27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਕਲਸਟਰ ਪੱਧਰੀ ਪ੍ਰਾਇਮਰੀ ਖੇਡਾਂ ਸਮਾਪਤ

ਦਸੂਹਾ, 26 ਅਗਸਤ (ਭੁੱਲਰ)- ਪਿਛਲੇ ਤਿੰਨ ਦਿਨਾਂ ਤੋਂ ਕਰਵਾਈਆਂ ਜਾ ਰਹੀਆਂ ਕਲੱਸਟਰ ਪੱਧਰੀ ਪ੍ਰਾਇਮਰੀ ਖੇਡਾਂ ਅੱਜ ਸਮਾਪਤ ਹੋ ਗਈਆਂ ਇਸ ਸਬੰਧੀ ਰੂਪੋਵਾਲ ਵਿਖੇ ਪ੍ਰਾਇਮਰੀ ਪੱਧਰੀ ਖੇਡਾਂ ਸਮਾਪਤ ਹੋਣ ਉਪਰੰਤ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਰਨੈਲ ਸਿੰਘ ਕਲਸੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਵਧਾਈ ਦਿੱਤੀ।

ਅਜੀਤ ਡੈਸਕ 27-08-2026
ਦਸੂਹਾ, 26 ਅਗਸਤ (ਭੁੱਲਰ)- ਪਿਛਲੇ ਤਿੰਨ ਦਿਨਾਂ ਤੋਂ ਕਰਵਾਈਆਂ ਜਾ ਰਹੀਆਂ ਕਲੱਸਟਰ ਪੱਧਰੀ ਪ੍ਰਾਇਮਰੀ ਖੇਡਾਂ ਅੱਜ ਸਮਾਪਤ ਹੋ ਗਈਆਂ ਇਸ ਸਬੰਧੀ ਰੂਪੋਵਾਲ ਵਿਖੇ ਪ੍ਰਾਇਮਰੀ ਪੱਧਰੀ ਖੇਡਾਂ ਸਮਾਪਤ ਹੋਣ ਉਪਰੰਤ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਰਨੈਲ ਸਿੰਘ ਕਲਸੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜੋਕਾ ਯੁੱਗ ਮੁਕਾਬਲੇਬਾਜ਼ੀ ਦਾ ਯੁੱਗ ਹੈ। ਉਨ੍ਹਾਂ ਕਿਹਾ ਕਿ ਚਾਹੇ ਸਿੱਖਿਆ ਦਾ ਖੇਤਰ ਹੋਵੇ ਚਾਹੇ ਖੇਡਾਂ ਦਾ ਖੇਤਰ ਹੋਵੇ ਹਰ ਖੇਤਰ ਵਿਚ ਮੁਕਾਬਲੇਬਾਜ਼ੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਖਿਡਾਰੀਆਂ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ ਤੇ ਖੇਡਾਂ ਵਿਚ ਨਾਂਅ ਉੱਚਾ ਚੁੱਕਣ ਵਾਲੇ ਖਿਡਾਰੀ ਪ੍ਰਾਇਮਰੀ ਪੱਧਰ ਦੀਆਂ ਖੇਡਾਂ ਤੋਂ ਹੀ ਤਿਆਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਜਿੱਥੇ ਮਨੋਰੰਜਨ ਕਰਦੀਆਂ ਹਨ ਉੱਥੇ ਸਰੀਰਕ ਮਜ਼ਬੂਤੀ ਵੀ ਦਿੰਦੀਆਂ ਹਨ। ਉਨ੍ਹਾਂ ਖਿਡਾਰੀਆਂ ਨੂੰ ਖੇਡਾਂ ਖੇਡਣ ਲਈ ਪ੍ਰੇਰਤ ਕੀਤਾ। ਇਸ ਮੌਕੇ ਸੈਂਟਰ ਹੈੱਡ ਟੀਚਰ ਵੱਲੋਂ ਉਨ੍ਹਾਂ ਨੂੰ ਜੀ ਆਇਆ ਕਿਹਾ ਗਿਆ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਕਲਸਟਰ ਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ ਵਾਤਾਵਰਨ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ - ਰਜਿੰਦਰ ਸਿੰਘ ਮਾਰਸ਼ਲ ਕਿਹਾ , ਬੂਟੇ ਲਗਾਉਣ ਦੇ ਨਾਲ - ਨਾਲ ਉਨ੍ਹਾਂ ਦੀ ਸੰ... ਅਗਲੀ ਖ਼ਬਰ ਸੇਂਟ ਜੋਸਫ ਸਕੂਲ ’ ਚ ‘ ਸਚਦੇਵਾ ਸਟਾਕਸ ਫੈਮਲੀ ਵਾਕ ’ ਸੰਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।