪਿਛਲੀ ਖ਼ਬਰ ਸਵ. ਰਮੇਸ਼ ਚੰਦਰ ਡੋਗਰਾ ਸਰਕਾਰੀ ਆਈ.ਟੀ.ਆਈ. ਤਲਵਾੜਾ ਵਿਖੇ ਇਕ ਰੋਜ਼ਾ ਵੋਟਰ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ‘ਆਪ’ ਸਰਕਾਰ ਦੀ ਨਾਲਾਇਕੀ ਕਾਰਨ ਸੂਬੇ ’ਚ ਅਪਰਾਧ ਦਾ ਗਰਾਫ਼ ਵਧਿਆ - ਸੰਗਤ ਸਿੰਘ ਗਿਲਜੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।