23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਹਰਦੇਵ ਸਿੰਘ ਕੌਂਸਲ ਦੀ ਅਗਵਾਈ ’ਚ ਮੇਅਰ ਪ੍ਰਵੀਨ ਸੈਣੀ ਦਾ ਸਨਮਾਨ

ਹੁਸ਼ਿਆਰਪੁਰ, 22 ਅਗਸਤ (ਨਰਿੰਦਰ ਸਿੰਘ ਬੱਡਲਾ)- ਕਿਲ੍ਹਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਟਰੱਸਟ ਸਿੰਘਪੁਰ ਦੇ ਚੇਅਰਮੈਨ ਹਰਦੇਵ ਸਿੰਘ ਕੌਂਸਲ ਦੀ ਅਗਵਾਈ ‘ਚ ਵਫ਼ਦ ਵਲੋਂ ਨਗਰ ਨਿਗਮ ਹੁਸ਼ਿਆਰਪੁਰ ਦੇ ਨਵ-ਨਿਯੁਕਤ ਮੇਅਰ ਪ੍ਰਵੀਨ ਸੈਣੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਫ਼ਦ ‘ਚ ਬੀਬੀ ਇੰਦਰਜੀਤ ਕੌਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਬੀਬੀ ਬਲਜੀਤ ਕੌਰ ਕੌਂਸਲਰ, ਭੁਪਿੰਦਰ ਸਿੰਘ ਭਾਰਜ ਸਾਬਕਾ ਪੰਜਾਬ ਪ੍ਰਧਾਨ ਯੂਥ ਵਿੰਗ ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਇੰਡੀਆ ਸ਼ਾਮਿਲ ਸਨ।

ਅਜੀਤ ਡੈਸਕ 23-08-2026
ਹੁਸ਼ਿਆਰਪੁਰ, 22 ਅਗਸਤ (ਨਰਿੰਦਰ ਸਿੰਘ ਬੱਡਲਾ)- ਕਿਲ੍ਹਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਟਰੱਸਟ ਸਿੰਘਪੁਰ ਦੇ ਚੇਅਰਮੈਨ ਹਰਦੇਵ ਸਿੰਘ ਕੌਂਸਲ ਦੀ ਅਗਵਾਈ ‘ਚ ਵਫ਼ਦ ਵਲੋਂ ਨਗਰ ਨਿਗਮ ਹੁਸ਼ਿਆਰਪੁਰ ਦੇ ਨਵ-ਨਿਯੁਕਤ ਮੇਅਰ ਪ੍ਰਵੀਨ ਸੈਣੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਫ਼ਦ ‘ਚ ਬੀਬੀ ਇੰਦਰਜੀਤ ਕੌਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਬੀਬੀ ਬਲਜੀਤ ਕੌਰ ਕੌਂਸਲਰ, ਭੁਪਿੰਦਰ ਸਿੰਘ ਭਾਰਜ ਸਾਬਕਾ ਪੰਜਾਬ ਪ੍ਰਧਾਨ ਯੂਥ ਵਿੰਗ ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਇੰਡੀਆ ਸ਼ਾਮਿਲ ਸਨ। ਇਸ ਮੌਕੇ ਸੰਬੋਧਨ ਕਰਦਿਆਂ ਹਰਦੇਵ ਸਿੰਘ ਕੌਂਸਲ ਨੇ ਮੇਅਰ ਪ੍ਰਵੀਨ ਸੈਣੀ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਮੇਅਰ ਪ੍ਰਵੀਨ ਸੈਣੀ ਸ਼ਹਿਰ ਦੀ ਬਿਹਤਰੀ ਅਤੇ ਸੁੰਦਰਤਾ ਨੂੰ ਹੋਰ ਦਿਖ ਪ੍ਰਦਾਨ ਕਰਨ ਲਈ ਹਮੇਸ਼ਾਂ ਯਤਨਸ਼ੀਲ ਰਹਿਣਗੇ। ਇਸ ਮੌਕੇ ਉਨ੍ਹਾਂ ਇਹ ਵੀ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਵਲੋਂ ਮੇਅਰ ਪ੍ਰਵੀਨ ਸੈਣੀ ਦਾ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਪੂਰਨ ਸਹਿਯੋਗ ਕੀਤਾ ਜਾਵੇਗਾ।
ਪਿਛਲੀ ਖ਼ਬਰ ਬਾਬਾ ਬਕਾਲਾ ਸਾਹਿਬ ਮੀਰੀ-ਪੀਰੀ ਪੰਥਕ ਇਕੱਠ ’ਚ ਕੀਤੀ ਜਾਵੇਗੀ ਸ਼ਮੂਲੀਅਤ- ਸਿੰਗੜੀਵਾਲ ਅਗਲੀ ਖ਼ਬਰ ਸਾਈਬਰ ਠੱਗਾਂ ਨੇ ਲੱਖਾਂ ਦੀ ਕੀਤੀ ਠੱਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।