ਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਮੌਕੇ ਨੁੱਕੜ ਨਾਟਕ ਰਾਹੀਂ ਬਜ਼ੁਰਗਾਂ ਦੇ ਸਤਿਕਾਰ ਦਾ ਸੰਦੇਸ਼ ਦਿੰਦੇ ਹੋਏ ਵਿਦਿਆਰਥੀ। ਸੇਂਟ ਸੋਲਜਰ ਸਕੂਲ ’ਚ ਕੌਮੀ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ
ਹੁਸ਼ਿਆਰਪੁਰ, 23 ਅਗਸਤ (ਬਲਜਿੰਦਰਪਾਲ ਸਿੰਘ)- ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਮਾਹਿਲਪੁਰ ਵਿਖੇ ਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਪਰਿਵਾਰ ਤੇ ਸਮਾਜ ਵਿਚ ਬਜ਼ੁਰਗਾਂ ਦੀ ਮਹੱਤਤਾ ਅਤੇ ਉਨ੍ਹਾਂ ਪ੍ਰਤੀ ਪਿਆਰ, ਸਤਿਕਾਰ ਤੇ ਸੰਭਾਲ ਦੀ ਭਾਵਨਾ ਬਾਰੇ ਜਾਗਰੂਕ ਕੀਤਾ ਗਿਆ।
ਅਜੀਤ ਡੈਸਕ
24-08-2026