27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਨਸ਼ਿਆਂ ਤੋਂ ਦੂਰ ਰਹਿਣ ਲਈ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਦਸੂਹਾ, 26 ਅਗਸਤ (ਕੌਸ਼ਲ)- ਗੁਰੂ ਤੇਗ਼ ਬਹਾਦਰ ਐਜੂਕੇਸ਼ਨ ਟਰੱਸਟ ਅਧੀਨ ਆਉਣ ਵਾਲੀਆਂ ਸੰਸਥਾਵਾਂ—ਗੁਰੂ ਤੇਗ਼ ਬਹਾਦਰ ਖ਼ਾਲਸਾ ਐਜੂਕੇਸ਼ਨ, ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵੁਮੈਨ ਅਤੇ ਗੁਰੂ ਤੇਗ਼ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਜਿਊਣ ਲਈ ਜਾਗਰੂਕ ਕਰਨ ਵਾਸਤੇ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਬ੍ਰਹਮ ਕੁਮਾਰੀ ਆਸ਼ਰਮ ਦਸੂਹਾ ਵਲੋਂ ਨਸ਼ਾ ਮੁਕਤੀ ਸਬੰਧੀ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕਰਵਾਇਆ ਗਿਆ।

ਅਜੀਤ ਡੈਸਕ 27-08-2026
ਦਸੂਹਾ, 26 ਅਗਸਤ (ਕੌਸ਼ਲ)- ਗੁਰੂ ਤੇਗ਼ ਬਹਾਦਰ ਐਜੂਕੇਸ਼ਨ ਟਰੱਸਟ ਅਧੀਨ ਆਉਣ ਵਾਲੀਆਂ ਸੰਸਥਾਵਾਂ—ਗੁਰੂ ਤੇਗ਼ ਬਹਾਦਰ ਖ਼ਾਲਸਾ ਐਜੂਕੇਸ਼ਨ, ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵੁਮੈਨ ਅਤੇ ਗੁਰੂ ਤੇਗ਼ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਜਿਊਣ ਲਈ ਜਾਗਰੂਕ ਕਰਨ ਵਾਸਤੇ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਬ੍ਰਹਮ ਕੁਮਾਰੀ ਆਸ਼ਰਮ ਦਸੂਹਾ ਵਲੋਂ ਨਸ਼ਾ ਮੁਕਤੀ ਸਬੰਧੀ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕਰਵਾਇਆ ਗਿਆ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਜੀਵਨ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਮੁੱਖ ਤੌਰ ’ਤੇ ਬੀਕੇ ਸਮਰਿਤੀ, ਡਾ. ਮੋਨਿਕਾ ਵਿਗ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਵਰਗੀ ਗੰਭੀਰ ਸਮਾਜਿਕ ਬੁਰਾਈ ਤੋਂ ਬਚਾਉਣ ਲਈ ਸਾਂਝੇ ਯਤਨਾਂ ਦੀ ਲੋੜ ਹੈ। ਸੈਮੀਨਾਰ ਦੇ ਅੰਤ ਵਿਚ ਪ੍ਰਿੰਸੀਪਲ ਸੰਦੀਪ ਕੌਰ ਨੇ ਬ੍ਰਹਮ ਕੁਮਾਰੀ ਆਸ਼ਰਮ ਤੋਂ ਪਹੁੰਚੇ ਮਹਿਮਾਨਾਂ ਤੇ ਸਾਰੇ ਹਾਜ਼ਰੀਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਤਰਿਆਂ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਵੱਡੀ ਲੋੜ ਹੈ ਤੇ ਅਜਿਹੇ ਜਾਗਰੂਕਤਾ ਪ੍ਰੋਗਰਾਮ ਭਵਿੱਖ ਵਿਚ ਵੀ ਕਰਵਾਏ ਜਾਣੇ ਚਾਹੀਦੇ ਹਨ।
ਪਿਛਲੀ ਖ਼ਬਰ ਰਸਮ ਪਗੜੀ ਅਤੇ ਪਾਠ ਦੇ ਭੋਗ 29 ਨੂੰ ਅਗਲੀ ਖ਼ਬਰ ਸੁਖਵਿੰਦਰ ਸਿੰਘ ਰਾਜਾ ਬਣੇ ਵਲਡ ਬੁੱਧਿਸਟ ਫੈਡਰੇਸ਼ਨ ਨਾਰਥ ਇੰਡੀਆ ਦੇ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।