24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਵਿਧਾਇਕ ਘੁੰਮਣ ਵਲੋਂ ਸ੍ਰੀ ਗੁਰੂ ਰਵਿਦਾਸ ਵੈਲਫੇਅਰ ਸੁਸਾਇਟੀ ਨੂੰ 50 ਹਜ਼ਾਰ ਦਾ ਚੈੱਕ ਭੇਟ

ਦਸੂਹਾ, 22 ਅਗਸਤ (ਭੁੱਲਰ)- ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਸ਼੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਨੂੰ 50 ਹਜ਼ਾਰ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਉਨ੍ਹਾਂ ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਵਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ।

ਅਜੀਤ ਡੈਸਕ 23-08-2026
ਦਸੂਹਾ, 22 ਅਗਸਤ (ਭੁੱਲਰ)- ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਸ਼੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਨੂੰ 50 ਹਜ਼ਾਰ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਉਨ੍ਹਾਂ ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਵਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਪਹਿਲਾਂ ਵੀ ਸੁਸਾਇਟੀਆਂ ਨੂੰ ਚੈੱਕ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਿਹੜੀਆਂ ਸੁਸਾਇਟੀਆਂ ਸਮਾਜ ਅੰਦਰ ਵਧੀਆ ਸੇਵਾਵਾਂ ਨਿਭਾ ਰਹੀਆਂ ਹਨ, ਉਨ੍ਹਾਂ ਦਾ ਮਾਣ ਕਰਨਾ ਨੈਤਿਕ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਅੱਗੋਂ ਵੀ ਵਧੀਆ ਸੇਵਾਵਾਂ ਨਿਭਾਉਣ ਵਾਲੀਆਂ ਸੁਸਾਇਟੀਆਂ ਦਾ ਨੂੰ ਚੈੱਕ ਦੇਣ ਦਾ ਸਿਲਸਿਲਾ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਸ੍ਰੀ ਗੁਰੂ ਰਵਿਦਾਸ ਸੇਵਾ ਸੁਸਾਇਟੀ ਦੇ ਅਹੁਦੇਦਾਰਾਂ ਨੇ ਵਿਧਾਇਕ ਘੁੰਮਣ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਕਮੇਟੀ ਮੈਂਬਰ ਵਿਕੀ ਬੱਧਣ, ਰਾਜ ਕੁਮਾਰ, ਸੁਰਿੰਦਰ ਪਾਲ, ਸਰੂਪ ਲਾਲ, ਮੇਜਰ ਸਿੰਘ, ਦਿਆਲ ਚੰਦ, ਸਰੂਪ ਲਾਲ, ਜੈ ਦੇਵ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਿਜਲੀ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸ਼ਾਨਦਾਰ ਕਾਰਗੁਜ਼ਾਰੀ ਲਈ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਕੇ.ਐਮ.ਐਸ. ਕਾਲਜ ਵਿਖੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।