24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸਿਵਲ ਹਸਪਤਾਲ ਦਸੂਹਾ ਵਿਖੇ ਐਸ.ਐਮ.ਓ. ਡਾ. ਮਨਮੋਹਨ ਸਿੰਘ ਦੀ ਅਗਵਾਈ ਹੇਠ ਵਾਤਾਵਰਨ ਦਿਵਸ ਮਨਾਇਆ

ਦਸੂਹਾ, 23 ਅਗਸਤ (ਭੁੱਲਰ)- ਸਿਵਲ ਹਸਪਤਾਲ ਦਸੂਹਾ ਵਿਖੇ ਐਸ. ਐਮ.

ਅਜੀਤ ਡੈਸਕ 24-08-2026
ਦਸੂਹਾ, 23 ਅਗਸਤ (ਭੁੱਲਰ)- ਸਿਵਲ ਹਸਪਤਾਲ ਦਸੂਹਾ ਵਿਖੇ ਐਸ.ਐਮ.ਓ. ਡਾਕਟਰ ਮਨਮੋਹਨ ਸਿੰਘ ਦੀ ਅਗਵਾਈ ਹੇਠ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਵਲੋਂ ਬੂਟਾ ਲਗਾਇਆ ਗਿਆ ਤੇ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਲਈ ਬੂਟੇ ਵੀ ਵੰਡੇ ਗਏ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਰੁੱਖ ਤੇ ਮਨੁੱਖ ਦੀ ਜਨਮ ਤੋਂ ਲੈ ਕੇ ਮਰਨ ਤੱਕ ਪੂਰੀ ਤਰ੍ਹਾਂ ਨਾਲ ਸਾਂਝ ਹੈ। ਉਨ੍ਹਾਂ ਹਸਪਤਾਲ ਦੇ ਸਟਾਫ਼, ਨਰਸਿੰਗ ਕਾਲਜ ਦੇ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸੁਰੱਖਿਆ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਵੀ ਯਕੀਨੀ ਬਣਾਉਣ। ਇਸ ਮੌਕੇ ਡਾ. ਕਰਨਜੀਤ ਸਿੰਘ , ਡਾਕਟਰ ਗੁਰਪ੍ਰੀਤ ਸਿੰਘ, ਡਾਕਟਰ ਕੁਲਵਿੰਦਰ ਸਿੰਘ, ਡਾਕਟਰ ਹਿਤੇਸ਼ ਭਾਟੀਆ, ਚੀਫ਼ ਲੈਬ ਟੈਕਨੀਸ਼ੀਅਨ ਡੈਨੀਅਲ, ਨਰਸਿੰਗ ਜਸਵਿੰਦਰ ਕੌਰ, ਸਟਾਫ਼ ਨਰਸ ਸੀਮਾ ਭਾਰਦਵਾਜ, ਐਲ.ਐਚ.ਵੀ. ਕੁਲਵਿੰਦਰ ਕੌਰ, ਸਿਹਤ ਕਰਮਚਾਰੀ ਗੁਰਨਾਮ ਸਿੰਘ, ਏ.ਐਂਨ.ਐਮ. ਰਾਜ ਰਾਣੀ, ਰਸ਼ਪਾਲ ਸਿੰਘ, ਐਸ.ਪੀ.ਐਨ. ਨਰਸਿੰਗ ਕਾਲਜ ਦੇ ਟੀਚਰ ਤੇ ਵਿਦਿਆਰਥੀਆਂ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਨੇ ਖ਼ਾਲਸਾ ਕਾਲਜ ਮਾਹਿਲਪੁਰ ਦੀ ਥੀਏਟਰੀਕਲ ਟੀਮ ਨੂੰ ਵਿਸ਼ੇਸ਼ ਸਨਮਾਨ ਪੱਤਰ ਦਿੱਤਾ ਅਗਲੀ ਖ਼ਬਰ ਨਗਰ ਪੰਚਾਇਤ ਮਾਹਿਲਪੁਰ ਵਲੋਂ ਸ਼ਹਿਰ ਦੇ ਚੋਅ ਦੀ ਸਫ਼ਾਈ ਦਾ ਕੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।