29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਮੁਲਾਜ਼ਮ ਜਥੇਬੰਦੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਰੋਸ ਮੁਜ਼ਾਹਰਾ ਕਰਕੇ ਪੁਤਲਾ ਫੂਕਿਆ

ਹੁਸ਼ਿਆਰਪੁਰ, 28 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਦੇ ਆਧਾਰਤ ਬਣੀ ਸਾਂਝੀ ਤਾਲਮੇਲ ਕਮੇਟੀ ਵਲੋਂ ਮੁੱਖ ਮੰਤਰੀ ਦੇ ਘਟੀਆ ਵਿਵਹਾਰ ਤੇ ਮੀਟਿੰਗ ਤੋਂ ਭੱਜਣ ਦੇ ਵਿਰੋਧ ’ਚ ਮੁੱਖ ਮੰਤਰੀ ਦੀਆਂ ਅਰਥੀਆਂ ਫੂਕਣ ਦੇ ਦਿੱਤੇ ਸੱਦੇ ਤਹਿਤ ਅੱਜ ਜਿੱਥੇ ਸਿਵਲ ਸਰਜਨ ਦਫ਼ਤਰ ਦੇ ਸਾਹਮਣੇ ਮੁੱਖ ਮੰਤਰੀ ਦੀ ਅਰਥੀ ਫੂਕੀ ਗਈ। ਇਸ ਮੌਕੇ ਆਗੂਆਂ ਵੱਲੋਂ ਮੁੱਖ ਮੰਤਰੀ ਦੇ ਵਤੀਰੇ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਹਾਈਕੋਰਟ ਦੇ ਫ਼ੈਸਲੇ ਤਹਿਤ ਤੁਰੰਤ ਮਹਿੰਗਾਈ ਭੱਤੇ ਦਾ ਭੁਗਤਾਨ ਕਰਨ ਤੇ ਮੰਗ ਪੱਤਰ ’ਚ ਦਰਜ ਬਾਕੀ ਮੰਗਾਂ ਦਾ ਨਿਪਟਾਰਾ ਕਰਨ ਦੀ ਮੰਗ ਕੀਤੀ।

ਅੱਡਾ ਝੁੰਗੀਆਂ ’ਚ ਅੱਜ ਫੂਕਿਆ ਜਾਵੇਗਾ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਪੀ.ਐੱਚ.ਸੀ ਭੂੰਗਾ ਵਿਖੇ ਮੁੱਖ ਮੰਤਰੀ ਦਾ ਪੁਤਲਾ ਫੂਕਣ ਸਮੇਂ ਹਾਜ਼ਰ ਐੱਸ.ਐੱਮ.ਓ. ਡਾ. ਸੁਦੇਸ਼ ਰਾਜਨ, ਡਾ. ਜਗਤਾਰ ਸਿੰਘ ਸੀਨੀਅਰ ਫਾਰਮੇਸੀ ਅਫ਼ਸਰ ਬਲਵਿੰਦਰ ਸਿੰਘ ਤੇ ਹੋਰ ਕਰਮਚਾਰੀ। ਤਸਵੀਰ: ਹਰਮੇਲ ਸਿੰਘ ਖੱਖ 29-08-2026
ਹੁਸ਼ਿਆਰਪੁਰ, 28 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਦੇ ਆਧਾਰਤ ਬਣੀ ਸਾਂਝੀ ਤਾਲਮੇਲ ਕਮੇਟੀ ਵਲੋਂ ਮੁੱਖ ਮੰਤਰੀ ਦੇ ਘਟੀਆ ਵਿਵਹਾਰ ਤੇ ਮੀਟਿੰਗ ਤੋਂ ਭੱਜਣ ਦੇ ਵਿਰੋਧ ’ਚ ਮੁੱਖ ਮੰਤਰੀ ਦੀਆਂ ਅਰਥੀਆਂ ਫੂਕਣ ਦੇ ਦਿੱਤੇ ਸੱਦੇ ਤਹਿਤ ਅੱਜ ਜਿੱਥੇ ਸਿਵਲ ਸਰਜਨ ਦਫ਼ਤਰ ਦੇ ਸਾਹਮਣੇ ਮੁੱਖ ਮੰਤਰੀ ਦੀ ਅਰਥੀ ਫੂਕੀ ਗਈ। ਇਸ ਮੌਕੇ ਆਗੂਆਂ ਵੱਲੋਂ ਮੁੱਖ ਮੰਤਰੀ ਦੇ ਵਤੀਰੇ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਹਾਈਕੋਰਟ ਦੇ ਫ਼ੈਸਲੇ ਤਹਿਤ ਤੁਰੰਤ ਮਹਿੰਗਾਈ ਭੱਤੇ ਦਾ ਭੁਗਤਾਨ ਕਰਨ ਤੇ ਮੰਗ ਪੱਤਰ ’ਚ ਦਰਜ ਬਾਕੀ ਮੰਗਾਂ ਦਾ ਨਿਪਟਾਰਾ ਕਰਨ ਦੀ ਮੰਗ ਕੀਤੀ। ਇਸ ਮੌਕੇ ਆਗੂਆਂ ਵਲੋਂ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਰੋਸ ਧਰਨਿਆਂ ਵਿਚ ਵੱਡੇ ਪੱਧਰ ਤੇ ਕੀਤੀ ਸ਼ਮੂਲੀਅਤ ਲਈ ਮੁਲਾਜ਼ਮਾਂ ਦਾ ਧੰਨਵਾਦ ਕੀਤਾ ਗਿਆ ਤੇ ਸਰਕਾਰ ਵਲੋਂ ਛੁੱਟੀ ਸਬੰਧੀ ਜੋ ਪੱਤਰ ਜਾਰੀ ਕੀਤਾ ਹੈ, ਉਸਦੀ ਨਿਖੇਧੀ ਕਰਦਿਆਂ ਉਸ ਦੀਆਂ ਕਾਪੀਆਂ ਨੂੰ ਵੀ ਸਾੜਿਆ ਗਿਆ ਅਤੇ ਮੁੱਖ ਮੰਤਰੀ ਵੱਲੋਂ ਜੋ ਬੀਤੇ ਦਿਨ ਟਵੀਟ ਕਰਕੇ ਕਿਹਾ ਸੀ ਕਿ ਸੰਘਰਸ਼ ਤੇ ਮੀਟਿੰਗ ਦੋਨੋਂ ਇੱਕੋ ਸਮੇਂ ਨਹੀਂ ਹੋ ਸਕਦੇ ਉਸ ਟਵੀਟ ਦੀਆਂ ਵੀ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰ ਇਕ ਪਾਸੇ ਮੁਲਾਜ਼ਮਾਂ ਦੇ ਹੱਕ ’ਚ ਭੁਗਤਣ ਦੇ ਦਾਅਵੇ ਕਰ ਰਹੀ ਹੈ ਪਰ ਦੂਸਰੇ ਪਾਸੇ ਮੁੱਖ ਮੰਤਰੀ ਵਲੋਂ ਅਜਿਹੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਨਾਲ ਮੁਲਾਜ਼ਮਾਂ ਦਾ ਰੋਸ ਹੋਰ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਰਵੱਈਆ ਨਾਕਾਰਤਮਕ ਹੈ। ਇਸ ਮੌਕੇ ਸਾਂਝੀ ਤਾਲਮੇਲ ਕਮੇਟੀ ਦੇ ਸੂਬਾ ਆਗੂ ਸਤੀਸ਼ ਰਾਣਾ, ਜ਼ਿਲ੍ਹਾ ਆਗੂ ਅਨੀਰੁੱਧ ਮੋਦਗਿਲ, ਮਨਜੀਤ ਸਿੰਘ ਸੈਣੀ, ਵਰਿਆਮ ਸਿੰਘ, ਰਕੇਸ਼ ਕੁਮਾਰ, ਸਿਵਲ ਸਰਜਨ ਦਫ਼ਤਰ ਦੇ ਪ੍ਰਧਾਨ ਧਰਮਿੰਦਰ, ਜਨਰਲ ਸਕੱਤਰ ਸੰਜੀਵ ਕੁਮਾਰ, ਸਤਪਾਲ ਸੇਵਾ, ਗੁਰਵਿੰਦਰ ਸ਼ਾਨੇ, ਰਿਧੂ ਬਾਲਾ, ਵਿਸ਼ਾਲ ਪੂਰੀ, ਕੇਵਲ ਕ੍ਰਿਸ਼ਨ, ਰਾਮ ਲੁਭਾਇਆ, ਨੀਲਮ ਸੈਣੀ ਪ੍ਰਧਾਨ ਸਟਾਫ਼ ਨਰਸ ਐਸੋਸੀਏਸ਼ਨ, ਨਰਸਿੰਗ ਸਿਸਟਰ ਕੁਲਰਾਜ ਕੌਰ, ਰਾਜਵਿੰਦਰ ਕੌਰ, ਲਖਬੀਰ ਕੁਮਾਰ, ਸੁਖਵਿੰਦਰ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅੱਖਾਂ ਦਾਨ ਕਰਨਾ ਸਭ ਤੋਂ ਉੱਤਮ ਦਾਨ - ਸੰਤ ਤੇਜਾ ਸਿੰਘ, ਭਾਈ ਮਸੀਤੀ ਅਗਲੀ ਖ਼ਬਰ ਭਰਾ ਦੇ ਰੱਖੜੀ ਬੰਨ੍ਹਣ ਆ ਰਹੀ ਭੈਣ ਹਾਦਸੇ ’ ਚ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।