27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਭਾਰਤ ਬੰਦ ਦੌਰਾਨ ਸਰਕਾਰੀ ਦਫ਼ਤਰ ਹੀ ਬੰਦ ਰਹਿਣਗੇ, ਦੁਕਾਨਾਂ ਜਾਂ ਸੜਕਾਂ ਜਾਮ ਨਹੀਂ ਕੀਤੀਆਂ ਜਾਣਗੀਆਂ - ਵਿਜੇ ਕਾਮਰੇਡ

ਦਸੂਹਾ, 26 ਅਗਸਤ (ਕੌਸ਼ਲ)- ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਭਾਰਤੀ ਮਜ਼ਦੂਰ ਸੰਘ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਕਾਮਰੇਡ ਨੇ ਕਿਹਾ ਕਿ ਬੰਦ ਦੌਰਾਨ ਕਿਸੇ ਵੀ ਤਰ੍ਹਾਂ ਦੀ ਜ਼ਬਰਦਸਤੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਜ਼ਦੂਰ ਜਥੇਬੰਦੀਆਂ ਵੱਲੋਂ 27 ਅਗਸਤ ਨੂੰ ਭਾਰਤ ਦੇ ਸਮੂਹ ਸਰਕਾਰੀ ਮੁਲਾਜ਼ਮਾਂ ਤੇ ਸਰਕਾਰੀ ਅਦਾਰਿਆਂ ਦੇ ਮੁਲਾਜ਼ਮਾਂ ਨੂੰ ਬੰਦ ਦੇ ਸਮਰਥਨ ਵਿਚ ਆਪਣਾ ਰੋਸ ਪ੍ਰਗਟ ਕਰਨ ਦੀ ਅਪੀਲ ਕੀਤੀ ਗਈ ਹੈ।

ਅਜੀਤ ਡੈਸਕ 27-08-2026
ਦਸੂਹਾ, 26 ਅਗਸਤ (ਕੌਸ਼ਲ)- ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਭਾਰਤੀ ਮਜ਼ਦੂਰ ਸੰਘ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਕਾਮਰੇਡ ਨੇ ਕਿਹਾ ਕਿ ਬੰਦ ਦੌਰਾਨ ਕਿਸੇ ਵੀ ਤਰ੍ਹਾਂ ਦੀ ਜ਼ਬਰਦਸਤੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਜ਼ਦੂਰ ਜਥੇਬੰਦੀਆਂ ਵੱਲੋਂ 27 ਅਗਸਤ ਨੂੰ ਭਾਰਤ ਦੇ ਸਮੂਹ ਸਰਕਾਰੀ ਮੁਲਾਜ਼ਮਾਂ ਤੇ ਸਰਕਾਰੀ ਅਦਾਰਿਆਂ ਦੇ ਮੁਲਾਜ਼ਮਾਂ ਨੂੰ ਬੰਦ ਦੇ ਸਮਰਥਨ ਵਿਚ ਆਪਣਾ ਰੋਸ ਪ੍ਰਗਟ ਕਰਨ ਦੀ ਅਪੀਲ ਕੀਤੀ ਗਈ ਹੈ। ਵਿਜੇ ਕਾਮਰੇਡ ਨੇ ਸਪਸ਼ਟ ਕੀਤਾ ਕਿ ਇਸ ਬੰਦ ਦਾ ਮਕਸਦ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਦੁਕਾਨਾਂ ਬੰਦ ਕਰਵਾਉਣ, ਸੜਕਾਂ ਜਾਮ ਕਰਨ ਜਾਂ ਆਮ ਜਨਤਾ ਦੀ ਆਵਾਜਾਈ ਵਿਚ ਵਿਘਨ ਪਾਉਣ ਵਰਗੀ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਜ਼ਦੂਰ ਜਥੇਬੰਦੀਆਂ ਆਪਣੇ ਹੱਕਾਂ ਤੇ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟ ਕਰਨਗੀਆਂ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੀਆਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣਾ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਹੈ। ਸਰਕਾਰ ਵਲੋਂ ਮਜ਼ਦੂਰ ਵਰਗ ਦੀਆਂ ਜਾਇਜ਼ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰ ਕੇ ਉਨ੍ਹਾਂ ਦਾ ਹੱਲ ਕੀਤਾ ਜਾਣਾ ਚਾਹੀਦਾ ਹੈ। ਵਿਜੇ ਕਾਮਰੇਡ ਨੇ ਕਿਹਾ ਕਿ ਭਾਰਤੀ ਮਜ਼ਦੂਰ ਸੰਘ ਹਮੇਸ਼ਾ ਮਜ਼ਦੂਰਾਂ ਦੇ ਹੱਕਾਂ ਲਈ ਲੋਕਤੰਤਰੀ ਤੇ ਸ਼ਾਂਤਮਈ ਢੰਗ ਨਾਲ ਆਵਾਜ਼ ਬੁਲੰਦ ਕਰਦਾ ਰਿਹਾ ਹੈ ਤੇ ਅੱਗੇ ਵੀ ਕਰਦਾ ਰਹੇਗਾ। 26 ਐਮਯੂਕੇ08 ਵਿਜੇ ਕਾਮਰੇਡ
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਵਿਖੇ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਧਾਰਮਿਕ ਸੈਮੀਨਾਰ ਅਗਲੀ ਖ਼ਬਰ ਸਿੱਖ ਵੈੱਲਫੇਅਰ ਸੁਸਾਇਟੀ ਵਲੋਂ ਪਿੰਡ ਧਾਲੀਵਾਲ, ਮਿਰਜ਼ਾਪੁਰ ਜੰਡੇ, ਨਰਿਆਲਾ, ਦੇਹਰੀਵਾਲ, ਕਾਲਰਾ, ਮਸੀਤ ਪਲਕੋਟ ਵਿਖੇ ਹੋਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।