ਬਾਪੂ ਤਰਸੇਮ ਸਿੰਘ ਦੀ ਅਗਵਾਈ ’ਚ ਅਨੇਕਾਂ ਆਗੂ ਅਕਾਲੀ ਦਲ (ਵਾਰਿਸ ਪੰਜਾਬ ਦੇ) ’ਚ ਸ਼ਾਮਿਲ
ਹੁਸ਼ਿਆਰਪੁਰ, 27 ਅਗਸਤ (ਨਰਿੰਦਰ ਸਿੰਘ ਬੱਡਲਾ) -ਹਲਕਾ ਗੜ੍ਹਸ਼ੰਕਰ ਤੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਆਗੂ ਤਰਸੇਮ ਸਿੰਘ ਜੱਸੋਵਾਲ ਦੀ ਪ੍ਰੇਰਨਾ ਸਦਕਾ ਗੜ੍ਹਸ਼ੰਕਰ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸਰਕਲ ਪ੍ਰਧਾਨ ਤੇ ਹੋਰਨਾਂ ਜ਼ਿਲ੍ਹਾ ਅਹੁਦੇਦਾਰਾਂ ਨੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦਾ ਪੱਲਾ ਫੜ੍ਹ ਲਿਆ। ਇਸ ਮੌਕੇ ਪਾਰਟੀ ‘ਚ ਸ਼ਾਮਿਲ ਹੋਣ ਵਾਲਿਆਂ ਦਾ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਐਕਟਿੰਗ ਪ੍ਰਧਾਨ ਬਾਪੂ ਤਰਸੇਮ ਸਿੰਘ ਵਲੋਂ ਸਵਾਗਤ ਕੀਤਾ ਗਿਆ।
ਅਜੀਤ ਡੈਸਕ
28-08-2026