30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਨਤੀਜਾ ਸ਼ਾਨਦਾਰ ਰਿਹਾ

ਮਾਹਿਲਪੁਰ, 28 ਅਗਸਤ (ਰਜਿੰਦਰ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿਚ ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਚ ਚੱਲਦੇ ਕੋਰਸ ਐਮ. ਏ.

ਖ਼ਾਲਸਾ ਕਾਲਜ ਮਾਹਿਲਪੁਰ ਦੇ ਐਮ.ਏ. ਰਾਜਨੀਤੀ ਸ਼ਾਸਤਰ ਦੇ ਨਤੀਜੇ ਵਿਚ ਸ਼ਾਨਦਾਰ ਸਥਾਨ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ। ਪੀ.ਐੱਚ.ਸੀ ਭੂੰਗਾ ਵਿਖੇ ਮੁੱਖ ਮੰਤਰੀ ਦਾ ਪੁਤਲਾ ਫੂਕਣ ਸਮੇਂ ਹਾਜ਼ਰ ਐੱਸ.ਐੱਮ.ਓ. ਡਾ. ਸੁਦੇਸ਼ ਰਾਜਨ, ਡਾ. ਜਗਤਾਰ ਸਿੰਘ ਸੀਨੀਅਰ ਫਾਰਮੇਸੀ ਅਫ਼ਸਰ ਬਲਵਿੰਦਰ ਸਿੰਘ ਤੇ ਹੋਰ ਕਰਮਚਾਰੀ। ਤਸਵੀਰ: ਹਰਮੇਲ ਸਿੰਘ ਖੱਖ 29-08-2026
ਮਾਹਿਲਪੁਰ, 28 ਅਗਸਤ (ਰਜਿੰਦਰ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿਚ ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਚ ਚੱਲਦੇ ਕੋਰਸ ਐਮ.ਏ. ਰਾਜਨੀਤੀ ਸ਼ਾਸਤਰ ਦੇ ਸਮੈਸਟਰ ਚੌਥਾ ਅਤੇ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਸ ਬਾਰੇ ਗੱਲ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਅਤੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਡਾ. ਤਾਰਾ ਦੇਵੀ ਨੇ ਦੱਸਿਆ ਕਿ ਐਮ.ਏ. ਰਾਜਨੀਤੀ ਸ਼ਾਸਤਰ ਦੇ ਸਮੈਸਟਰ ਚੌਥਾ ਵਿਚ ਵਿਦਿਆਰਥਣ ਅਨੀਸ਼ਾ ਨੇ 82 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ, ਰਾਜਵਿੰਦਰ ਕੌਰ ਨੇ 80 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਸਿਮਰਨਜੀਤ ਕੌਰ ਨੇ 73 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸੇ ਕੋਰਸ ਦੇ ਸਮੈਸਟਰ ਦੂਜਾ ਦੇ ਨਤੀਜੇ ਵਿਚ ਵਿਦਿਆਰਥਣ ਗੁਰਵਿੰਦਰ ਕੌਰ ਨੇ 78 ਫ਼ੀਸਦੀ ਅੰਕਾਂ ਨਾਲ ਪਹਿਲਾ, ਕੀਰਤੀ ਜਸਵਾਲ ਨੇ 71 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਤਾਨੀਆ ਗਰਚਾ ਨੇ 68 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਸਮੇਤ ਵਿਭਾਗ ਦੇ ਸਮੂਹ ਅਧਿਆਪਕਾਂ ਨੇ ਇਨ੍ਹਾਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਹੋਰ ਮਿਹਨਤ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ 70 ਵੀਆਂ ਜ਼ਿਲ੍ਹਾ ਸਕੂਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਤੇ ਵੁਸ਼ੂ ਮੁਕਾਬਲਿਆਂ ’ਚ ਬਾਬਾ ਮੰਝ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦਾ ਵਧੀਆ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।