23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਪੰਜਾਬ ਦੇ ਸਾਰੇ ਐਨ.ਪੀ.ਐੱਸ. ਮੁਲਾਜ਼ਮ 23 ਨੂੰ ਮੁੱਖ ਮੰਤਰੀ ਦੇ ਪਿੰਡ ਸਤੌਜ ਵੱਲ ਕਰਨਗੇ ਕੂਚ - ਸੰਜੀਵ ਧੂਤ

ਹਰਿਆਣਾ, 22 ਅਗਸਤ (ਹਰਮੇਲ ਸਿੰਘ ਖੱਖ)- ਪੰਜਾਬ ਵਿਚ ਐਨ. ਪੀ.

ਅਜੀਤ ਡੈਸਕ 23-08-2026
ਹਰਿਆਣਾ, 22 ਅਗਸਤ (ਹਰਮੇਲ ਸਿੰਘ ਖੱਖ)- ਪੰਜਾਬ ਵਿਚ ਐਨ.ਪੀ.ਐੱਸ ਦੇ ਖਿਲਾਫ ਲੜ ਰਹੀਆਂ ਮੁਲਾਜ਼ਮਾਂ ਦੀਆਂ ਤਿੰਨ ਪ੍ਰਮੁੱਖ ਜਥੇਬੰਦੀਆਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ, ਸੀ.ਪੀ.ਐਨ ਕਰਮਚਾਰੀ ਯੂਨੀਅਨ ਪੰਜਾਬ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਵਲੋਂ ਪੁਰਾਣੀ ਪੈਨਸ਼ਨ ਬਹਾਲੀ ਸਾਂਝੇ ਮੰਚ ਦੇ ਬੈਨਰ ਹੇਠ 23 ਅਗਸਤ ਨੂੰ ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ਵੱਲ ਲੱਖਾਂ ਮੁਲਾਜ਼ਮ ਕੂਚ ਕਰਨਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਨਵੀਨਰ ਸੰਜੀਵ ਧੂਤ ਨੇ ਦੱਸਿਆ ਕਿ ਮੰਚ ਵਲੋਂ 4 ਜੁਲਾਈ ਨੂੰ ਮੋਗੇ ਕਨਵੈੱਨਸ਼ਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਪੁਰਾਣੀ ਪੈਨਸ਼ਨ ਬਹਾਲੀ ’ਤੇ ਚਰਚਾ ਕਰਨ ਲਈ ਖੁੱਲ੍ਹਾ ਸੱਦਾ ਦਿੱਤਾ ਗਿਆ ਸੀ ਪਰ ਮੁੱਖ ਮੰਤਰੀ ਤੇ ਵਿੱਤ ਮੰਤਰੀ ਵੱਲੋਂ ਮੁਲਾਜ਼ਮਾਂ ਦੇ ਸੱਦੇ ਨੂੰ ਸਵੀਕਾਰ ਨਾ ਕਰਕੇ ਮੁਲਾਜ਼ਮ ਤੇ ਲੋਕ ਵਿਰੋਧੀ ਹੋਣ ਦਾ ਸਬੂਤ ਦਿੱਤਾ ਗਿਆ। ਆਗੂਆਂ ਵੱਲੋਂ ਦੱਸਿਆ ਗਿਆ ਕਿ ਰੋਸ ਹੁਣ ਉਨ੍ਹਾਂ ਦੇ ਜੱਦੀ ਪਿੰਡ ਸਤੌਜ ਵੱਲ 23 ਅਗਸਤ ਨੂੰ ਵਿਸ਼ਾਲ ਮਾਰਚ ਕਰਦੇ ਹੋਏ ਰੋਸ ਪ੍ਰਗਟ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜੀ.ਟੀ.ਯੂ. ਪ੍ਰਿਤਪਾਲ ਸਿੰਘ ਚੌਟਾਲਾ ਵਲੋਂ ਪੰਜਾਬ ਸਰਕਾਰ ਤੇ ਦੋਸ਼ ਲਗਾਇਆ ਗਿਆ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਉਨ੍ਹਾਂ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਸਾਰੇ ਮੁਲਾਜ਼ਮਾਂ ਉੱਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ ਪਰੰਤੂ ਅਜਿਹਾ ਨਹੀਂ ਹੋਇਆ। ਇਸ ਮੌਕੇ ਅਮਰ ਸਿੰਘ, ਜਨਰਲ ਸਕੱਤਰ ਤਿਲਕ ਰਾਜ, ਪ੍ਰਿੰਸ ਗੜ੍ਹਦੀਵਾਲ, ਸਚਿਨ ਕੁਮਾਰ, ਵਰਿੰਦਰ ਵਿਕੀ, ਓਂਕਾਰ ਸਿੰਘ, ਨਰੇਸ਼ ਮਿੱਡਾ, ਸਰਬਜੀਤ ਡੱਫਰ, ਨਰਿੰਦਰ ਅਜਨੋਹਾ, ਪਰਮਜੀਤ ਕਾਤਬ, ਰਾਜ ਕੁਮਾਰ ਹੁਸ਼ਿਆਰਪੁਰ, ਦਵਿੰਦਰ ਹੁਸ਼ਿਆਰਪੁਰ, ਸਚਿਨ ਹੁਸ਼ਿਆਰਪੁਰ, ਰਜਤ ਮਹਾਜਨ, ਰਜੇਸ਼ ਅਰੋੜਾ, ਜਸਵਿੰਦਰ ਬੁੱਲ੍ਹੋਵਾਲ, ਅਸ਼ੋਕ ਕੁਮਾਰ, ਮਨਮੋਹਨ ਸਿੰਘ, ਸੰਜੀਵ ਕੁਮਾਰ, ਗੁਰਚਰਨ ਸਿੰਘ, ਗੁਰਮੁਖ ਬਲਾਲਾ, ਕਰਮਜੀਤ ਸਿੰਘ, ਬਲਜਿੰਦਰ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਏ.ਐੱਸ. ਸਕੂਲ ਮੁਕੇਰੀਆਂ ਵਿਖੇ ਸਾਇੰਸ ਕੁਇਜ਼ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਸੈਣੀ ਜਾਗ੍ਰਿਤੀ ਮੰਚ ਵਲੋਂ ਜੱਲੋਵਾਲ ਖਨੂਰ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।