31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਨਾਜਾਇਜ਼ ਮਾਈਨਿੰਗ ਦੇ ਦੋਸ਼ ’ਚ 4 ਨਾਮਜ਼ਦ, 3 ਕਾਬੂ, 2 ਟਰੈਕਟਰ ਟਰਾਲੀ ਸਮੇਤ ਮਡ ਲੋਡਰ ਬਰਾਮਦ

ਹੁਸ਼ਿਆਰਪੁਰ, 30 ਅਗਸਤ (ਬਲਜਿੰਦਰਪਾਲ ਸਿੰਘ)- ਥਾਣਾ ਮੇਹਟੀਆਣਾ ਪੁਲਿਸ ਨੇ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਵਿਭਾਗ ਦੀ ਸ਼ਿਕਾਇਤ ’ਤੇ 4 ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ, ਜਿਨ੍ਹਾਂ ’ਚੋਂ 3 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਮੌਕੇ ਤੋਂ 2 ਟਰੈਕਟਰ-ਟਰਾਲੀ ਤੇ 1 ਮਿੱਟੀ ਭਰਨ ਵਾਲੀ ਮਸ਼ੀਨ ਮਡ ਲੋਡਰ ਨੂੰ ਵੀ ਕਬਜ਼ੇ ’ਚ ਲਿਆ ਹੈ।

ਅਜੀਤ ਡੈਸਕ 31-08-2026
ਹੁਸ਼ਿਆਰਪੁਰ, 30 ਅਗਸਤ (ਬਲਜਿੰਦਰਪਾਲ ਸਿੰਘ)- ਥਾਣਾ ਮੇਹਟੀਆਣਾ ਪੁਲਿਸ ਨੇ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਵਿਭਾਗ ਦੀ ਸ਼ਿਕਾਇਤ ’ਤੇ 4 ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ, ਜਿਨ੍ਹਾਂ ’ਚੋਂ 3 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਮੌਕੇ ਤੋਂ 2 ਟਰੈਕਟਰ-ਟਰਾਲੀ ਤੇ 1 ਮਿੱਟੀ ਭਰਨ ਵਾਲੀ ਮਸ਼ੀਨ ਮਡ ਲੋਡਰ ਨੂੰ ਵੀ ਕਬਜ਼ੇ ’ਚ ਲਿਆ ਹੈ। ਇਕ ਦੋਸ਼ੀ ਮੌਕੇ ਤੋਂ ਫ਼ਰਾਰ ਹੈ ਤੇ ਪੁਲਿਸ ਉਸ ਦੀ ਤਲਾਸ਼ ਕਰ ਰਹੀ ਹੈ। ਜਾਣਕਾਰੀ ਅਨੁਸਾਰ ਮਾਈਨਿੰਗ ਵਿਭਾਗ ਦੇ ਅਧਿਕਾਰੀ ਲਵਪ੍ਰੀਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਵਿਭਾਗ ਨੂੂੰ ਗੁਪਤ ਸੂਚਨਾ ਮਿਲੀ ਸੀ ਕਿ ਕੁੱਝ ਲੋਕ ਪਿੰਡ ਦਿਹਾਣਾ ਵਿਖੇ ਬਿਨਾਂ ਮਨਜ਼ੂਰੀ ਪੰਚਾਇਤੀ ਜ਼ਮੀਨ ’ਚੋਂ ਮਿੱਟੀ ਦੀ ਨਾਜਾਇਜ਼ ਮਾਈਨਿੰਗ ਕਰ ਰਹੇ ਹਨ। ਸੂਚਨਾ ਦੇ ਆਧਾਰ ’ਤੇ ਜਦੋਂ ਵਿਭਾਗ ਦੀ ਟੀਮ ਮੌਕੇ ’ਤੇ ਪਹੁੰਚੀ ਤੇ ਦਸਤਾਵੇਜ ਮੰਗੇ ਤਾਂ ਕਥਿਤ ਦੋਸ਼ੀ ਕੋਈ ਕਾਗ਼ਜ਼ ਨਹੀਂ ਦਿਖਾ ਸਕੇ। ਪੁਲਿਸ ਨੇ ਮੌਕੇ ਤੋਂ 4 ਦੋਸ਼ੀਆਂ ਮੁਹੰਮਦ ਯਾਕੂਬ ਤੇ ਯਾਸੀਨ ਵਾਸੀ ਪਾਲਦੀ, ਰੌਸ਼ਨ ਵਾਸੀ ਦਿਹਾਣਾ, ਬਖ਼ਸ਼ੀਸ਼ ਸਿੰਘ ਵਾਸੀ ਕੁਕੋਵਾਲ ਨੂੰ ਨਾਮਜ਼ਦ ਕਰਕੇ 3 ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਇਕ ਦੋਸ਼ੀ ਬਖ਼ਸ਼ੀਸ਼ ਸਿੰਘ ਮੌਕੇ ਤੋਂ ਫ਼ਰਾਰ ਹੈ।
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਵਿਸ਼ੇਸ਼ ਮੀਟਿੰਗ ਹੋਈ ਅਗਲੀ ਖ਼ਬਰ ਨੌਜਵਾਨ ਦੀ ਭੇਦਭਰੀ ਹਾਲਤ ’ਚ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।