30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸੂਬੇ ’ਚ ਲੱਗ ਰਹੇ ਬਿਜਲੀ ਦੇ ਕੱਟਾਂ ਕਾਰਨ ਲੋਕ ਅਤੇ ਵਪਾਰੀ ਪ੍ਰੇਸ਼ਾਨ - ਨਿਤਿਨ ਗੁਪਤਾ ਨੰਨੂੰ

ਹੁਸ਼ਿਆਰਪੁਰ, 29 ਅਗਸਤ (ਬਲਜਿੰਦਰਪਾਲ ਸਿੰਘ)-ਪੰਜਾਬ ‘ਚ ਲਗਾਤਾਰ ਵੱਧ ਰਹੀ ਬਿਜਲੀ ਦੀ ਕਟੌਤੀ ਕਾਰਨ ਆਮ ਲੋਕਾਂ, ਕਿਸਾਨਾਂ, ਛੋਟੇ ਵਪਾਰੀਆਂ ਅਤੇ ਉਦਯੋਗ ਜਗਤ ਦੀਆਂ ਮੁਸ਼ਕਿਲਾਂ ‘ਚ ਵਾਧਾ ਹੋ ਰਿਹਾ ਹੈ। ਲੰਬੇ-ਲੰਬੇ ਬਿਜਲੀ ਕੱਟਾਂ ਕਾਰਨ ਅੱਤ ਦੀ ਗਰਮੀ ‘ਚ ਲੋਕ ਬੇਹੱਦ ਪ੍ਰੇਸ਼ਾਨ ਹਨ, ਜਦਕਿ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦਾ ਕਾਰੋਬਾਰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ।

ਅਜੀਤ ਡੈਸਕ 30-08-2026
ਹੁਸ਼ਿਆਰਪੁਰ, 29 ਅਗਸਤ (ਬਲਜਿੰਦਰਪਾਲ ਸਿੰਘ)-ਪੰਜਾਬ ‘ਚ ਲਗਾਤਾਰ ਵੱਧ ਰਹੀ ਬਿਜਲੀ ਦੀ ਕਟੌਤੀ ਕਾਰਨ ਆਮ ਲੋਕਾਂ, ਕਿਸਾਨਾਂ, ਛੋਟੇ ਵਪਾਰੀਆਂ ਅਤੇ ਉਦਯੋਗ ਜਗਤ ਦੀਆਂ ਮੁਸ਼ਕਿਲਾਂ ‘ਚ ਵਾਧਾ ਹੋ ਰਿਹਾ ਹੈ। ਲੰਬੇ-ਲੰਬੇ ਬਿਜਲੀ ਕੱਟਾਂ ਕਾਰਨ ਅੱਤ ਦੀ ਗਰਮੀ ‘ਚ ਲੋਕ ਬੇਹੱਦ ਪ੍ਰੇਸ਼ਾਨ ਹਨ, ਜਦਕਿ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦਾ ਕਾਰੋਬਾਰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਿਤਿਨ ਗੁਪਤਾ ਨੰਨੂੰ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਨਾਕਾਮ ਬਿਜਲੀ ਵਿਵਸਥਾ ਦਾ ਭਾਰਤੀ ਜਨਤਾ ਪਾਰਟੀ ਸਖ਼ਤ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ 24 ਘੰਟੇ ਅਤੇ ਮੁਫ਼ਤ ਬਿਜਲੀ ਦੇ ਵੱਡੇ-ਵੱਡੇ ਵਾਅਦੇ ਸਰਕਾਰ ਵਲੋਂ ਕੀਤੇ ਗਏ ਸਨ, ਪ੍ਰੰਤੂ ਹੁਣ ਲੋਕਾਂ ਨੂੰ ਲੰਬੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਲੋਂ ਇੰਨੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ, ਤਾਂ ਹੁਣ ਲੋਕਾਂ ਨੂੰ ਨਿਰਵਿਘਨ ਬਿਜਲੀ ਕਿਉਂ ਨਹੀਂ ਮਿਲ ਰਹੀ? ਸਰਕਾਰ ਨੂੰ ਵੱਡੇ-ਵੱਡੇ ਬਿਆਨ ਦੇਣ ਦੀ ਬਜਾਏ ਜ਼ਮੀਨੀ ਪੱਧਰ ‘ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ। ਬਿਜਲੀ ਕੱਟਾਂ ਕਾਰਨ ਵਪਾਰੀਆਂ ਨੂੰ ਆਰਥਿਕ ਨੁਕਸਾਨ ਹੋ ਰਿਹਾ ਹੈ ਅਤੇ ਆਮ ਲੋਕਾਂ ਦਾ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਇਸ ਲੋਕ-ਵਿਰੋਧੀ ਵਿਵਸਥਾ ਦਾ ਹਰ ਪੱਧਰ ‘ਤੇ ਵਿਰੋਧ ਕਰੇਗੀ। 29 ਐਚ ਐਸ ਪੀ 14 ਨਿਤਿਨ ਗੁਪਤਾ ਨੰਨੂੰ
ਪਿਛਲੀ ਖ਼ਬਰ ਵਿਧਾਇਕ ਘੁੰਮਣ ਵਲੋਂ 10 ਰੋਜ਼ਾ ਚਲਾਈ ਜਾਣ ਵਾਲੀ ਵਿਸ਼ੇਸ਼ ਸਫ਼ਾਈ ਮੁਹਿੰਮ ਦਾ ਆਗਾਜ਼ ਅਗਲੀ ਖ਼ਬਰ ਚੰਡੀਗੜ੍ਹ ਮੋਰਚੇ ਦੀਆਂ ਤਿਆਰੀਆਂ ਜ਼ੋਰਾ ’ਤੇ, ਹਜ਼ਾਰਾਂ ਕਿਸਾਨ ਟਰਾਲੀਆਂ ਤੇ ਹੋਰ ਵਾਹਨਾ ਦੇ ਕਾਫ਼ਲੇ ਸਮੇਤ ਕਰਨਗੇ ਕੂਚ -...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।