25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਮਾਡਰਨ ਗਰੁੱਪ ਆਫ ਕਾਲਜਿਸ ਵਿਖੇ ਯੋਗ ਗਤੀਵਿਧੀ ਕਰਵਾਈ

ਭੰਗਾਲਾ, 22 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਮਾਡਰਨ ਗਰੁੱਪ ਆਫ ਕਾਲਜਿਸ ਦੇ ਅਕਾਦਮਿਕ ਬਲਾਕ-ਬੀ ਵਿਚ ਹੈਲਥ ਐਂਡ ਵੈਲਨੈੱਸ ਕਲੱਬ ਵਲੋਂ ਇਕ ਯੋਗ ਗਤੀਵਿਧੀ ਕਰਵਾਈ ਗਈ। ਇਸ ਸਰਗਰਮੀ ਦਾ ਮੁੱਖ ਉਦੇਸ਼ ਵਿਦਿਆਰਥੀਆਂ, ਸਟਾਫ਼ ਮੈਂਬਰਾਂ ਵਿਚ ਸਰੀਰਕ ਤੰਦਰੁਸਤੀ, ਮਾਨਸਿਕ ਸਿਹਤ, ਮਾਨਸਿਕ ਸ਼ਾਂਤੀ ਤੇ ਇਕ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨਾ ਸੀ।

ਅਜੀਤ ਡੈਸਕ 23-08-2026
ਭੰਗਾਲਾ, 22 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਮਾਡਰਨ ਗਰੁੱਪ ਆਫ ਕਾਲਜਿਸ ਦੇ ਅਕਾਦਮਿਕ ਬਲਾਕ-ਬੀ ਵਿਚ ਹੈਲਥ ਐਂਡ ਵੈਲਨੈੱਸ ਕਲੱਬ ਵਲੋਂ ਇਕ ਯੋਗ ਗਤੀਵਿਧੀ ਕਰਵਾਈ ਗਈ। ਇਸ ਸਰਗਰਮੀ ਦਾ ਮੁੱਖ ਉਦੇਸ਼ ਵਿਦਿਆਰਥੀਆਂ, ਸਟਾਫ਼ ਮੈਂਬਰਾਂ ਵਿਚ ਸਰੀਰਕ ਤੰਦਰੁਸਤੀ, ਮਾਨਸਿਕ ਸਿਹਤ, ਮਾਨਸਿਕ ਸ਼ਾਂਤੀ ਤੇ ਇਕ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨਾ ਸੀ। ਇਹ ਪ੍ਰੋਗਰਾਮ ਅਸਿਸਟੈਂਟ ਪ੍ਰੋਫੈਸਰ ਸਿਮਰਨਦੀਪ ਕੌਰ, ਕਾਜਲ ਵਲੋਂ ਕਲੱਬ ਦੀ ਮੁਖੀ ਅਸੀਸਟੈਂਟ ਪ੍ਰੋਫੈਸਰ ਸੋਨਾਲੀ ਸੈਣੀ ਅਤੇ ਕਲੱਬ ਦੇ ਹੋਰਨਾਂ ਮੈਂਬਰਾਂ ਦੇ ਸਹਿਯੋਗ ਨਾਲ ਬਹੁਤ ਵਧੀਆ ਢੰਗ ਨਾਲ ਕਰਵਾਇਆ ਗਿਆ। ਕੈਂਪਸ ਡਾਇਰੈਕਟਰ ਡਾ. ਵਿਜੇਤਾ ਸ਼ਰਮਾ ਨੇ ਵੀ ਇਸ ਯੋਗਾ ਗਤੀਵਿਧੀ ਵਿੱਚ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਤੇ ਸਮੂਹ ਫੈਕਲਟੀ ਮੈਂਬਰਾਂ ਨਾਲ ਮਿਲ ਕੇ ਯੋਗ ਆਸਨਾਂ ਦਾ ਅਭਿਆਸ ਕੀਤਾ। ਉਨ੍ਹਾਂ ਨੇ ਸਾਰਿਆਂ ਨੂੰ ਰੋਜ਼ਾਨਾ ਜੀਵਨ ਵਿਚ ਯੋਗਾ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਅਜੋਕੇ ਦੌਰ ਵਿਚ ਤਣਾਅ ਮੁਕਤ ਤੇ ਤੰਦਰੁਸਤ ਰਹਿਣ ਲਈ ਯੋਗ ਸਾਡੀ ਰੋਜ਼ਾਨਾ ਜ਼ਿੰਦਗੀ ਦਾ ਇਕ ਅਹਿਮ ਹਿੱਸਾ ਹੋਣਾ ਚਾਹੀਦਾ ਹੈ। ਇਨ੍ਹਾਂ ਤੋਂ ਇਲਾਵਾ ਇਸ ਮੌਕੇ ਮਾਰਕੀਟਿੰਗ ਐਂਡ ਐਡਮਿਸ਼ਨ ਡਾਇਰੈਕਟਰ ਪ੍ਰੋ. ਪਰਵਿੰਦਰ ਸਿੰਘ, ਡੀਨ ਅਕੈਡਮਿਕ ਪ੍ਰੋ. ਸੁਖਜਿੰਦਰ ਸਿੰਘ ਤੇ ਬਾਕੀ ਫੈਕਲਟੀ ਮੈਬਰਾਂ ਵਲੋਂ ਸ਼ਿਰਕਤ ਕੀਤੀ ਗਈ।
ਪਿਛਲੀ ਖ਼ਬਰ ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਨੇ ਪਿੰਡ ਸਤੌਰ ’ਚ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੱਤਾ ਅਗਲੀ ਖ਼ਬਰ ਰੋਟਰੀ ਕਲੱਬ ਹੁਸ਼ਿਆਰਪੁਰ ਸੈਂਟਰਲ ਨੇ ਫੁੱਲਦਾਰ ਬੂਟੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।