28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ’ਚ ‘ਖੇਲੋ ਇੰਡੀਆ ਸੰਵਾਦ’ ਪ੍ਰੋਗਰਾਮ ਕਰਵਾਇਆ

ਹੁਸ਼ਿਆਰਪੁਰ, 27 ਅਗਸਤ (ਨਰਿੰਦਰ ਸਿੰਘ ਬੱਡਲਾ)- ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹੁਸ਼ਿਆਰਪੁਰ ਵਿਖੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਦੀ ਸਰਪ੍ਰਸਤੀ ਹੇਠ ਮਾਈ ਭਾਰਤ - ਰਾਸ਼ਟਰੀ ਖੇਡ ਦਿਵਸ-2026 ‘ਖੇਲੋ ਇੰਡੀਆ ਸੰਵਾਦ’ ਪ੍ਰੋਗਰਾਮ ਕਰਵਾਇਆ ਗਿਆ ਜਿਸ ‘ਚ ਐਨ. ਐਸ.

ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਤੇ ਸਟਾਫ਼ ਨੂੰ ਸਹੁੰ ਚੁਕਾਉਂਦੇ ਹੋਏ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ, ਵਾਇਸ ਚਾਂਸਲਰ ਡਾ. ਚੰਦਰ ਮੋਹਨ ਤੇ ਹੋਰ। ਤਸਵੀਰ : ਹਮਸ਼ਾਇਨ ਸਟੂਡੀਓ 28-08-2026
ਹੁਸ਼ਿਆਰਪੁਰ, 27 ਅਗਸਤ (ਨਰਿੰਦਰ ਸਿੰਘ ਬੱਡਲਾ)- ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹੁਸ਼ਿਆਰਪੁਰ ਵਿਖੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਦੀ ਸਰਪ੍ਰਸਤੀ ਹੇਠ ਮਾਈ ਭਾਰਤ - ਰਾਸ਼ਟਰੀ ਖੇਡ ਦਿਵਸ-2026 ‘ਖੇਲੋ ਇੰਡੀਆ ਸੰਵਾਦ’ ਪ੍ਰੋਗਰਾਮ ਕਰਵਾਇਆ ਗਿਆ ਜਿਸ ‘ਚ ਐਨ.ਐਸ.ਐਸ. ਵਲੰਟੀਅਰ, ਯੂਨੀਵਰਸਿਟੀ ਦੇ ਵਿਦਿਆਰਥੀ, ਫੈਕਲਟੀ ਮੈਂਬਰ ਅਤੇ ਨੌਜਵਾਨ ਖਿਡਾਰੀ ਸ਼ਾਮਿਲ ਹੋਏ। ਇਸ ਮੌਕੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ, ਵਾਇਸ ਚਾਂਸਲਰ ਡਾ. ਚੰਦਰ ਮੋਹਨ, ਡਿਪਟੀ ਡਾਇਰੈਕਟਰ (ਮਾਈ ਭਾਰਤ) ਜਸਲੀਨ ਕੌਰ ਅਤੇ ਐਨ.ਐਸ.ਐਸ. ਪ੍ਰੋਗਰਾਮ ਕੋਆਰਡੀਨੇਟਰ ਡਾ. ਪੱਲਵੀ ਪੰਡਿਤ ਦੀ ਸ਼ਾਨਦਾਰ ਮੌਜੂਦਗੀ ਰਹੀ। ਪ੍ਰੋਗਰਾਮ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਿੱਧਾ ਵਰਚੂਅਲ ਸੰਬੋਧਨ ਸ਼ਾਮਿਲ ਸੀ। ਇਸ ਮੌਕੇ ਡਾ. ਪੱਲਵੀ ਪੰਡਿਤ ਵਲੋਂ ਚਲਾਈ ਗਈ ‘ਨਸ਼ਾ ਛੱਡੋ, ਖੇਡਾਂ ਨੂੰ ਅਪਣਾਓ’ ਮੁਹਿੰਮ ਇੱਕ ਪ੍ਰਮੁੱਖ ਖਿੱਚ ਰਹੀ। ਇਸ ਮੌਕੇ ਨੌਜਵਾਨ ਖਿਡਾਰੀਆਂ ਨੂੰ ਉਨ੍ਹਾਂ ਦੀ ਖੇਡ ਪ੍ਰਤਿਭਾ ਲਈ ਸਨਮਾਨਿਤ ਵੀ ਕੀਤਾ। ਇਸ ਮੌਕੇ ਵਿਸ਼ੇਸ਼ ਮਹਿਮਾਨ ਬੁਲੰਦਸ਼ਹਿਰ ਦੇ 18 ਸਾਲਾ ਜੂਡੋ ਖਿਡਾਰੀ ਸ਼੍ਰੀ ਪ੍ਰਿੰਸ ਨੇ ਆਪਣੇ ਤਜਰਬੇ ਸਾਂਝੇ ਕੀਤੇ। ਮਾਹਿਰਾਂ ਅਤੇ ਪਤਵੰਤਿਆਂ ਨੇ ਖੇਡ ਬੁਨਿਆਦੀ ਢਾਂਚੇ, ਸਿਖਲਾਈ, ਖੇਡ ਵਿਗਿਆਨ, ਪੋਸ਼ਣ, ਤਕਨਾਲੋਜੀ ਤੇ ਅੰਤਰਰਾਸ਼ਟਰੀ ਤਜਰਬੇ ਬਾਰੇ ਚਰਚਾ ਕੀਤੀ। ਪ੍ਰੋਗਰਾਮ ਦਾ ਸੰਚਾਲਨ ਡਾ. ਜੋਤਸਨਾ ਡੀਨ ਯੂਨੀਵਰਸਿਟੀ ਸਕੂਲ ਆਫ਼ ਸਾਇੰਸਿਜ਼ ਨੇ ਕੀਤਾ। ਪ੍ਰੋਗਰਾਮ ਦੇ ਆਖਿਰ ‘ਚ ਵਿਦਿਆਰਥੀਆਂ ਤੇ ਸਟਾਫ਼ ਨੂੰ ਸਹੁੰ ਵੀ ਚੁਕਾਈ ਗਈ।
ਪਿਛਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਪਿੰਡ ਸਧਾਣੀ ਦੀਆਂ ਸੰਗਤਾਂ ਤੀਰਥ ਯਾਤਰਾ ਲਈ ਰਵਾਨਾ ਅਗਲੀ ਖ਼ਬਰ ਚੱਬੇਵਾਲ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਐਸ.ਸੀ. ਵਿੰਗ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।