30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਖ਼ਾਲਸਾ ਕਾਲਜ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਅਰਦਾਸ ਸਮਾਗਮ

ਗੜ੍ਹਸ਼ੰਕਰ, 29 ਅਗਸਤ (ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਸਰਪ੍ਰਸਤੀ ਅਤੇ ਇੰਜੀ. ਸੁਖਮਿੰਦਰ ਸਿੰਘ ਸਕੱਤਰ ਵਿੱਦਿਆ ਦੇ ਨਿਰਦੇਸ਼ ਤਹਿਤ ਵੱਖ-ਵੱਖ ਜੇਲ੍ਹਾਂ ਵਿਚ ਬੰਦ ਸਮੂਹ ਬੰਦੀ ਸਿੰਘਾਂ ਦੀ ਰਿਹਾਈ/ਪੈਰੋਲ ਅਤੇ ਚੜ੍ਹਦੀ ਕਲਾ ਲਈ ਅਰਦਾਸ ਸਮਾਗਮ ਕਰਵਾਇਆ ਗਿਆ।

ਅਜੀਤ ਡੈਸਕ 30-08-2026
ਗੜ੍ਹਸ਼ੰਕਰ, 29 ਅਗਸਤ (ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਸਰਪ੍ਰਸਤੀ ਅਤੇ ਇੰਜੀ. ਸੁਖਮਿੰਦਰ ਸਿੰਘ ਸਕੱਤਰ ਵਿੱਦਿਆ ਦੇ ਨਿਰਦੇਸ਼ ਤਹਿਤ ਵੱਖ-ਵੱਖ ਜੇਲ੍ਹਾਂ ਵਿਚ ਬੰਦ ਸਮੂਹ ਬੰਦੀ ਸਿੰਘਾਂ ਦੀ ਰਿਹਾਈ/ਪੈਰੋਲ ਅਤੇ ਚੜ੍ਹਦੀ ਕਲਾ ਲਈ ਅਰਦਾਸ ਸਮਾਗਮ ਕਰਵਾਇਆ ਗਿਆ। ਪਿ੍ਰੰ. ਡਾ. ਅਮਨਦੀਪ ਹੀਰਾ ਦੀ ਦੇਖ-ਰੇਖ ਹੇਠ ਕਾਲਜ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਜਾਪ ਕੀਤਾ ਗਿਆ। ਪਾਠ ਉਪਰੰਤ ਲੰਮੇ ਸਮੇਂ ਤੋਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ, ਪੈਰੋਲ ਅਤੇ ਚੜ੍ਹਦੀ ਕਲਾ ਲਈ ਸਮੂਹਿਕ ਤੌਰ ’ਤੇ ਅਰਦਾਸ ਕੀਤੀ ਗਈ। ਪਿ੍ਰੰ. ਡਾ. ਅਮਨਦੀਪ ਹੀਰਾ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰਦੁਆਰਾ ਸਾਹਿਬਾਨ ਅਤੇ ਵਿੱਦਿਅਕ ਅਦਾਰਿਆਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਸਮੂਹਿਕ ਤੌਰ ’ਤੇ ਅਰਦਾਸ ਕੀਤੀ ਜਾ ਰਹੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਨੂੰ ਸਭ ਨੂੰ ਰਲ ਕੇ ਅਰਦਾਸ ਕਰਨੀ ਚਾਹੀਦੀ ਹੈ ਤਾਂ ਜੋ ਜੇਲ੍ਹਾਂ ਵਿਚ ਬੰਦ ਬੰਦੀ ਸਿੰਘ ਜਲਦ ਤੋਂ ਜਲਦ ਰਿਹਾਅ ਹੋ ਕੇ ਸੁੱਖੀ ਸਾਂਦੀ ਆਪਣੇ ਘਰਾਂ ਨੂੰ ਪਰਤ ਸਕਣ। ਡਾ. ਹਰਵਿੰਦਰ ਕੌਰ ਨੇ ਸਮਾਗਮ ਵਿਚ ਸ਼ਾਮਿਲ ਸਟਾਫ਼ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਤਾਇਕਵਾਂਡੋ ਮੁਕਾਬਲਿਆਂ ਦੀਆਂ ਜੇਤੂ ਵਿਦਿਆਰਥਣਾਂ ਨਾਲ ਪ੍ਰਿੰ. ਪੂਜਾ ਪਟਿਆਲ ਤੇ ਹੋਰ। ਜ਼ਿਲ੍ਹਾ ਤਾਇਕਵਾਂਡ... ਅਗਲੀ ਖ਼ਬਰ ਸਾਬਕਾ ਸਰਪੰਚ ਬਾਬਾ ਹਰਜਿੰਦਰ ਸਿੰਘ ਨੂੰ ਸਦਮਾ , ਪਿਤਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।