30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਅੱਡਾ ਝੁੰਗੀਆਂ ਬੀਣੇਵਾਲ ’ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ

ਬੀਣੇਵਾਲ, 29 ਅਗਸਤ (ਬੈਜ ਚੌਧਰੀ)-ਪੰਜਾਬ ਦੇ ਮੁੱਖ ਮੰਤਰੀ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਮੰਗਾ ਸਬੰਧੀ ਕੀਤੀ ਜਾਣ ਵਾਲੀ ਮੀਟਿੰਗ ਐਨ ਮੌਕੇ ਤੇ ਕੈਂਸਲ ਕਰਨ ਅਤੇ ਮੁਲਾਜ਼ਮਾਂ ਨੂੰ ਧਮਕੀਆਂ ਦੇਣ ਵਿਰੁੱਧ ਸਮੂਹ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਅੱਡਾ ਝੁੰਗੀਆਂ ਵਿਚ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ। ਜੀ.

ਅਜੀਤ ਡੈਸਕ 30-08-2026
ਬੀਣੇਵਾਲ, 29 ਅਗਸਤ (ਬੈਜ ਚੌਧਰੀ)-ਪੰਜਾਬ ਦੇ ਮੁੱਖ ਮੰਤਰੀ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਮੰਗਾ ਸਬੰਧੀ ਕੀਤੀ ਜਾਣ ਵਾਲੀ ਮੀਟਿੰਗ ਐਨ ਮੌਕੇ ਤੇ ਕੈਂਸਲ ਕਰਨ ਅਤੇ ਮੁਲਾਜ਼ਮਾਂ ਨੂੰ ਧਮਕੀਆਂ ਦੇਣ ਵਿਰੁੱਧ ਸਮੂਹ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਅੱਡਾ ਝੁੰਗੀਆਂ ਵਿਚ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ। ਜੀ.ਟੀ.ਯੂ ਬਲਾਕ ਗੜ੍ਹਸ਼ੰਕਰ ਦੇ ਪ੍ਰਧਾਨ ਅਸ਼ਵਨੀ ਰਾਣਾ ਦੀ ਅਗਵਾਈ ਵਿਚ ਇਕੱਤਰ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪਹਿਲਾਂ ਮੁਜ਼ਾਹਰਾ ਕੀਤਾ ਤੇ ਪੰਜਾਬ ਦੀ ਆਪ ਸਰਕਾਰ ਵਲੋਂ ਮੁਲਾਜ਼ਮਾਂ ਦਾ ਬਣਦਾ ਮਹਿੰਗਾਈ ਭੱਤਾ ਜਾਰੀ ਨਾ ਕਰਨ ‘ਤੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਕਿਹਾ ਕਿ ਜੇਕਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਜਲਦੀ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਕਰਮਚਾਰੀ ਆਗੂਆਂ ਵਿਚ ਰਾਮਜੀ ਦਾਸ ਚੌਹਾਨ, ਅਸ਼ਵਨੀ ਰਾਣਾ, ਸੁਖਦੇਵ ਸਿੰਘ ਡਾਨਸੀਵਾਲ, ਕੇਸ਼ਵ ਦਾਸ ਖੇਪੜ, ਨਰੇਸ਼ ਕੁਮਾਰ, ਸਿੰਗਾਰਾ ਰਾਮ ਭੱਜਲ, ਸਤਪਾਲ ਮਿਨਹਾਸ, ਰਾਜ ਕੁਮਾਰ, ਪੈਨਸ਼ਨਰ ਬਲਵੰਤ ਰਾਮ, ਨਰੇਸ਼ ਭੰਮੀਆਂ, ਅਨੁਰਾਧਾ ਜੋਸੀ, ਕੁਲਭੂਸ਼ਨ ਕੁਮਾਰ ਸਾਬਕਾ ਸਰਪੰਚ, ਜੱਟ ਮਹਾਂ ਸਭਾ ਦੇ ਜਨਰਲ ਸਕੱਤਰ ਇੰਚਾਰਜ ਅਜੈਬ ਸਿੰਘ ਬੋਪਾਰਾਏ, ਪਵਨ ਸ਼ਰਮਾ, ਮਨੋਜ ਕੁਮਾਰ, ਨਿਤਿਨ, ਵਿਨੇ ਕੁਮਾਰ, ਹਰਮੇਸ਼ ਲਾਲ ਮਲਕੋਵਾਲ, ਅਮਰੀਕ ਸਿੰਘ ਦਿਆਲ, ਸੁਧੀਰ ਰਾਣਾ, ਗਿਆਨ ਚੰਦ, ਪ੍ਰਦੀਪ ਕੁਮਾਰ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਲੁਟੇਰਾ ਸਕੂਲ ਅਧਿਆਪਕਾ ਦੀ ਵਾਲੀ ਝਪਟ ਕੇ ਫ਼ਰਾਰ ਅਗਲੀ ਖ਼ਬਰ ਨਵੀਂ ਦਿੱਲੀ ਵਿਖੇ ਕੇਂਦਰੀ ਖੇਡ ਮੰਤਰੀ ਮਨਸੁਖ ਮਾਂਡਵੀਆ ਰਾਸ਼ਟਰੀ ਖੇਡ ਦਿਵਸ ਦੇ ਮੌਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।