23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਕਰਵਾਇਆ

ਗੜ੍ਹਦੀਵਾਲਾ, 22 ਅਗਸਤ (ਚੱਗਰ)- ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਤੇ ਸੰਤ ਹਰਚਰਨ ਸਿੰਘ ਖਾਲਸਾ ਰਮਦਾਸਪੁਰ ਵਾਲਿਆਂ ਵੱਲੋਂ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਤੇ ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਭਿੰਡਰਾਂ ਵਾਲਿਆਂ, ਭਾਈ ਜਸਵੀਰ ਸਿੰਘ ਖਾਲਸਾ ਖੰਨੇ ਵਾਲਿਆਂ, ਭਾਈ ਹਰੀ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸਾਂਈ ਮੀਆਂ ਮੀਰ ਦੀ ਪਵਿੱਤਰ ਯਾਦ ਨੂੰ ਸਮਰਪਿਤ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਮਹਾਨ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਕਰਵਾਇਆ ਗਿਆ ਜਿਸ ਵਿਚ ਗੁਰੂ ਪੰਥ ਦੇ ਮਹਾਨ ਕੀਰਤਨੀਏ ਭਾਈ ਮਨਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਭਾਈ ਗੁਰਪ੍ਰੀਤ ਸਿੰਘ ਮਿਆਣੀ, ਭਾਈ ਅਮੋਲਕ ਸਿੰਘ ਪ੍ਰੀਤਮਪੁਰਾ ਆਦਿ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਦਕਿ ਗਿਆਨੀ ਸੁਲੱਖਣ ਸਿੰਘ ਦਮਦਮੀ ਟਕਸਾਲ ਚੌਂਕ ਮਹਿਤਾ ਅਤੇ ਗਿਆਨੀ ਜਸਪਾਲ ਸਿੰਘ ਤਾਨ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਢਾਡੀ ਜਥਾ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ। ਭਾਈ ਜਸਵਿੰਦਰ ਸਿੰਘ ਧੁੱਗਾ ਤੇ ਡਾਕਟਰ ਹਰਮਿੰਦਰ ਸਿੰਘ ਸਹਿਜ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ।

ਅਜੀਤ ਡੈਸਕ 23-08-2026
ਗੜ੍ਹਦੀਵਾਲਾ, 22 ਅਗਸਤ (ਚੱਗਰ)- ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਤੇ ਸੰਤ ਹਰਚਰਨ ਸਿੰਘ ਖਾਲਸਾ ਰਮਦਾਸਪੁਰ ਵਾਲਿਆਂ ਵੱਲੋਂ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਤੇ ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਭਿੰਡਰਾਂ ਵਾਲਿਆਂ, ਭਾਈ ਜਸਵੀਰ ਸਿੰਘ ਖਾਲਸਾ ਖੰਨੇ ਵਾਲਿਆਂ, ਭਾਈ ਹਰੀ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸਾਂਈ ਮੀਆਂ ਮੀਰ ਦੀ ਪਵਿੱਤਰ ਯਾਦ ਨੂੰ ਸਮਰਪਿਤ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਮਹਾਨ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਕਰਵਾਇਆ ਗਿਆ ਜਿਸ ਵਿਚ ਗੁਰੂ ਪੰਥ ਦੇ ਮਹਾਨ ਕੀਰਤਨੀਏ ਭਾਈ ਮਨਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਭਾਈ ਗੁਰਪ੍ਰੀਤ ਸਿੰਘ ਮਿਆਣੀ, ਭਾਈ ਅਮੋਲਕ ਸਿੰਘ ਪ੍ਰੀਤਮਪੁਰਾ ਆਦਿ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਦਕਿ ਗਿਆਨੀ ਸੁਲੱਖਣ ਸਿੰਘ ਦਮਦਮੀ ਟਕਸਾਲ ਚੌਂਕ ਮਹਿਤਾ ਅਤੇ ਗਿਆਨੀ ਜਸਪਾਲ ਸਿੰਘ ਤਾਨ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਢਾਡੀ ਜਥਾ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ। ਭਾਈ ਜਸਵਿੰਦਰ ਸਿੰਘ ਧੁੱਗਾ ਤੇ ਡਾਕਟਰ ਹਰਮਿੰਦਰ ਸਿੰਘ ਸਹਿਜ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ। ਇਸ ਮੌਕੇ ਜਸਵਿੰਦਰ ਸਿੰਘ ਸੈਫ਼, ਆਤਮਾ ਸਿੰਘ, ਮਾਸਟਰ ਪਿਆਰਾ ਸਿੰਘ, ਹੈੱਡ ਮਾਸਟਰ ਗੁਰਦੇਵ ਸਿੰਘ, ਦਲਜੀਤ ਸਿੰਘ, ਹਰਜਿੰਦਰ ਸਿੰਘ, ਜਸਵੀਰ ਸਿੰਘ, ਸੁਤੰਤਰ ਸਿੰਘ, ਬਲਵਿੰਦਰ ਸਿੰਘ, ਮਨਜੀਤ ਸਿੰਘ, ਮਨਿੰਦਰ ਸਿੰਘ, ਅਵਤਾਰ ਸਿੰਘ, ਸੁਖਪਾਲ ਸਿੰਘ, ਗੁਰਪ੍ਰੀਤ ਸਿੰਘ, ਰਵਦੀਪ ਸਿੰਘ, ਹਰਵੀਰ ਸਿੰਘ, ਅੰਮ੍ਰਿਤਪਾਲ ਸਿੰਘ, ਸੁਖਪਾਲ ਸਿੰਘ, ਮਨਜੀਤ ਸਿੰਘ, ਬਹਾਦਰ ਸਿੰਘ, ਸੁਪਰੀਮ ਸਿੰਘ, ਪ੍ਰੀਤਮ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਪਿੰਡ ਬਾੜੀ ਕੈਰੀ ਪੱਤੀ ਨੂੰ 3 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਭੇਟ ਅਗਲੀ ਖ਼ਬਰ ਦੇਸ਼ ਭਗਤ ਟੈਕਨੀਕਲ ਕਾਲਜ ਦੇ ਵਿਦਿਆਰਥੀਆਂ ਵਲੋਂ ਨਤੀਜਿਆਂ ’ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।