27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸੁਖਵਿੰਦਰ ਸਿੰਘ ਰਾਜਾ ਬਣੇ ਵਲਡ ਬੁੱਧਿਸਟ ਫੈਡਰੇਸ਼ਨ ਨਾਰਥ ਇੰਡੀਆ ਦੇ ਪ੍ਰਧਾਨ

ਟਾਂਡਾ ਉੜਮੁੜ, 26 ਅਗਸਤ (ਕੁਲਬੀਰ ਸਿੰਘ ਗੁਰਾਇਆ)- ਵਲਡ ਬੁੱਧਿਸਟ ਫੈਡਰੇਸ਼ਨ ਵਲੋਂ ਬਾਬਾ ਨਿਰਮਲ ਦਾਸ ਦੀ ਅਗਵਾਈ ਹੇਠ ਡੇਰਾ ਬਾਬਾ ਪ੍ਰੀਤਮ ਦਾਸ ਵਿਖੇ ਕਰਵਾਏ ਸਮਾਗਮ ਦੌਰਾਨ ਵਲਡ ਬੁੱਧਿਸਟ ਫੈਡਰੇਸ਼ਨ ਵਲੋਂ ਸੁਖਵਿੰਦਰ ਸਿੰਘ ਰਾਜਾ ਨੂੰ ਨਾਰਥ ਇੰਡੀਆ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਸੁਖਵਿੰਦਰ ਸਿੰਘ ਰਾਜਾ ਦੀ ਨਿਯੁਕਤੀ ’ਤੇ ਬਾਬਾ ਨਿਰਮਲ ਦਾਸ, ਡਾ.

ਅਜੀਤ ਡੈਸਕ 27-08-2026
ਟਾਂਡਾ ਉੜਮੁੜ, 26 ਅਗਸਤ (ਕੁਲਬੀਰ ਸਿੰਘ ਗੁਰਾਇਆ)- ਵਲਡ ਬੁੱਧਿਸਟ ਫੈਡਰੇਸ਼ਨ ਵਲੋਂ ਬਾਬਾ ਨਿਰਮਲ ਦਾਸ ਦੀ ਅਗਵਾਈ ਹੇਠ ਡੇਰਾ ਬਾਬਾ ਪ੍ਰੀਤਮ ਦਾਸ ਵਿਖੇ ਕਰਵਾਏ ਸਮਾਗਮ ਦੌਰਾਨ ਵਲਡ ਬੁੱਧਿਸਟ ਫੈਡਰੇਸ਼ਨ ਵਲੋਂ ਸੁਖਵਿੰਦਰ ਸਿੰਘ ਰਾਜਾ ਨੂੰ ਨਾਰਥ ਇੰਡੀਆ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਸੁਖਵਿੰਦਰ ਸਿੰਘ ਰਾਜਾ ਦੀ ਨਿਯੁਕਤੀ ’ਤੇ ਬਾਬਾ ਨਿਰਮਲ ਦਾਸ, ਡਾ. ਪਰਵਿੰਦਰ ਸਿੰਘ, ਸਤੀਸ਼ ਕੁਮਾਰ ਅਤੇ ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ ਭੈਣ ਸੰਤੋਸ਼ ਕੁਮਾਰੀ ਸਮੇਤ ਹਾਜ਼ਰ ਸ਼ਖ਼ਸੀਅਤਾਂ ਨੇ, ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਵਧਾਈ ਦਿੱਤੀ। ਇਸ ਮੌਕੇ ਬਾਬਾ ਨਿਰਮਲ ਦਾਸ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਵਲਡ ਬੁੱਧਿਸਟ ਫੈਡਰੇਸ਼ਨ ਵਲੋਂ ਭਗਵਾਨ ਗੌਤਮ ਬੁੱਧ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਵਿਚਾਰਧਾਰਾ ਨੂੰ ਸਮਾਜ ਦੇ ਹਰ ਵਰਗ ਅਤੇ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਭਗਵਾਨ ਬੁੱਧ ਦੀਆਂ ਸਿੱਖਿਆਵਾਂ ਮਨੁੱਖੀ ਬਰਾਬਰੀ, ਦਇਆ, ਤਰਕ ਅਤੇ ਸ਼ਾਂਤੀ ਦਾ ਸੰਦੇਸ਼ ਦਿੰਦੀਆਂ ਹਨ, ਜਦਕਿ ਬਾਬਾ ਸਾਹਿਬ ਡਾ. ਅੰਬੇਡਕਰ ਨੇ ਸਮਾਜਿਕ ਬਰਾਬਰੀ, ਸਿੱਖਿਆ, ਨਿਆਂ ਅਤੇ ਜਾਤੀ-ਆਧਾਰਿਤ ਭੇਦਭਾਵ ਦੇ ਖ਼ਾਤਮੇ ਲਈ ਆਪਣਾ ਪੂਰਾ ਜੀਵਨ ਸਮਰਪਿਤ ਕੀਤਾ। ਇਸ ਮੌਕੇ ਭੈਣ ਸੰਤੋਸ਼ ਕੁਮਾਰੀ ਨੇ ਕਿਹਾ ਕਿ ਬਾਬਾ ਸਾਹਿਬ ਦੀ ਵਿਚਾਰਧਾਰਾ ਦਾ ਕੇਂਦਰ ਮਨੁੱਖੀ ਮਰਿਆਦਾ, ਸਮਾਨਤਾ ਅਤੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਹੈ। ਇਸ ਵਿਚਾਰਧਾਰਾ ਨੂੰ ਨੌਜਵਾਨਾਂ ਤੱਕ ਪਹੁੰਚਾਉਣਾ ਅੱਜ ਦੇ ਸਮੇਂ ਦੀ ਮਹੱਤਵਪੂਰਨ ਲੋੜ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਵਲਡ ਬੁੱਧਿਸਟ ਫੈਡਰੇਸ਼ਨ ਪੰਜਾਬ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਨਾਲ ਲੈ ਕੇ ਇਸ ਮਿਸ਼ਨ ਨੂੰ ਹੋਰ ਮਜ਼ਬੂਤ ਕਰੇਗੀ। ਇਸ ਮੌਕੇ ਡਾ. ਜਤਿਨ ਜਲੰਧਰ, ਜਸਵਿੰਦਰ ਸਿੰਘ ਬਾਘਾ ਨੇ ਵੀ ਸੰਬੋਧਨ ਕਰਦੇ ਹੋਏ ਸੁਖਵਿੰਦਰ ਸਿੰਘ ਰਾਜਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਨਾਰਥ ਇੰਡੀਆ ਪੱਧਰ ’ਤੇ ਫੈਡਰੇਸ਼ਨ ਦੀਆਂ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਅਤੇ ਭਗਵਾਨ ਬੁੱਧ ਤੇ ਬਾਬਾ ਸਾਹਿਬ ਡਾ. ਅੰਬੇਡਕਰ ਦੀ ਵਿਚਾਰਧਾਰਾ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਸਾਂਝੇ ਯਤਨਾਂ ਦੀ ਲੋੜ ਹੈ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਸੁਖਵਿੰਦਰ ਸਿੰਘ ਰਾਜਾ ਨੇ ਵੀ ਫੈਡਰੇਸ਼ਨ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਲਈ ਵਿਸ਼ਵਾਸ ਦਿਵਾਇਆ ਕਿ ਉਹ ਸੰਸਥਾ ਦੇ ਉਦੇਸ਼ਾਂ ਅਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ਨੂੰ ਅੱਗੇ ਲਿਜਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਪਿਛਲੀ ਖ਼ਬਰ ਨਸ਼ਿਆਂ ਤੋਂ ਦੂਰ ਰਹਿਣ ਲਈ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਅੱਜ ਦੀ ਮਹਾਂ ਹੜਤਾਲ ’ਚ ਮੁਲਾਜ਼ਮ ਤੇ ਅਧਿਆਪਕ ਵੱਧ ਚੜ੍ਹ ਕੇ ਸ਼ਮੂਲੀਅਤ ਕਰਨਗੇ - ਜਸਵੀਰ, ਵਿਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।