26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸ਼ਹੀਦ ਭਾਈ ਸਰਬਜੀਤ ਸਿੰਘ ਜੌਹਲ ਦੇ ਪਿਤਾ ਜਥੇਦਾਰ ਬਲਵੀਰ ਸਿੰਘ ਜੌਹਲ ਦਾ ਹੋਇਆ ਅੰਤਿਮ ਸੰਸਕਾਰ

ਟਾਂਡਾ ਉੜਮੁੜ/ਗੜ੍ਹਦੀਵਾਲਾ, 25 ਅਗਸਤ (ਦੀਪਕ ਬਹਿਲ, ਚੱਗਰ)- ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਵਲੋਂ ਆਰੰਭੇ ਧਰਮ ਯੁੱਧ ਮੋਰਚੇ ’ਚ ਵੱਡਾ ਯੋਗਦਾਨ ਪਾਉਣ ਵਾਲੇ ਅਤੇ ਪੁਲਿਸ ਵਲੋਂ ਝੂਠੇ ਪੁਲਿਸ ਮੁਕਾਬਲੇ ’ਚ ਸ਼ਹੀਦ ਕੀਤੇ ਗਏ ਸ਼ਹੀਦ ਭਾਈ ਸਰਬਜੀਤ ਸਿੰਘ ਜੌਹਲ ਦੇ ਪਿਤਾ ਜਥੇਦਾਰ ਬਲਵੀਰ ਸਿੰਘ ਜੌਹਲ ਸਰਪ੍ਰਸਤ ਜਿਲਾ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਜੋ ਕਿ ਪਿਛਲੇ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ ਦਾ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਦੇ ਸ਼ਮਸ਼ਾਨਘਾਟ ’ਚ ਉਨ੍ਹਾਂ ਦੇ ਵੱਡੇ ਸਪੁੱਤਰ ਦੁਬਾਰਾ ਅਗਨੀ ਭੇਟ ਕਰਕੇ ਕੀਤਾ ਗਿਆ।

ਜਥੇਦਾਰ ਬਲਵੀਰ ਸਿੰਘ ਜੌਹਲ ਸਰਪ੍ਰਸਤ ਜ਼ਿਲ੍ਹਾ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੂੰ ਅਗਨੀ ਭੇਟ ਕਰਦੇ ਹੋਏ। ਤਸਵੀਰ ਦੀਪਕ ਬਹਿਲ 26-08-2026
ਟਾਂਡਾ ਉੜਮੁੜ/ਗੜ੍ਹਦੀਵਾਲਾ, 25 ਅਗਸਤ (ਦੀਪਕ ਬਹਿਲ, ਚੱਗਰ)- ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਵਲੋਂ ਆਰੰਭੇ ਧਰਮ ਯੁੱਧ ਮੋਰਚੇ ’ਚ ਵੱਡਾ ਯੋਗਦਾਨ ਪਾਉਣ ਵਾਲੇ ਅਤੇ ਪੁਲਿਸ ਵਲੋਂ ਝੂਠੇ ਪੁਲਿਸ ਮੁਕਾਬਲੇ ’ਚ ਸ਼ਹੀਦ ਕੀਤੇ ਗਏ ਸ਼ਹੀਦ ਭਾਈ ਸਰਬਜੀਤ ਸਿੰਘ ਜੌਹਲ ਦੇ ਪਿਤਾ ਜਥੇਦਾਰ ਬਲਵੀਰ ਸਿੰਘ ਜੌਹਲ ਸਰਪ੍ਰਸਤ ਜਿਲਾ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਜੋ ਕਿ ਪਿਛਲੇ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ ਦਾ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਦੇ ਸ਼ਮਸ਼ਾਨਘਾਟ ’ਚ ਉਨ੍ਹਾਂ ਦੇ ਵੱਡੇ ਸਪੁੱਤਰ ਦੁਬਾਰਾ ਅਗਨੀ ਭੇਟ ਕਰਕੇ ਕੀਤਾ ਗਿਆ। ਇਸ ਸਮੇਂ ਵੱਡੀ ਗਿਣਤੀ ਵਿੱਚ ਧਾਰਮਿਕ ਸਮਾਜਿਕ ਅਤੇ ਰਾਜਨੀਤਿਕ ਜਥੇਬੰਦੀਆਂ ਦੇ ਆਗੂ ਸਾਹਿਬਾਨ ਨੇ ਹਾਜ਼ਰੀ ਭਰੀ। ਇਸ ਸਮੇਂ ਗੁਰਨਾਮ ਸਿੰਘ ਸਿੰਗੜੀਵਾਲਾ ਜਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਗੁਰਦੀਪ ਸਿੰਘ ਖੁਣ ਖੁਣ, ਸਰਦਾਰ ਸੰਦੀਪ ਸਿੰਘ ਖ਼ਾਲਸਾ ਟਾਂਡਾ, ਜਥੇਦਾਰ ਗੁਰਦੀਪ ਸਿੰਘ ਗੜ੍ਹਦੀਵਾਲਾ, ਨੋਬਲਜੀਤ ਸਿੰਘ ਬੱਲੋਵਾਲ ਆਵਾਜੇ ਏ ਕੌਮ, ਗੁਰਨਾਮ ਸਿੰਘ ਮੂਨਕ ਦਲ ਖਾਲਸਾ ਤੇ ਅਵਤਾਰ ਸਿੰਘ ਸ਼ੇਖੋ ਅਕਾਲੀ ਦਲ ਵਾਰਸ ਪੰਜਾਬ ਦੇ ਨੇ ਸਾਂਝੇ ਤੌਰ ’ਤੇ ਕਿਹਾ ਕਿ ਜਥੇਦਾਰ ਬਲਵੀਰ ਸਿੰਘ ਜੌਹਲ ਨੇ ਜਿੱਥੇ ਆਪਣੇ ਇੱਕ ਪੁੱਤਰ ਦੀ ਸ਼ਹਾਦਤ ਕੌਮ ਦੀ ਝੋਲੀ ਵਿੱਚ ਪਾਈ ਉਥੇ ਆਪ ਦ੍ਰਿੜਤਾ ਨਾਲ ਲਗਾਤਾਰ ਸਿੱਖ ਕੌਮ ਦੀ ਆਜ਼ਾਦੀ ਅਤੇ ਪੰਜਾਬ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਜਥੇਦਾਰ ਬਲਵੀਰ ਸਿੰਘ ਨਮਿੱਤ ਅਰਦਾਸ 11 ਸਤੰਬਰ ਨੂੰ ਸ਼ਹੀਦ ਭਾਈ ਸਰਬਜੀਤ ਸਿੰਘ ਜੌਹਲ ਦੀ ਬਰਸੀ ਵਾਲੇ ਦਿਨ ਗੁਰਦੁਆਰਾ ਸਾਹਿਬ ਵਿਖੇ ਹੋਵੇਗੀ। ਇਸ ਸਮੇਂ ਗੁਰਦਰਸ਼ਨ ਸਿੰਘ ਜੌਹਲ, ਭਾਈ ਕਰਨੈਲ ਸਿੰਘ ਘੋੜਾਬਾਹਾ, ਭੁਪਿੰਦਰ ਸਿੰਘ ਸੱਜਣ, ਜਸਬੀਰ ਸਿੰਘ ਸੀਕਰੀ, ਮਨਜਿੰਦਰ ਸਿੰਘ ਜੌਹਲ, ਅਮਨਦੀਪ ਸਿੰਘ ਜੌਹਲ, ਇਕਬਾਲ ਸਿੰਘ ਜੌਹਲ, ਰਣਜੀਤ ਸਿੰਘ ਝਾਵਾਂ, ਗੁਰਦਰਸ਼ਨ ਸਿੰਘ, ਅਮਨਦੀਪ ਸਿੰਘ, ਰਘਵੀਰ ਸਿੰਘ, ਰਣਜੀਤ ਸਿੰਘ, ਮਨਦੀਪ ਸਿੰਘ, ਜੁਗਿੰਦਰ ਸਿੰਘ, ਚਰਨਜੀਤ ਸਿੰਘ, ਸਰੂਪ ਸਿੰਘ, ਪਰਮਜੀਤ ਸਿੰਘ, ਹਰਸੀਰਤ ਸਿੰਘ, ਹਰਵਿੰਦਰ ਸਿੰਘ, ਉਂਕਾਰ ਸਿੰਘ, ਹਰਭਜਨ ਸਿੰਘ, ਹਰਪਿੰਦਰ ਸਿੰਘ, ਰੂਪਲਾਲ ਸਿੰਘ, ਜਤਿੰਦਰ ਸਿੰਘ, ਹਰਮੇਸ਼ ਲਾਲ, ਜਸਵਿੰਦਰ ਸਿੰਘ, ਜੁਗਿੰਦਰ ਸਿੰਘ, ਮਨਦੀਪ ਕੌਰ, ਕਮਲਜੀਤ ਕੌਰ, ਬਲਜੀਤ ਕੌਰ, ਕੁਲਜੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਾਡਰਨ ਗਰੁੱਪ ਆਫ਼ ਕਾਲਜਿਜ਼ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਸੂਬਾ ਪੱਧਰੀ ਡਾਂਸ ਮੁਕਾਬਲੇ ‘ਚ ਟਰਿੱਪਲ ਐਮ ਸਕੂਲ ਦੇ ਵਿਦਿਆਰਥੀਆਂ ਨੇ ਤੀਸਰਾ ਸਥਾਨ ਹਾਸਲ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।