30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

70 ਵੀਆਂ ਜ਼ਿਲ੍ਹਾ ਸਕੂਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ, 28 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਮੈਡਮ ਹਰਜਿੰਦਰ ਕੌਰ ਦੀ ਅਗਵਾਈ ਹੇਠ ਕਰਵਾਈਆਂ ਗਈਆਂ ਜ਼ਿਲ੍ਹਾ ਸਕੂਲ ਖੇਡਾਂ ’ਚ ਸ. ਸ.

ਕੇਂਦਰੀ ਜੇਲ੍ਹ ਹੁਸ਼ਿਆਰਪੁਰ ‘ਚ ਬੰਦ ਭਰਾਵਾਂ ਦੇ ਰੱਖੜੀ ਬੰਨ੍ਹਦੀਆਂ ਹੋਈਆਂ ਭੈਣਾਂ। ਤਸਵੀਰ: ਹਮਸ਼ਾਇਨ ਸਟੂਡੀਓ 29-08-2026
ਹੁਸ਼ਿਆਰਪੁਰ, 28 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਮੈਡਮ ਹਰਜਿੰਦਰ ਕੌਰ ਦੀ ਅਗਵਾਈ ਹੇਠ ਕਰਵਾਈਆਂ ਗਈਆਂ ਜ਼ਿਲ੍ਹਾ ਸਕੂਲ ਖੇਡਾਂ ’ਚ ਸ.ਸ.ਸ.ਸ. ਨਾਰੂ ਨੰਗਲ ਦੇ ਖਿਡਾਰੀਆਂ ਨੇ ਵਧੀਆ ਪ੍ਰਦਰਸ਼ਨ 3 ਟਰਾਫ਼ੀਆਂ ਜਿੱਤੀਆਂ ਤੇ ਲਗਾਤਾਰ 10ਵੇਂ ਸਾਲ ਚੈਂਪੀਅਨ ਬਣੇ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰ. ਸੈਲੇਂਦਰ ਠਾਕੁਰ ਤੇ ਲੈਕਚਰਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਖੋ-ਖੋ ਦੇ ਮੁਕਾਬਲਿਆਂ ’ਚ ਲੜਕਿਆਂ ਨੇ ਅੰਡਰ-14 ’ਚ ਗੋਲਡ, ਅੰਡਰ-19 ’ਚ ਗੋਲਡ ਅਤੇ ਲੜਕੀਆਂ ਦੇ ਅੰਡਰ-17 ’ਚ ਗੋਲਡ ਮੈਡਲ ਹਾਸਲ ਕੀਤਾ। ਬਾਕਸਿੰਗ ’ਚ ਅੰਡਰ-17 ’ਚ 2 ਗੋਲਡ, ਅੰਡਰ-17 ’ਚ 2 ਸਿਲਵਰ ਤੇ ਅੰਡਰ-19 ’ਚ 1 ਸਿਲਵਰ ਦਾ ਮੈਡਲ ਹਾਸਲ ਕੀਤਾ। ਕਰਾਟੇ ’ਚ ਅੰਡਰ-19 ’ਚ 3 ਗੋਲਡ ਤੇ ਅੰਡਰ-17 ’ਚ 1 ਗੋਲਡ ਮੈਡਲ ਹਾਸਲ ਕੀਤਾ ਜਦਕਿ ਤਾਇਕਵਾਂਡੋ ’ਚ ਅੰਡਰ-19 ’ਚ 1 ਗੋਲਡ, ਅੰਡਰ-17 ’ਚ 1 ਸਿਲਵਰ ਅਤੇ ਅੰਡਰ-14 ’ਚ ਗੋਲਡ ਮੈਡਲ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਖਿਡਾਰੀਆਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਹਰਜਿੰਦਰ ਕੌਰ ਨੇ ਸਨਮਾਨਿਤ ਕੀਤਾ। ਉਨ੍ਹਾਂ ਜੇਤੂ ਖਿਡਾਰੀਆਂ ਦਾ ਸਕੂਲ ਪਹੁੰਚਣ ’ਤੇ ਸ਼ਾਨਦਾਰ ਸਵਾਗਤ ਕੀਤਾ। ਸ਼ਾਨਦਾਰ ਪ੍ਰਦਰਸ਼ਨ ਦਾ ਸਿਹਰਾ ਸਕੂਲ ਦੇ ਸਰੀਰਕ ਸਿੱਖਿਆ ਵਿਭਾਗ ਦੇ ਲੈਕਚਰਾਰ ਸੁਰਜੀਤ ਸਿੰਘ ਅਤੇ ਖਿਡਾਰੀਆਂ ਦੀ ਮਿਹਨਤ ਨੂੰ ਦਿੱਤਾ ਗਿਆ। ਇਸ ਮੌਕੇ ਸਪੋਰਟਸ ਵੈੱਲਫੇਅਰ ਬੋਰਡ ਦੇ ਚੇਅਰਮੈਨ ਅਵਤਾਰ ਸਿੰਘ, ਜ਼ਿਲ੍ਹਾ ਖੋ - ਖੋ ਐਸੋਸੀਏਸ਼ਨ ਦੇ ਉਪ ਪ੍ਰਧਾਨ ਅਜੀਤ ਸਿੰਘ, ਪ੍ਰਿੰ. ਰਮਨਦੀਪ ਕੌਰ, ਪ੍ਰਿੰ. ਰਸ਼ਮੀ ਸ਼ਰਮਾ ਅਤੇ ਖੇਡਾਂ ਨਾਲ ਜੁੜੇ ਹੋਰਨਾਂ ਸਾਥੀਆਂ ਨੇ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ’ਤੇ ਖਿਡਾਰੀਆਂ ਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ‘ ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਪਿੰਡ ਮੱਕੋਵਾਲ ਵਿਖੇ ਡੇਂਗੂ ਲਾਰਵੇ ਦਾ ਨਿਰੀਖਣ ਅਗਲੀ ਖ਼ਬਰ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।