28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਵਿਧਾਇਕ ਜਿੰਪਾ ਵਲੋਂ ਬੂਥਗੜ੍ਹ ’ਚ 38 ਲੱਖ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਉਦਘਾਟਨ

ਹੁਸ਼ਿਆਰਪੁਰ, 27 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਪਿੰਡ ਬੂਥਗੜ੍ਹ ਵਿਚ 38 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਮੈਦਾਨ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਲਈ ਲਗਾਤਾਰ ਯਤਨ ਕਰ ਰਹੀ ਹੈ।

ਅਜੀਤ ਡੈਸਕ 28-08-2026
ਹੁਸ਼ਿਆਰਪੁਰ, 27 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਪਿੰਡ ਬੂਥਗੜ੍ਹ ਵਿਚ 38 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਮੈਦਾਨ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਲਈ ਲਗਾਤਾਰ ਯਤਨ ਕਰ ਰਹੀ ਹੈ। ਪਿੰਡਾਂ ਵਿਚ ਆਧੁਨਿਕ ਖੇਡ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ, ਤਾਂ ਜੋ ਨੌਜਵਾਨ ਆਪਣੀ ਪ੍ਰਤਿਭਾ ਨੂੰ ਨਿਖਾਰ ਕੇ ਜ਼ਿਲ੍ਹਾ, ਸੂਬਾ ਅਤੇ ਕੌਮੀ ਪੱਧਰ ‘ਤੇ ਨਾਮ ਰੌਸ਼ਨ ਕਰ ਸਕਣ। ਇਸ ਮੌਕੇ ਸਰਪੰਚ ਸਤਨਾਮ ਸਿੰਘ ਬੂਥਗੜ੍ਹ, ਸਰਪੰਚ ਸਰਬਜੀਤ ਕੌਰ, ਅਮਨਦੀਪ ਕੌਰ, ਮੁਕੇਸ਼ ਕੁਮਾਰ ਬਲਾਕ ਸੰਮਤੀ ਮੈਂਬਰ, ਬਲਾਕ ਪ੍ਰਧਾਨ ਦਲਜੀਤ ਸਿੰਘ, ਪਵਨ ਸ਼ਰਮਾ, ਸਰਪੰਚ ਕਰਨੈਲ ਸਿੰਘ, ਸਰਪੰਚ ਹਰਪ੍ਰੀਤ ਕੌਰ ਮਹਿਲਾਂਵਾਲੀ ਅਤੇ ਸਰਪੰਚ ਸੁਰਜੀਤ ਪਾਲ ਸਮੇਤ ਹੋਰ ਪਤਵੰਤੇ ਵਿਅਕਤੀ ਮੌਜੂਦ ਸਨ।
ਪਿਛਲੀ ਖ਼ਬਰ ਰੱਖੜੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਤੋਂ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਹੋਇਆ ਨਗਰ ਕੀਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।