24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਖ਼ਾਲਸਾ ਕਾਲਜ ’ਚ ਵਿਰਾਸਤੀ ਮੇਲਾ ਕਰਵਾਇਆ

ਗੜ੍ਹਸ਼ੰਕਰ, 23 ਅਗਸਤ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੇ ਵਿਮੈਨ ਸੈੱਲ ਅਤੇ ਕਲਚਰਲ ਕਮੇਟੀ ਦੇ ਸਾਂਝੇ ਯਤਨਾਂ ਨਾਲ ਸਾਵਣ ਮਹੀਨੇ ਨੂੰ ਸਮਰਪਿਤ ਵਿਰਾਸਤੀ ਮੇਲਾ ਕਰਵਾਇਆ ਗਿਆ। ਮੇਲੇ ਦੌਰਾਨ ਕਾਲਜ ਵਿਦਿਆਰਥਣਾਂ ਵਲੋਂ ਵੱਖ-ਵੱਖ ਸਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ।

ਅਜੀਤ ਡੈਸਕ 24-08-2026
ਗੜ੍ਹਸ਼ੰਕਰ, 23 ਅਗਸਤ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੇ ਵਿਮੈਨ ਸੈੱਲ ਅਤੇ ਕਲਚਰਲ ਕਮੇਟੀ ਦੇ ਸਾਂਝੇ ਯਤਨਾਂ ਨਾਲ ਸਾਵਣ ਮਹੀਨੇ ਨੂੰ ਸਮਰਪਿਤ ਵਿਰਾਸਤੀ ਮੇਲਾ ਕਰਵਾਇਆ ਗਿਆ। ਮੇਲੇ ਦੌਰਾਨ ਕਾਲਜ ਵਿਦਿਆਰਥਣਾਂ ਵਲੋਂ ਵੱਖ-ਵੱਖ ਸਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਵਿਦਿਆਰਥਣਾਂ ਨੇ ਸੁਹਾਗ, ਘੋੜੀਆਂ, ਲੋਕ ਗੀਤਾਂ ਦੇ ਨਾਲ ਨਾਲ ਲੋਕ ਨਾਚ ਗਿੱਧੇ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ। ਇਸ ਮੌਕੇ ਮਹਿੰਦੀ ਅਤੇ ਸੇਵੀਆਂ ਵਟਣ, ਖਿੱਦੋ ਬਣਾਉਣ, ਸਿਲਾਈ ਬੁਣਨਾ, ਕਰੋਸ਼ੀਆ ਦੇ ਪੰਜਾਬੀ ਸਭਿਆਚਾਰ ਨੂੰ ਦਰਸਾਉਂਦੇ ਮੁਕਾਬਲੇ ਵੀ ਕਰਵਾਏ ਗਏ ਜਿਸ ਵਿਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਇਨਾਮ ਹਾਸਿਲ ਕੀਤੇ। ਵਿਰਾਸਤੀ ਮੇਲੇ ਦੌਰਾਨ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਵਿਦਿਆਰਥਣਾਂ ਨੂੰ ਆਪਣੇ ਵਿਰਸੇ ਅਤੇ ਸਭਿਆਚਾਰ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥਣਾਂ ਵਲੋਂ ਵਿਰਾਸਤੀ ਮੇਲੇ ਵਿਚ ਦਿਖਾਈ ਰੁਚੀ ਅਤੇ ਸਭਿਆਚਾਰਕ ਗਤੀਵਿਧੀਆਂ ਵਿਚ ਭਾਗ ਲੈਣ ਦੀ ਸ਼ਲਾਘਾ ਕੀਤੀ। ਇਸ ਮੌਕੇ ਮਿਸ ਪੰਜਾਬਣ ਦਾ ਸਿਹਰਾ ਵਿਦਿਆਰਥਣ ਸ਼ਬਾਨਾ ਬੀ.ਏ. ਭਾਗ ਤੀਜਾ ਸਿਰ ਸਜਿਆ। ਪਹਿਲੀ ਰਨਰ ਅੱਪ ਲਵਪ੍ਰੀਤ ਕੌਰ ਬੀ.ਏ. ਭਾਗ ਪਹਿਲਾ ਤੇ ਦੂਸਰੀ ਰਨਰ ਅੱਪ ਦੀਕਸ਼ਾ ਐੱਮ.ਐੱਸ.ਸੀ. ਦੂਜਾ ਸਾਲ ਰਹੀ। ਪ੍ਰੋਗਰਾਮ ਦੌਰਾਨ ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਡਾ. ਕੰਵਲਜੀਤ ਕੌਰ ਵਲੋਂ ਬਾਖੂੂਬੀ ਨਿਭਾਈ ਗਈ। ਆਰੰਭ ਵਿਚ ਡਾ. ਨਰੇਸ਼ ਕੁਮਾਰੀ ਨੇ ਵਿਰਾਸਤ ਤੇ ਤੀਆਂ ਦੀ ਸਭਿਆਚਾਰਕ ਮਹੱਤਤਾ ’ਤੇ ਚਾਨਣਾ ਪਾਇਆ। ਡਾ. ਜਾਨਕੀ ਅਗਰਵਾਲ ਕੋਆਰਡੀਨੇਟਰ ਵਿਮੈਨ ਸੈੱਲ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਪ੍ਰੋ. ਲਖਵਿੰਦਰਜੀਤ ਕੌਰ, ਡਾ. ਮਨਬੀਰ ਕੌਰ, ਪ੍ਰੋ. ਰਿਤੂ ਸਿੰਘ, ਡਾ. ਅਰਵਿੰਦਰ ਕੌਰ, ਡਾ. ਹਰਵਿੰਦਰ ਕੌਰ ਤੇ ਸਟਾਫ਼ ਨੇ ਸ਼ਿਰਕਤ ਕੀਤੀ। ਵਿਦਿਆਰਥਣਾਂ ਦੀ ਭਰਵੀਂ ਸ਼ਮੂਲੀਅਤ ਨੇ ਸਮਾਗਮ ਨੂੰ ਯਾਦਗਾਰੀ ਬਣਾਇਆ।
ਪਿਛਲੀ ਖ਼ਬਰ ਵਿਧਾਇਕ ਡਾ. ਇਸ਼ਾਂਕ ਵਲੋਂ ਹਰਿਦਵਾਰ, ਰਿਸ਼ੀਕੇਸ਼ ਤੇ ਖਾਟੂ ਸ਼ਿਆਮ ਲਈ ਬੱਸ ਰਵਾਨਾ ਅਗਲੀ ਖ਼ਬਰ ਬਿਜ਼ਨਸ ਸਕੀਮ ਅਧੀਨ ਵਿਦਿਆਰਥੀਆਂ ਨੇ ਆਪਣੇ ਬਣਾਏ ਉਤਪਾਦਾਂ ਦੀ ਪ੍ਰਦਰਸ਼ਨੀ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।